ਵਿਦੇਸ਼ੀ ਮੁਦਰਾ ਭੰਡਾਰ ''ਚ ਆਇਆ ਵੱਡਾ ਉਛਾਲ, ਜਾਣੋ ਇਸ ਹਫ਼ਤੇ RBI ਦਾ ਖਜ਼ਾਨਾ ਕਿੰਨਾ ਭਰਿਆ?
Saturday, Jul 22, 2023 - 10:59 AM (IST)
ਨੈਸ਼ਨਲ ਡੈਸਕ - ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 14 ਜੁਲਾਈ ਨੂੰ ਖ਼ਤਮ ਹਫ਼ਤੇ 'ਚ 12.74 ਅਰਬ ਡਾਲਰ ਵਧ ਕੇ 609.02 ਅਰਬ ਡਾਲਰ ਹੋ ਗਿਆ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਿਛਲੇ ਹਫ਼ਤੇ ਦੇਸ਼ ਦਾ ਕੁੱਲ ਵਿਦੇਸ਼ੀ ਮੁਦਰਾ ਭੰਡਾਰ 1.23 ਅਰਬ ਡਾਲਰ ਵਧ ਕੇ 596.28 ਅਰਬ ਡਾਲਰ ਹੋ ਗਿਆ ਸੀ। ਅਕਤੂਬਰ 2021 ਵਿੱਚ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 645 ਅਰਬ ਡਾਲਰ ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਿਆ ਸੀ। ਪਰ ਗਲੋਬਲ ਘਟਨਾਵਾਂ ਦੇ ਕਾਰਨ ਦੁਆਰਾ ਪੈਦਾ ਹੋਏ ਦਬਾਅ ਦੇ ਵਿਚਕਾਰ ਰੁਪਏ ਨੂੰ ਸੰਭਾਲ ਕਰਨ ਲਈ ਵਿਦੇਸ਼ੀ ਮੁੱਦਰਾ ਭੰਡਾਰ ਦਾ ਉਪਯੋਗ ਕਰਨ ਨਾਲ ਇਸ ਵਿੱਚ ਗਿਰਾਵਟ ਆਈ।
ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਰਾਹਤ, ਇਨ੍ਹਾਂ ਸ਼ਹਿਰਾਂ 'ਚ ਸਸਤਾ ਹੋਇਆ ਤੇਲ!
ਆਰਬੀਆਈ ਦੇ ਹਫ਼ਤਾਵਾਰੀ ਅੰਕੜਿਆਂ ਅਨੁਸਾਰ 14 ਜੁਲਾਈ ਨੂੰ ਖ਼ਤਮ ਹੋਏ ਹਫ਼ਤੇ ਵਿੱਚ ਵਿਦੇਸ਼ੀ ਮੁਦਰਾ ਭੰਡਾਰ ਦਾ ਮਹੱਤਵਪੂਰਨ ਹਿੱਸਾ ਬਣਨ ਵਾਲੀ ਵਿਦੇਸ਼ੀ ਮੁਦਰਾ ਜਾਇਦਾਦ 11.19 ਅਰਬ ਡਾਲਰ ਵਧ ਕੇ 540.17 ਅਰਬ ਡਾਲਰ ਹੋ ਗਈ। ਡਾਲਰਾਂ ਵਿੱਚ ਪ੍ਰਗਟ ਕੀਤੀ ਜਾਣ ਵਾਲੀ ਵਿਦੇਸ਼ੀ ਮੁਦਰਾ ਸੰਪਤੀਆਂ ਵਿੱਚ ਯੂਰੋ, ਪੌਂਡ ਅਤੇ ਯੇਨ ਵਰਗੀਆਂ ਗੈਰ-ਅਮਰੀਕੀ ਮੁਦਰਾਵਾਂ ਵਿੱਚ ਆਏ ਘੱਟ-ਵੱਧ ਪ੍ਰਭਾਵਾਂ ਨੂੰ ਸ਼ਾਮਲ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: ਜਨਰਲ ਡੱਬਿਆਂ 'ਚ ਮਿਲੇਗਾ 20 ਰੁਪਏ ’ਚ ਭੋਜਨ, 3 ਰੁਪਏ 'ਚ ਪਾਣੀ
ਰਿਜ਼ਰਵ ਬੈਂਕ ਮੁਤਾਬਕ ਸੋਨੇ ਦੇ ਭੰਡਾਰ ਦਾ ਮੁੱਲ 1.14 ਅਰਬ ਡਾਲਰ ਵਧ ਕੇ 45.19 ਅਰਬ ਡਾਲਰ ਹੋ ਗਿਆ ਹੈ। ਅੰਕੜਿਆਂ ਅਨੁਸਾਰ ਵਿਸ਼ੇਸ਼ ਡਰਾਇੰਗ ਰਾਈਟਸ (SDRs) 25 ਕਰੋੜ ਡਾਲਰ ਵਧ ਕੇ 18.48 ਅਰਬ ਡਾਲਰ ਹੋ ਗਿਆ। ਸਮੀਖਿਆ ਅਧੀਨ ਹਫ਼ਤੇ 'ਚ ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐੱਮ.ਐੱਫ.) ਕੋਲ ਦੇਸ਼ ਦਾ ਮੁਦਰਾ ਭੰਡਾਰ 15.8 ਕਰੋੜ ਡਾਲਰ ਵਧ ਕੇ 5.17 ਅਰਬ ਡਾਲਰ ਹੋ ਗਿਆ।
ਇਹ ਵੀ ਪੜ੍ਹੋ : Johnson & Johnson ਬੇਬੀ ਪਾਊਡਰ ਕਾਰਨ ਹੋਇਆ ਕੈਂਸਰ, ਕੰਪਨੀ ਨੂੰ ਭਰਨੇ ਪੈਣਗੇ 154 ਕਰੋੜ ਰੁਪਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8