ਹਵਾਈ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ: Air India ਨੇ 30 ਅਪ੍ਰੈਲ ਤੱਕ ਰੱਦ ਕੀਤੀਆਂ ਉਡਾਣਾਂ
Friday, Apr 19, 2024 - 06:50 PM (IST)
ਨਵੀਂ ਦਿੱਲੀ (ਭਾਸ਼ਾ) - ਹਵਾਬਾਜ਼ੀ ਕੰਪਨੀ ਏਅਰ ਇੰਡੀਆ ਨੇ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਵਿਚਕਾਰ ਇਜ਼ਰਾਈਲ ਦੇ ਤੇਲ ਅਵੀਵ ਲਈ ਆਉਣ-ਜਾਣ ਵਾਲੀਆਂ ਉਡਾਣਾਂ 30 ਅਪ੍ਰੈਲ ਤੱਕ ਮੁਅੱਤਲ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਏਅਰਲਾਈਨ ਨਵੀਂ ਦਿੱਲੀ ਅਤੇ ਤੇਲ ਅਵੀਵ ਵਿਚਕਾਰ ਚਾਰ ਹਫ਼ਤਾਵਾਰੀ ਉਡਾਣਾਂ ਚਲਾਉਂਦੀ ਹੈ।
ਇਹ ਵੀ ਪੜ੍ਹੋ - ਕਿਸਾਨ ਅੰਦੋਲਨ ਕਾਰਨ 133 ਟਰੇਨਾਂ ਪ੍ਰਭਾਵਿਤ, 56 ਰੇਲ ਗੱਡੀਆਂ ਦੇ ਬਦਲੇ ਰੂਟ, ਯਾਤਰੀ ਪ੍ਰੇਸ਼ਾਨ
ਇਸ ਸਬੰਧ ਵਿਚ ਏਅਰ ਇੰਡੀਆ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, “ਪੱਛਮੀ ਏਸ਼ੀਆ ਵਿੱਚ ਬਦਲਦੀ ਸਥਿਤੀ ਨੂੰ ਵੇਖਦੇ ਹੋਏ ਤੇਲ ਅਵੀਵ ਤੋਂ ਏਅਰ ਇੰਡੀਆ ਦੀਆਂ ਉਡਾਣਾਂ 30 ਅਪ੍ਰੈਲ, 2024 ਤੱਕ ਮੁਅੱਤਲ ਰਹਿਣਗੀਆਂ। ਅਸੀਂ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਾਂ।'' ਦੱਸ ਦੇਈਏ ਕਿ ਏਅਰਲਾਈਨ ਇਸ ਮਿਆਦ ਦੇ ਦੌਰਾਨ ਤੇਲ ਅਵੀਵ ਦੀ ਯਾਤਰਾ ਕਰਨ ਲਈ ਬੁੱਕ ਕਰਨ ਵਾਲੇ ਮੁਸਾਫਰਾਂ ਲਈ ਰੀ-ਸ਼ਡਿਊਲਿੰਗ ਅਤੇ ਰੱਦ ਕਰਨ ਦੀ ਫ਼ੀਸ 'ਤੇ ਛੋਟ ਦੀ ਪੇਸ਼ਕਸ਼ ਕਰ ਰਹੀ ਹੈ।
ਇਹ ਵੀ ਪੜ੍ਹੋ - ਮੁਸ਼ਕਲਾਂ ਦੇ ਘੇਰੇ 'ਚ Nestle! ਬੇਬੀ ਫੂਡ 'ਚ ਖੰਡ ਮਿਲਾਉਣ ਦੀ FSSAI ਕਰੇਗਾ ਜਾਂਚ, ਸ਼ੇਅਰਾਂ 'ਚ ਆਈ ਗਿਰਾਵਟ
ਏਅਰ ਇੰਡੀਆ ਨੇ ਐਤਵਾਰ ਨੂੰ ਤੇਲ ਅਵੀਵ ਲਈ ਆਪਣੀਆਂ ਉਡਾਣਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਸੀ। ਈਰਾਨ ਦੇ ਇਜ਼ਰਾਈਲ 'ਤੇ ਹਮਲੇ ਅਤੇ ਜਵਾਬੀ ਕਾਰਵਾਈ ਤੋਂ ਬਾਅਦ ਪੱਛਮੀ ਏਸ਼ੀਆ 'ਚ ਤਣਾਅ ਵਧ ਗਿਆ ਹੈ। ਟਾਟਾ ਗਰੁੱਪ ਦੀ ਮਲਕੀਅਤ ਵਾਲੀ ਕੰਪਨੀ ਨੇ ਕਰੀਬ ਪੰਜ ਮਹੀਨਿਆਂ ਬਾਅਦ 3 ਮਾਰਚ ਨੂੰ ਤੇਲ ਅਵੀਵ ਲਈ ਉਡਾਣ ਸੇਵਾਵਾਂ ਮੁੜ ਸ਼ੁਰੂ ਕੀਤੀਆਂ ਸਨ। ਏਅਰ ਇੰਡੀਆ ਨੇ ਤੇਲ ਅਵੀਵ 'ਤੇ ਹਮਾਸ ਦੇ ਹਮਲੇ ਤੋਂ ਬਾਅਦ 7 ਅਕਤੂਬਰ, 2023 ਨੂੰ ਫਲਾਈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ
ਹਾਲ ਹੀ 'ਚ ਕਈ ਅੰਤਰਰਾਸ਼ਟਰੀ ਯਾਤਰੀ ਏਅਰਲਾਈਨਜ਼ ਕੰਪਨੀਆਂ ਨੇ ਇਸ ਕਾਰਨ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਸਨ। 15 ਅਪ੍ਰੈਲ ਨੂੰ ਜਰਮਨ ਏਅਰਲਾਈਨ ਗਰੁੱਪ ਲੁਫਥਾਂਸਾ ਨੇ ਵੀ ਇਜ਼ਰਾਈਲ 'ਤੇ ਈਰਾਨ ਦੇ ਮਿਜ਼ਾਈਲ ਅਤੇ ਡਰੋਨ ਹਮਲਿਆਂ ਤੋਂ ਬਾਅਦ ਅੰਮਾਨ, ਬੇਰੂਤ, ਇਰਬਿਲ ਅਤੇ ਤੇਲ ਅਵੀਵ ਲਈ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8