ਕੋਟਕ ਮਹਿੰਦਰਾ ਬੈਂਕ ''ਤੇ RBI ਦੀ ਵੱਡੀ ਕਾਰਵਾਈ, ਨਵੇਂ ਕ੍ਰੈਡਿਟ ਕਾਰਡ ਜਾਰੀ ਕਰਨ ''ਤੇ ਲੱਗੀ ਪਾਬੰਦੀ
Wednesday, Apr 24, 2024 - 06:19 PM (IST)
ਬਿਜ਼ਨੈੱਸ ਡੈਸਕ : ਬੈਂਕਿੰਗ ਖੇਤਰ ਦੇ ਰੈਗੂਲੇਟਰ ਰਿਜ਼ਰਵ ਬੈਂਕ ਆਫ ਇੰਡੀਆ ਨੇ ਕੋਟਕ ਮਹਿੰਦਰਾ ਬੈਂਕ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। RBI ਨੇ ਕੋਟਕ ਮਹਿੰਦਰਾ ਬੈਂਕ ਨੂੰ ਆਨਲਾਈਨ ਜਾਂ ਮੋਬਾਈਲ ਬੈਂਕਿੰਗ ਚੈਨਲਾਂ ਰਾਹੀਂ ਨਵੇਂ ਗਾਹਕ ਜੋੜਨ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਰਿਜ਼ਰਵ ਬੈਂਕ ਨੇ ਕੋਟਕ ਬੈਂਕ ਦੇ ਨਵੇਂ ਕ੍ਰੈਡਿਟ ਕਾਰਡ ਜਾਰੀ ਕਰਨ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ, ਆਰਬੀਆਈ ਨੇ ਕਿਹਾ ਕਿ ਕੋਟਕ ਮਹਿੰਦਰਾ ਬੈਂਕ ਕ੍ਰੈਡਿਟ ਕਾਰਡ ਗਾਹਕਾਂ ਸਮੇਤ ਆਪਣੇ ਮੌਜੂਦਾ ਗਾਹਕਾਂ ਨੂੰ ਸਾਰੀਆਂ ਸੇਵਾਵਾਂ ਪ੍ਰਦਾਨ ਕਰਨਾ ਜਾਰੀ ਰੱਖੇਗਾ।
ਇਹ ਵੀ ਪੜ੍ਹੋ - Gold Silver Price: ਅਚਾਨਕ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨਾ ਸਸਤਾ ਹੋਇਆ ਸੋਨਾ
ਬੈਂਕ 'ਤੇ ਪਾਬੰਦੀ ਲਗਾਉਣ ਦਾ ਕਾਰਨ ਦੱਸਦੇ ਹੋਏ ਆਰਬੀਆਈ ਨੇ ਕਿਹਾ ਕਿ ਉਸਨੇ 2022 ਅਤੇ 2023 ਦੇ ਵਿਚਕਾਰ ਢੁਕਵਾਂ ਆਈਟੀ ਬੁਨਿਆਦੀ ਢਾਂਚਾ ਨਾ ਹੋਣ 'ਤੇ ਬੈਂਕ ਨੂੰ ਆਪਣੀ ਚਿੰਤਾ ਜ਼ਾਹਰ ਕੀਤੀ ਸੀ ਪਰ ਬੈਂਕ ਇਨ੍ਹਾਂ ਕਮੀਆਂ ਨੂੰ ਦੂਰ ਕਰਨ ਵਿੱਚ ਲਗਾਤਾਰ ਅਸਫਲ ਰਿਹਾ। ਬੈਂਕਿੰਗ ਰੈਗੂਲੇਸ਼ਨ ਐਕਟ 1949 ਦੀ ਧਾਰਾ 35ਏ ਦੇ ਤਹਿਤ ਆਪਣੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਆਰਬੀਆਈ ਨੇ ਕੋਟਕ ਮਹਿੰਦਰਾ ਬੈਂਕ ਖ਼ਿਲਾਫ਼ ਇਹ ਕਾਰਵਾਈ ਕੀਤੀ ਹੈ। ਹਾਲਾਂਕਿ, ਜੋ ਪਹਿਲਾਂ ਹੀ ਬੈਂਕ ਦੇ ਗਾਹਕ ਹਨ, ਉਨ੍ਹਾਂ ਨੂੰ ਪਹਿਲਾਂ ਵਾਂਗ ਸਾਰੀਆਂ ਸੇਵਾਵਾਂ ਮਿਲਦੀਆਂ ਰਹਿਣਗੀਆਂ।
ਇਹ ਵੀ ਪੜ੍ਹੋ - Apple ਦੀ ਭਾਰਤ 'ਚ ਵੱਡੀ ਯੋਜਨਾ, 5 ਲੱਖ ਲੋਕਾਂ ਨੂੰ ਮਿਲੇਗੀ ਨੌਕਰੀ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8