ਸੋਨਾ-ਚਾਂਦੀ ''ਚ ਵੱਡਾ ਧਮਾਕਾ ! ਮੂਧੇ ਮੂੰਹ ਡਿੱਗੀਆਂ ਕੀਮਤਾਂ, ਜਾਣੋ ਅੱਜ ਦਾ ਤਾਜ਼ਾ ਰੇਟ
Sunday, Mar 08, 2026 - 09:59 AM (IST)
ਬਿਜਨੈੱਸ ਡੈਸਕ : ਮੱਧ ਪੂਰਬ ਵਿੱਚ ਇਜ਼ਰਾਈਲ, ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਅਤੇ ਵਧਦੇ ਤਣਾਅ ਦੇ ਬਾਵਜੂਦ ਭਾਰਤੀ ਬਾਜ਼ਾਰਾਂ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਹਫਤਾਵਾਰੀ ਆਧਾਰ 'ਤੇ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਕਮੀ ਆਈ ਹੈ, ਜਿਸ ਨਾਲ ਨਿਵੇਸ਼ਕਾਂ ਅਤੇ ਗਾਹਕਾਂ ਵਿੱਚ ਹਲਚਲ ਤੇਜ਼ ਹੋ ਗਈ ਹੈ।
ਇਹ ਵੀ ਪੜ੍ਹੋ: ਸਾਵਧਾਨ ; ਭੁੱਲ ਕੇ ਵੀ ਨਾ ਬਣਾਉਣਾ ਇਸ ਪੰਜਾਬੀ ਗਾਣੇ 'ਤੇ ਰੀਲ, ਹੋ ਸਕਦੀ ਹੈ ਜੇਲ੍ਹ !
ਇੱਕ ਹਫ਼ਤੇ ਵਿੱਚ ਸੋਨਾ 5060 ਰੁਪਏ ਟੁੱਟਿਆ
ਬੀਤੇ ਇੱਕ ਹਫ਼ਤੇ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ 24 ਕੈਰੇਟ ਸੋਨਾ 5060 ਰੁਪਏ ਪ੍ਰਤੀ 10 ਗ੍ਰਾਮ ਸਸਤਾ ਹੋਇਆ ਹੈ। ਉੱਥੇ ਹੀ, 22 ਕੈਰੇਟ ਸੋਨੇ ਦੀ ਕੀਮਤ ਵਿੱਚ ਵੀ 4650 ਰੁਪਏ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਸ਼ੁੱਕਰਵਾਰ ਨੂੰ ਮੁਨਾਫਾਖੋਰੀ ਕਾਰਨ ਸੋਨਾ 1100 ਰੁਪਏ ਡਿੱਗ ਕੇ 1,64,100 ਰੁਪਏ 'ਤੇ ਬੰਦ ਹੋਇਆ ਸੀ, ਜੋ ਅੱਜ (8 ਮਾਰਚ) ਹੋਰ ਘਟ ਕੇ 1,63,800 ਰੁਪਏ 'ਤੇ ਆ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ ; ਸੁਪਰਹਿੱਟ ਪੰਜਾਬੀ ਗਾਇਕ ਹੋਵੇਗਾ ਗ੍ਰਿਫ਼ਤਾਰ ! ਥਾਂ-ਥਾਂ ਛਾਪੇ ਮਾਰਨ ਲੱਗੀ ਪੁਲਸ
ਮੁੱਖ ਸ਼ਹਿਰਾਂ ਵਿੱਚ ਅੱਜ ਦੇ ਭਾਅ (ਪ੍ਰਤੀ 10 ਗ੍ਰਾਮ)
| ਸ਼ਹਿਰ | 22 ਕੈਰੇਟ ਸੋਨਾ | 24 ਕੈਰੇਟ ਸੋਨਾ |
| ਦਿੱਲੀ | 1,50,150 | 1,63,800 |
| ਮੁੰਬਈ | 1,50,000 | 1,63,640 |
| ਚੰਡੀਗੜ੍ਹ | 1,50,150 | 1,63,800 |
| ਕੋਲਕਾਤਾ | 1,50,000 | 1,63,640 |
| ਅਹਿਮਦਾਬਾਦ | 1,50,050 | 1,63,700 |
ਚਾਂਦੀ ਦੀਆਂ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ
ਸਿਰਫ਼ ਸੋਨਾ ਹੀ ਨਹੀਂ, ਸਗੋਂ ਚਾਂਦੀ ਦੀ ਚਮਕ ਵੀ ਫਿੱਕੀ ਪਈ ਹੈ। ਹਫ਼ਤਾਵਾਰੀ ਆਧਾਰ 'ਤੇ ਚਾਂਦੀ ਦੀ ਕੀਮਤ ਵਿੱਚ 10,000 ਰੁਪਏ ਦੀ ਗਿਰਾਵਟ ਆਈ ਹੈ। ਅੱਜ 8 ਮਾਰਚ ਨੂੰ ਚਾਂਦੀ ਦੀ ਕੀਮਤ 2,85,000 ਰੁਪਏ ਪ੍ਰਤੀ ਕਿਲੋਗ੍ਰਾਮ ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਜਨਵਰੀ ਮਹੀਨੇ ਵਿੱਚ ਚਾਂਦੀ 4 ਲੱਖ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਈ ਸੀ।
ਇਹ ਵੀ ਪੜ੍ਹੋ: ਮਸ਼ਹੂਰ ਫਿਟਨੈੱਸ ਇੰਫਲੂਐਂਸਰ ਨੇ ਛੱਡ'ਤੀ ਦੁਨੀਆ ! ਮੰਗੇਤਰ ਨੇ ਸਾਂਝੀ ਕੀਤੀ ਭਾਵੁਕ ਪੋਸਟ
ਕੌਮਾਂਤਰੀ ਤਣਾਅ ਦਾ ਅਸਰ
28 ਫਰਵਰੀ 2026 ਨੂੰ ਇਜ਼ਰਾਈਲ ਅਤੇ ਅਮਰੀਕਾ ਵੱਲੋਂ ਈਰਾਨ ਵਿਰੁੱਧ ਕੀਤੀ ਗਈ ਏਅਰ ਸਟ੍ਰਾਈਕ ਤੋਂ ਬਾਅਦ ਜੰਗ ਦੇ ਹਾਲਾਤ ਬਣੇ ਹੋਏ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਬਿਨਾਂ ਸ਼ਰਤ ਆਤਮ-ਸਮਰਪਣ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਜੰਗ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਸੋਨਾ (Spot Gold) $5,095.81 ਪ੍ਰਤੀ ਔਂਸ 'ਤੇ ਪਹੁੰਚ ਗਿਆ ਹੈ, ਕਿਉਂਕਿ ਅਸਥਿਰਤਾ ਦੇ ਸਮੇਂ ਨਿਵੇਸ਼ਕ ਸੋਨੇ ਨੂੰ ਸੁਰੱਖਿਅਤ ਨਿਵੇਸ਼ ਮੰਨਦੇ ਹਨ। ਹਾਲਾਂਕਿ, ਭਾਰਤੀ ਬਾਜ਼ਾਰ ਵਿੱਚ ਮੁਨਾਫਾ ਵਸੂਲੀ ਕਾਰਨ ਕੀਮਤਾਂ ਹੇਠਾਂ ਆਈਆਂ ਹਨ।
ਇਹ ਵੀ ਪੜ੍ਹੋ: 10 ਸਾਲ ਪਹਿਲਾਂ ਆਪਣੇ ਹੀ ਦੇਸ਼ ਨੇ ਕਰ'ਤਾ ਸੀ ਬੈਨ, ਹੁਣ ਭਾਰਤ ਵੀ ਛੱਡਣਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
