ਵੱਡੀ ਰਾਹਤ: RBI ਨੇ ਰੈਪੋ ਦਰ ਨੂੰ 6.5% 'ਤੇ ਰੱਖਿਆ ਬਰਕਰਾਰ, ਕਰਜ਼ਿਆਂ ਦੀਆਂ ਕਿਸ਼ਤਾਂ 'ਚ ਨਹੀਂ ਕੀਤਾ ਕੋਈ ਵਾਧਾ

Thursday, Jun 08, 2023 - 11:58 AM (IST)

ਵੱਡੀ ਰਾਹਤ: RBI ਨੇ ਰੈਪੋ ਦਰ ਨੂੰ 6.5% 'ਤੇ ਰੱਖਿਆ ਬਰਕਰਾਰ, ਕਰਜ਼ਿਆਂ ਦੀਆਂ ਕਿਸ਼ਤਾਂ 'ਚ ਨਹੀਂ ਕੀਤਾ ਕੋਈ ਵਾਧਾ

ਮੁੰਬਈ (ਭਾਸ਼ਾ) - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਅੱਜ ਰੈਪੋ ਰੇਟ 'ਚ ਬਦਲਾਅ ਨਾ ਕਰਕੇ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਅੱਜ ਨੀਤੀਗਤ ਦਰਾਂ ਨੂੰ ਬਿਨਾਂ ਕਿਸੇ ਬਦਲਾਅ ਦੇ ਰੱਖਣ ਦਾ ਫ਼ੈਸਲਾ ਕੀਤਾ ਹੈ, ਜਿਸ ਕਾਰਨ ਆਮ ਲੋਕਾਂ ਦੇ ਘਰ, ਕਾਰ ਅਤੇ ਹੋਰ ਕਿਸਮ ਦੇ ਕਰਜ਼ਿਆਂ ਦੀਆਂ ਕਿਸ਼ਤਾਂ ਵਿੱਚ ਕੋਈ ਵਾਧਾ ਨਹੀਂ ਹੋਵੇਗਾ। ਕਮੇਟੀ ਨੇ ਰੈਪੋ ਦਰ ਨੂੰ 6.5 ਫ਼ੀਸਦੀ 'ਤੇ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਗੱਲ ਦਾ ਐਲਾਨ ਮੌਜੂਦਾ ਵਿੱਤੀ ਸਾਲ ਵਿੱਚ ਕਮੇਟੀ ਦੀ ਪਹਿਲੀ ਤਿੰਨ ਰੋਜ਼ਾ ਮੀਟਿੰਗ ਤੋਂ ਬਾਅਦ ਅੱਜ ਜਾਰੀ ਬਿਆਨ ਵਿੱਚ ਕੀਤਾ ਗਿਆ।

ਇਹ ਵੀ ਪੜ੍ਹੋ : ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, ਝੋਨੇ ਸਣੇ ਕਈ ਫ਼ਸਲਾਂ ਦੇ ਘੱਟੋ-ਘੱਟ ਮੁੱਲ 'ਚ ਬੰਪਰ ਵਾਧਾ

ਇਸ ਦੇ ਨਾਲ ਹੀ ਕੇਂਦਰੀ ਬੈਂਕ ਨੇ ਚਾਲੂ ਵਿੱਤੀ ਸਾਲ ਲਈ ਆਪਣੇ ਆਰਥਿਕ ਵਿਕਾਸ ਦੇ ਅਨੁਮਾਨ ਨੂੰ ਵੀ 6.5 ਫੀਸਦੀ 'ਤੇ ਬਰਕਰਾਰ ਰੱਖਿਆ ਹੈ। ਮੌਜੂਦਾ ਵਿੱਤੀ ਸਾਲ 2023-24 ਲਈ ਮਹਿੰਗਾਈ ਦਰ ਦਾ ਅਨੁਮਾਨ 5.2 ਫ਼ੀਸਦੀ ਤੋਂ ਘਟਾ ਕੇ 5.1 ਫ਼ੀਸਦੀ ਕਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਸ਼ੁਰੂ ਹੋਈ ਮੁਦਰਾ ਨੀਤੀ ਕਮੇਟੀ (ਐੱਮਪੀਸੀ) ਦੀ ਤਿੰਨ ਦਿਨਾਂ ਬੈਠਕ ਵਿੱਚ ਲਏ ਗਏ ਫ਼ੈਸਲੇ ਦੀ ਵੀਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ, "ਵਿਸ਼ਵ ਪੱਧਰ 'ਤੇ ਅਨਿਸ਼ਚਿਤਤਾਵਾਂ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਅਤੇ ਵਿੱਤੀ ਖੇਤਰ ਮਜ਼ਬੂਤ ​​ਅਤੇ ਲਚਕੀਲਾ ਬਣਿਆ ਹੋਇਆ ਹੈ।"

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ 'ਚ ਹਵਾਈ ਯਾਤਰੀਆਂ ਨੂੰ ਝਟਕਾ, ਇਸ ਕਾਰਨ ਦੁੱਗਣਾ ਹੋਇਆ ਕਿਰਾਇਆ

ਉਨ੍ਹਾਂ ਕਿਹਾ ਕਿ MPC ਨੇ ਰੇਪੋ ਦਰ ਨੂੰ 6.5 ਫ਼ੀਸਦੀ 'ਤੇ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁਦਰਾ ਨੀਤੀ ਕਮੇਟੀ ਆਪਣੇ ਅਨੁਕੂਲ ਰੁਖ ਨੂੰ ਵਾਪਸ ਲੈਣ 'ਤੇ ਧਿਆਨ ਕੇਂਦਰਿਤ ਕਰੇਗੀ। ਰੇਪੋ ਉਹ ਵਿਆਜ ਦਰ ਹੈ, ਜਿਸ 'ਤੇ ਵਪਾਰਕ ਬੈਂਕ ਆਪਣੀਆਂ ਫੌਰੀ ਲੋੜਾਂ ਪੂਰੀਆਂ ਕਰਨ ਲਈ ਕੇਂਦਰੀ ਬੈਂਕ ਤੋਂ ਉਧਾਰ ਲੈਂਦੇ ਹਨ। ਅਪ੍ਰੈਲ ਦੀ ਪਿਛਲੀ ਮੁਦਰਾ ਸਮੀਖਿਆ ਮੀਟਿੰਗ ਵਿੱਚ ਵੀ, MPC ਨੇ ਰੇਪੋ ਦਰ ਵਿੱਚ ਕੋਈ ਬਦਲਾਅ ਨਹੀਂ ਕੀਤਾ ਸੀ। ਇਸ ਤੋਂ ਪਹਿਲਾਂ, ਮੁੱਖ ਤੌਰ 'ਤੇ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਪਿਛਲੇ ਸਾਲ ਮਈ ਤੋਂ ਛੇ ਵਾਰ ਰੈਪੋ ਦਰ ਵਿੱਚ 2.50 ਫ਼ੀਸਦੀ ਦਾ ਵਾਧਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਦਿੱਲੀ-ਸਾਨ ਫ੍ਰਾਂਸਿਸਕੋ ਏਅਰ ਇੰਡੀਆ ਦੀ ਉਡਾਣ ਦੇ ਇੰਜਣ 'ਚ ਆਈ ਖ਼ਰਾਬੀ, ਰੂਸ 'ਚ ਕੀਤੀ ਐਮਰਜੈਂਸੀ ਲੈਂਡਿੰਗ

ਨੋਟ - ਇਸ ਖ਼ਬਰ ਦੇ ਸਬੰਧ ਵਿੱਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ


author

rajwinder kaur

Content Editor

Related News