Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

Friday, Apr 03, 2026 - 05:23 PM (IST)

Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

ਬਿਜ਼ਨੈੱਸ ਡੈਸਕ : ਮਾਰਚ ਮਹੀਨੇ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਆਈ 17 ਸਾਲਾਂ ਦੀ ਸਭ ਤੋਂ ਵੱਡੀ ਮਾਸਿਕ ਗਿਰਾਵਟ ਤੋਂ ਬਾਅਦ ਹੁਣ ਬਾਜ਼ਾਰ ਵਿੱਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਜਾਣੇ-ਮਾਣੇ ਅਰਥ ਸ਼ਾਸਤਰੀ ਪੀਟਰ ਸ਼ਿਫ (Peter Schiff) ਨੇ ਸੋਨੇ ਨੂੰ ਲੈ ਕੇ ਇੱਕ ਅਜਿਹੀ ਭਵਿੱਖਬਾਣੀ ਕੀਤੀ ਹੈ, ਜਿਸ ਨੇ ਨਿਵੇਸ਼ਕਾਂ ਦੇ ਕੰਨ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਅਨੁਸਾਰ, ਅਪ੍ਰੈਲ 2026 ਦਾ ਮਹੀਨਾ ਸੋਨੇ ਲਈ ਸਾਲ 1980 ਤੋਂ ਬਾਅਦ ਸਭ ਤੋਂ ਵਧੀਆ ਮਹੀਨਾ ਸਾਬਤ ਹੋ ਸਕਦਾ ਹੈ।

ਇਹ ਵੀ ਪੜ੍ਹੋ :  ਮਹਿੰਗਾਈ ਦਾ ਵੱਡਾ ਝਟਕਾ: 51 ਰੁਪਏ ਮਹਿੰਗਾ ਹੋ ਗਿਆ LPG ਗੈਸ ਸਿਲੰਡਰ, ਜਾਣੋ ਨਵੇਂ ਰੇਟ

ਡਾਲਰ ਛੱਡ ਸੋਨੇ ਵੱਲ ਵਧ ਸਕਦਾ ਹੈ ਨਿਵੇਸ਼ਕਾਂ ਦਾ ਰੁਝਾਨ

ਪੀਟਰ ਸ਼ਿਫ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਮੌਜੂਦਾ ਗਲੋਬਲ ਹਾਲਾਤਾਂ ਨੂੰ ਦੇਖਦੇ ਹੋਏ ਨਿਵੇਸ਼ਕ ਡਾਲਰ ਦੀ ਬਜਾਏ ਸੋਨੇ ਵਰਗੇ ਸੁਰੱਖਿਅਤ ਵਿਕਲਪਾਂ ਨੂੰ ਚੁਣ ਸਕਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਭੂ-ਰਾਜਨੀਤਿਕ ਤਣਾਅ (Geopolitical tension) ਇਸੇ ਤਰ੍ਹਾਂ ਬਣਿਆ ਰਿਹਾ, ਤਾਂ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਵੇਗਾ। ਉਨ੍ਹਾਂ ਨੇ ਸੋਨੇ ਦੀਆਂ ਕੀਮਤਾਂ $5000 ਤੋਂ $6000 ਪ੍ਰਤੀ ਔਂਸ ਤੱਕ ਪਹੁੰਚਣ ਦਾ ਅੰਦਾਜ਼ਾ ਲਗਾਇਆ ਹੈ।

ਇਹ ਵੀ ਪੜ੍ਹੋ :    ਪੈਟਰੋਲ ਪੰਪ 'ਤੇ ਮਿਲੇਗਾ LPG ਗੈਸ ਸਿਲੰਡਰ ਤੇ ਕੇਰੋਸਿਨ, ਜਾਣੋ ਕੀਮਤਾਂ

ਕੀਮਤਾਂ ਵਿੱਚ ਤੇਜ਼ੀ ਦੇ ਮੁੱਖ ਕਾਰਨ

ਵਿਸ਼ਲੇਸ਼ਕਾਂ ਮੁਤਾਬਕ ਸੋਨੇ ਦੀ ਚਾਲ ਸਿਰਫ਼ ਜੰਗ ਜਾਂ ਤਣਾਅ 'ਤੇ ਨਿਰਭਰ ਨਹੀਂ ਕਰਦੀ, ਸਗੋਂ ਡਾਲਰ ਦੀ ਮਜ਼ਬੂਤੀ ਅਤੇ ਵਿਆਜ ਦਰਾਂ ਦੀ ਦਿਸ਼ਾ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਜੇਕਰ ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਾਲੇ ਤਣਾਅ ਲੰਬਾ ਖਿੱਚਿਆ ਜਾਂਦਾ ਹੈ, ਤਾਂ ਸੋਨੇ ਦੀ ਮੰਗ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲ ਸਕਦੀ ਹੈ।

ਇਹ ਵੀ ਪੜ੍ਹੋ :    ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ

ਨਿਵੇਸ਼ਕਾਂ ਲਈ ਸੁਨੇਹਾ

ਮੌਜੂਦਾ ਸਮੇਂ ਵਿੱਚ ਸੋਨੇ ਦੀ ਕੀਮਤ ਲਗਭਗ 4,800 ਡਾਲਰ ਦੇ ਆਸ-ਪਾਸ ਹੈ, ਜੋ ਕਿ 23 ਮਾਰਚ ਦੇ ਹੇਠਲੇ ਪੱਧਰ ਤੋਂ 17 ਫੀਸਦੀ ਵੱਧ ਹੈ। ਪੀਟਰ ਸ਼ਿਫ ਨੇ ਨਿਵੇਸ਼ਕਾਂ ਨੂੰ ਸਲਾਹ ਦਿੱਤੀ ਹੈ ਕਿ ਇਸ ਤੋਂ ਪਹਿਲਾਂ ਕਿ ਸੋਨਾ 5,000 ਜਾਂ 6,000 ਡਾਲਰ ਦੇ ਅੰਕੜੇ ਨੂੰ ਛੂਹ ਜਾਵੇ, ਸੋਨੇ ਦੀ ਖਰੀਦਦਾਰੀ ਕਰਨਾ ਫਾਇਦੇਮੰਦ ਹੋ ਸਕਦਾ ਹੈ।

ਇਹ ਵੀ ਪੜ੍ਹੋ :   ਭਾਰਤ ਕੋਲ ਸਿਰਫ਼ ਕੁਝ ਦਿਨਾਂ ਦਾ ਤੇਲ ਭੰਡਾਰ, ਪੈਟਰੋਲੀਅਮ ਬੋਰਡ ਦੇ ਸਕੱਤਰ ਨੇ ਸਪੱਸ਼ਟ ਕੀਤੀ ਸਥਿਤੀ

ਜ਼ਿਕਰਯੋਗ ਹੈ ਕਿ ਜਨਵਰੀ ਵਿੱਚ ਸੋਨੇ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਸਨ, ਪਰ ਫਰਵਰੀ ਅਤੇ ਮਾਰਚ ਵਿੱਚ ਇਸ ਵਿੱਚ ਭਾਰੀ ਗਿਰਾਵਟ ਦੇਖੀ ਗਈ ਸੀ। ਹੁਣ ਮਾਰਚ ਦੇ ਅਖੀਰ ਵਿੱਚ ਮਿਲੇ ਹਲਕੇ ਰਿਕਵਰੀ ਦੇ ਸੰਕੇਤਾਂ ਨੇ ਬਾਜ਼ਾਰ ਵਿੱਚ ਇੱਕ ਵਾਰ ਫਿਰ ਉਮੀਦ ਜਗਾ ਦਿੱਤੀ ਹੈ।

ਇਹ ਵੀ ਪੜ੍ਹੋ :  ਸਸਤਾ ਹੋਵੇਗਾ ਪੈਟਰੋਲ-ਡੀਜ਼ਲ ! ਟਰੰਪ ਦੇ ਬਿਆਨ ਮਗਰੋਂ ਮੂਧੇ ਮੂੰਹ ਡਿੱਗੀਆਂ ਕੱਚੇ ਤੇਲ ਦੀਆਂ ਕੀਮਤਾਂ
ਇਹ ਵੀ ਪੜ੍ਹੋ :  ਟਰੰਪ ਦੀ ਈਰਾਨ ਨੂੰ ਚੇਤਾਵਨੀ ਦਾ ਅਸਰ, ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ , ਡਾਲਰ ਹੋਇਆ ਮਜ਼ਬੂਤ
ਇਹ ਵੀ ਪੜ੍ਹੋ
ਵਿੱਤੀ ਨਵੇਂ ਸਾਲ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ ਸੋਨਾ-ਚਾਂਦੀ, ਜਾਣੋ 24-22-18K ਦੇ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News