ਸਰਕਾਰ ਦਾ ਵੱਡਾ ਫ਼ੈਸਲਾ: ਫਰਿੱਜਾਂ ਦੇ ਨਾਲ AC ਦੀ ਦਰਾਮਦ 'ਤੇ ਵੀ ਲਾਈ ਪਾਬੰਦੀ, ਜਾਣੋ ਕਿਉਂ?
Friday, Oct 16, 2020 - 02:41 PM (IST)
ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਵੀਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਫਰਿੱਜ ਤੋਂ ਬਾਅਦ ਏਅਰ ਕੰਡੀਸ਼ਨਰ (ਏ.ਸੀ.) ਦੀ ਦਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਹ ਕਦਮ ਘਰੇਲੂ ਨਿਰਮਾਣ ਨੂੰ ਹੁਲਾਰਾ ਦੇਣਾ ਅਤੇ ਗੈਰ ਜ਼ਰੂਰੀ ਚੀਜ਼ਾਂ ਦੀ ਦਰਾਮਦ ਨੂੰ ਘਟਾਉਣਾ ਹੈ। ਵਿਦੇਸ਼ ਵਪਾਰ ਡਾਇਰੈਕਟੋਰੇਟ ਜਨਰਲ ਨੇ ਇੱਕ ਨੋਟੀਫਿਕੇਸ਼ਨ ਵਿਚ ਕਿਹਾ, 'ਫਰਿੱਜਾਂ ਨਾਲ ਏਅਰ ਕੰਡੀਸ਼ਨਰਾਂ ਦੀ ਦਰਾਮਦ ਨੀਤੀ ਵਿਚ ਸੋਧ ਕੀਤੀ ਗਈ ਹੈ। ਇਸਦੇ ਤਹਿਤ ਇਸ ਨੂੰ ਮੁਕਤ ਸ਼੍ਰੇਣੀ ਤੋਂ ਹਟਾ ਦਿੱਤਾ ਗਿਆ ਹੈ ਅਤੇ ਪਾਬੰਦੀਸ਼ੁਦਾ ਸੂਚੀ ਵਿਚ ਪਾ ਦਿੱਤਾ ਗਿਆ ਹੈ'।
ਸਰਕਾਰ ਘਰੇਲੂ ਨਿਰਮਾਣ ਨੂੰ ਉਤਸ਼ਾਹਤ ਕਰਨ ਅਤੇ ਗੈਰ ਜ਼ਰੂਰੀ ਚੀਜ਼ਾਂ ਦੀ ਦਰਾਮਦ ਨੂੰ ਘਟਾਉਣ ਲਈ ਕਦਮ ਚੁੱਕ ਰਹੀ ਹੈ। ਇਸ ਤੋਂ ਪਹਿਲਾਂ ਜੂਨ ਵਿਚ ਸਰਕਾਰ ਨੇ ਕਾਰਾਂ, ਬੱਸਾਂ ਅਤੇ ਮੋਟਰਸਾਈਕਲਾਂ ਵਿਚ ਵਰਤੇ ਗਏ ਨਵੇਂ ਨਿਯੂਮੈਟਿਕ ਟਾਇਰਾਂ ਦੀ ਦਰਾਮਦ ਉੱਤੇ ਪਾਬੰਦੀ ਲਗਾ ਦਿੱਤੀ ਸੀ।
ਅਲਕੋਹਲ ਅਧਾਰਤ ਹੈਂਡ ਸੈਨੀਟਾਈਜ਼ਰ ਦਾ ਨਿਰਯਾਤ ਕੀਤਾ ਜਾ ਸਕਦਾ ਹੈ।
ਇਹ ਵੀ ਦੇਖੋ : ਇਸ ਹਫ਼ਤੇ ਰਹੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਅਸਥਿਰਤਾ, ਜਾਣੋ ਅੱਜ ਦੇ ਭਾਅ
ਹੁਣ ਅਲਕੋਹਲ ਅਧਾਰਤ ਹੈਂਡ ਸੈਨੀਟਾਈਜ਼ਰ ਬਰਾਮਦ ਕੀਤਾ ਜਾ ਸਕਦਾ ਹੈ। ਕੋਰੋਨਾ ਮਹਾਮਾਰੀ ਵਿਚ ਭਾਰਤ ਸਮੇਤ ਸਮੁੱਚੇ ਵਿਸ਼ਵ ਵਿਚ ਹੈਂਡ ਸੈਨੀਟਾਈਜ਼ਰ ਦੀ ਮੰਗ ਚਿ ਵਾਧਾ ਹੋ ਰਿਹਾ ਹੈ। ਦੂਜੇ ਪਾਸੇ ਭਾਰਤੀ ਸੈਨੀਟਾਈਜ਼ਰ ਕੰਪਨੀਆਂ ਆਪਣੇ ਉਤਪਾਦਾਂ ਨੂੰ ਵਿਸ਼ਵ ਦੇ ਬਾਜ਼ਾਰਾਂ ਵਿਚ ਵੇਚਣਾ ਚਾਹੁੰਦੀਆਂ ਹਨ। ਇਨ੍ਹਾਂ ਤੱਥਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਇਹ ਅਹਿਮ ਫੈਸਲਾ ਲਿਆ।
ਇਹ ਵੀ ਦੇਖੋ : ਦੇਸ਼ 'ਚ ਸਭ ਤੋਂ ਸਸਤਾ ਸੋਨਾ ਇੱਥੇ ਮਿਲਦਾ ਹੈ, ਜਾਣੋ 22 ਅਤੇ 24 ਕੈਰਟ ਦੀ ਕੀਮਤ