ਐਡਵਾਂਸ ਟੈਕਸ ਕੁਲੈਕਸ਼ਨ ''ਚ ਵੱਡਾ ਉਛਾਲ, ਜਾਣੋ ਸਰਕਾਰੀ ਖਜ਼ਾਨੇ ''ਚ ਆਏ ਕਿੰਨੇ ਲੱਖ ਕਰੋੜ ਰੁਪਏ
Monday, Dec 18, 2023 - 12:14 PM (IST)
ਬਿਜ਼ਨੈੱਸ ਡੈਸਕ : ਡਾਇਰੈਕਟ ਐਡਵਾਂਸ ਟੈਕਸ ਕੁਲੈਕਸ਼ਨ 'ਚ ਵੱਡਾ ਉਛਾਲ ਆਇਆ ਹੈ। ਵਿੱਤੀ ਸਾਲ 2023-24 'ਚ 15 ਦਸੰਬਰ ਤੱਕ ਕੁੱਲ ਐਡਵਾਂਸ ਟੈਕਸ ਕੁਲੈਕਸ਼ਨ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 19.76 ਫ਼ੀਸਦੀ ਜ਼ਿਆਦਾ ਸੀ। ਮੌਜੂਦਾ ਵਿੱਤੀ ਸਾਲ ਵਿੱਚ 15 ਦਸੰਬਰ ਤੱਕ ਇਹ ਟੈਕਸ ਕੁਲੈਕਸ਼ਨ 624329 ਕਰੋੜ ਰੁਪਏ ਹੈ, ਜੋ ਇੱਕ ਸਾਲ ਪਹਿਲਾਂ 521302 ਕਰੋੜ ਰੁਪਏ ਸੀ।
ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਤੋਂ ਬਾਅਦ ਰਤਨ ਟਾਟਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ- ਸੁਰੱਖਿਆ ਵਧਾਓ, ਨਹੀਂ ਤਾਂ...
ਤੁਹਾਨੂੰ ਦੱਸ ਦੇਈਏ ਕਿ ਨਿਯਮਾਂ ਦੇ ਮੁਤਾਬਕ, ਕਾਰਪੋਰੇਟ ਅਤੇ ਵਿਅਕਤੀਆਂ ਨੂੰ ਹਰ ਵਿੱਤੀ ਸਾਲ ਦੀ 15 ਦਸੰਬਰ ਤੱਕ 75% ਤੱਕ ਐਡਵਾਂਸ ਟੈਕਸ ਜਮ੍ਹਾ ਕਰਨਾ ਹੁੰਦਾ ਹੈ। ਐਡਵਾਂਸ ਕਾਰਪੋਰੇਟ ਟੈਕਸ ਕੁਲੈਕਸ਼ਨ 'ਚ ਵੀ ਵੱਡਾ ਉਛਾਲ ਆਇਆ ਹੈ। ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਇਸ ਸਾਲ 21.11 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਐਡਵਾਂਸ ਕਾਰਪੋਰੇਟ ਟੈਕਸ 4.81 ਲੱਖ ਕਰੋੜ ਰੁਪਏ ਰਿਹਾ, ਜੋ ਪਿਛਲੇ ਸਾਲ 3.97 ਲੱਖ ਕਰੋੜ ਰੁਪਏ ਸੀ।
ਇਹ ਵੀ ਪੜ੍ਹੋ - ਜਲਦੀ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਸਰਕਾਰ ਕਰ ਰਹੀ ਹੈ ਵੱਡੀ ਤਿਆਰੀ
ਐਡਵਾਂਸ ਪਰਸਨਲ ਟੈਕਸ 'ਚ ਸਾਲਾਨਾ ਆਧਾਰ 'ਤੇ 15.26 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਐਡਵਾਂਸ ਪਰਸਨਲ ਇਨਕਮ ਟੈਕਸ 1.42 ਲੱਖ ਕਰੋੜ ਰੁਪਏ ਰਿਹਾ, ਜੋ ਪਿਛਲੇ ਸਾਲ ਦੀ ਇਸੇ ਮਿਆਦ 'ਚ 1.23 ਲੱਖ ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਸ਼ੁੱਧ ਟੈਕਸ ਕੁਲੈਕਸ਼ਨ 'ਚ 20.53 ਫ਼ੀਸਦੀ ਦਾ ਵਾਧਾ ਹੋਇਆ ਹੈ। ਇਸ ਸਾਲ ਇਹ 13.68 ਲੱਖ ਕਰੋੜ ਰੁਪਏ ਰਿਹਾ, ਜੋ ਇਕ ਸਾਲ ਪਹਿਲਾਂ 11.35 ਲੱਖ ਕਰੋੜ ਰੁਪਏ ਸੀ।
ਇਹ ਵੀ ਪੜ੍ਹੋ - ਬੈਂਕ ਮੁਲਾਜ਼ਮਾਂ ਨੂੰ ਹੁਣ 17 ਫ਼ੀਸਦੀ ਵਧ ਕੇ ਮਿਲੇਗੀ ਤਨਖ਼ਾਹ, ਪੈਨਸ਼ਨਧਾਰਕਾਂ ਨੂੰ ਵੀ ਮਿਲੀ ਖ਼ੁਸ਼ਖ਼ਬਰੀ
ਚਾਲੂ ਵਿੱਤੀ ਸਾਲ ਦੇ ਪਹਿਲੇ ਅੱਠ ਮਹੀਨਿਆਂ (ਅਪ੍ਰੈਲ-ਨਵੰਬਰ) ਵਿੱਚ ਸ਼ੁੱਧ ਪ੍ਰਤੱਖ ਟੈਕਸ ਕੁਲੈਕਸ਼ਨ ਬਜਟ ਅਨੁਮਾਨ ਦੇ 58.34 ਫ਼ੀਸਦੀ ਯਾਨੀ 10.64 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਇਸ ਨੇ ਸਾਲਾਨਾ ਆਧਾਰ 'ਤੇ 23.4 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਰਿਫੰਡ ਜਾਰੀ ਕਰਨ ਤੋਂ ਪਹਿਲਾਂ ਅਪ੍ਰੈਲ-ਨਵੰਬਰ ਦੀ ਮਿਆਦ 'ਚ ਸ਼ੁੱਧ ਟੈਕਸ ਕੁਲੈਕਸ਼ਨ 17.7 ਫ਼ੀਸਦੀ ਵਧ ਕੇ 12.67 ਲੱਖ ਕਰੋੜ ਰੁਪਏ ਹੋ ਗਿਆ। ਚਾਲੂ ਵਿੱਤੀ ਸਾਲ 'ਚ ਅਪ੍ਰੈਲ ਤੋਂ ਨਵੰਬਰ ਤੱਕ 2.03 ਲੱਖ ਕਰੋੜ ਰੁਪਏ ਦੇ ਰਿਫੰਡ ਜਾਰੀ ਕੀਤੇ ਗਏ ਸਨ।
ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8