ICICI ਅਤੇ Kotak Mahindra Bank 'ਤੇ RBI ਦੀ ਵੱਡੀ ਕਾਰਵਾਈ, ਲੱਗਾ 16.14 ਕਰੋੜ ਦਾ ਜੁਰਮਾਨਾ

Thursday, Oct 19, 2023 - 06:06 PM (IST)

ICICI ਅਤੇ Kotak Mahindra Bank 'ਤੇ RBI ਦੀ ਵੱਡੀ ਕਾਰਵਾਈ, ਲੱਗਾ 16.14 ਕਰੋੜ ਦਾ ਜੁਰਮਾਨਾ

ਨਵੀਂ ਦਿੱਲੀ - ਭਾਰਤੀ ਰਿਜ਼ਰਵ ਬੈਂਕ ਨੇ ICICI ਅਤੇ ਕੋਟਕ ਮਹਿੰਦਰਾ ਬੈਂਕ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। RBI ਨੇ ਰੈਗੂਲੇਟਰੀ ਨਿਯਮਾਂ ਦੀ ਉਲੰਘਣਾ ਕਰਨ 'ਤੇ ਦੋਵਾਂ ਬੈਂਕਾਂ 'ਤੇ ਜੁਰਮਾਨਾ ਲਗਾਇਆ ਹੈ। ਇਸ 'ਚ ICICI ਬੈਂਕ 'ਤੇ 12.19 ਕਰੋੜ ਰੁਪਏ ਅਤੇ ਕੋਟਕ ਮਹਿੰਦਰਾ ਬੈਂਕ 'ਤੇ 3.95 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਮੰਗਲਵਾਰ ਨੂੰ ਕਿਹਾ ਕਿ ਇਹ ਕਾਰਵਾਈ ਰੈਗੂਲੇਟਰੀ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿੱਚ ਕੀਤੀ ਗਈ ਹੈ। 

ਇਹ ਵੀ ਪੜ੍ਹੋ :  ਗਿਨੀਜ਼ ਬੁੱਕ-2024 ’ਚ ਭਾਰਤ ਦੇ ਕਰੀਬ 60 ਰਿਕਾਰਡ

ICICI ਬੈਂਕ 'ਤੇ ਬੈਂਕਿੰਗ ਰੈਗੂਲੇਸ਼ਨ ਐਕਟ ਦੀਆਂ ਵਿਵਸਥਾਵਾਂ ਦਾ ਸਹੀ ਢੰਗ ਨਾਲ ਪਾਲਣ ਨਾ ਕਰਨ 'ਤੇ ਜੁਰਮਾਨਾ ਲਗਾਇਆ ਗਿਆ ਹੈ। ਕੋਟਕ ਮਹਿੰਦਰਾ ਬੈਂਕ 'ਤੇ ਰਿਜ਼ਰਵ ਬੈਂਕ ਦੇ ਕਈ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ ਇਹ ਜੁਰਮਾਨਾ ਲਗਾਇਆ ਗਿਆ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਕੋਟਕ ਮਹਿੰਦਰਾ ਬੈਂਕ ਨੇ ਆਰਬੀਆਈ ਦੀ ਰਿਕਵਰੀ ਅਲਰਟ, ਬੈਂਕ ਦੇ ਅੰਦਰ ਗਾਹਕ ਸੇਵਾ, ਵਿੱਤੀ ਸੇਵਾਵਾਂ ਦੀ ਆਊਟਸੋਰਸਿੰਗ ਵਿੱਚ ਜੋਖਮ ਪ੍ਰਬੰਧਨ ਅਤੇ ਆਚਾਰ ਸੰਹਿਤਾ ਅਤੇ ਕਰਜ਼ਾ ਵੰਡ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦਾ ਸਹੀ ਢੰਗ ਨਾਲ ਪਾਲਣ ਨਹੀਂ ਕੀਤਾ। ਇਸ ਲਈ ਕੇਂਦਰੀ ਬੈਂਕ ਨੇ ਉਸ 'ਤੇ ਜੁਰਮਾਨਾ ਲਗਾਇਆ ਹੈ। ਬੈਂਕ ਇਨ੍ਹਾਂ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਾਲਾਨਾ ਸਮੀਖਿਆ ਕਰਨ ਵਿੱਚ ਅਸਫਲ ਰਿਹਾ ਹੈ।

ਇਹ ਵੀ ਪੜ੍ਹੋ :   Dabur ਨੂੰ ਝਟਕਾ , GST ਵਿਭਾਗ ਨੇ ਜਾਰੀ ਕੀਤਾ 321 ਕਰੋੜ ਰੁਪਏ ਨੋਟਿਸ

ਕੇਂਦਰੀ ਬੈਂਕ ਨੇ ਧੋਖਾਧੜੀ ਦੀ ਸ਼੍ਰੇਣੀਬੱਧ ਕਰਨ ਅਤੇ ਰਿਪੋਰਟ ਕਰਨ ਵਿੱਚ ਲਾਪਰਵਾਹੀ ਲਈ ICICI ਬੈਂਕ 'ਤੇ ਜੁਰਮਾਨਾ ਲਗਾਇਆ ਹੈ। ਆਰਬੀਆਈ ਦਾ ਕਹਿਣਾ ਹੈ ਕਿ ਬੈਂਕਿੰਗ ਰੈਗੂਲੇਸ਼ਨ ਐਕਟ ਤਹਿਤ ਉਸ ਕੋਲ ਅਜਿਹੀ ਕਾਰਵਾਈ ਕਰਨ ਦੀ ਸ਼ਕਤੀ ਹੈ, ਜਿਸ ਦੀ ਵਰਤੋਂ ਕਰਦਿਆਂ ਉਸ ਨੇ ਇਹ ਕਾਰਵਾਈ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ RBI ਦੀ ਇਸ ਕਾਰਵਾਈ ਦਾ ਗਾਹਕਾਂ 'ਤੇ ਕੋਈ ਅਸਰ ਨਹੀਂ ਪਵੇਗਾ। ਭਾਰਤੀ ਰਿਜ਼ਰਵ ਬੈਂਕ ਵੱਲੋਂ ਬੈਂਕਾਂ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ :   ਹੁਣ ਪਹਿਲਾਂ ਹੀ ਪਤਾ ਲੱਗ ਸਕੇਗਾ ਕਿ ਕਿਥੇ ਆਉਣਗੇ ਹੜ੍ਹ ਤੇ ਕਿੱਥੇ ਪਵੇਗਾ ਸੋਕਾ, ਬਦਲ ਜਾਵੇਗੀ ਦੁਨੀਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  


 


author

Harinder Kaur

Content Editor

Related News