ਟੈਕਸਦਾਤਿਆਂ ਨੂੰ ਵੱਡੀ ਰਾਹਤ, ਸਰਕਾਰ ਨੇ ਇਨਕਮ ਟੈਕਸ ਰਿਟਰਨ ਦੀ ਸਮਾਂ ਮਿਆਦ ਵਧਾਈ

Tuesday, Jan 11, 2022 - 07:11 PM (IST)

ਟੈਕਸਦਾਤਿਆਂ ਨੂੰ ਵੱਡੀ ਰਾਹਤ, ਸਰਕਾਰ ਨੇ ਇਨਕਮ ਟੈਕਸ ਰਿਟਰਨ ਦੀ ਸਮਾਂ ਮਿਆਦ ਵਧਾਈ

ਨਵੀਂ ਦਿੱਲੀ : ਨੌਕਰੀਪੇਸ਼ਾ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ ਆਈ ਹੈ। ਕੇਂਦਰ ਸਰਕਾਰ ਨੇ ਇਨਕਮ ਟੈਕਸ ਰਿਟਰਨ ਦੀ ਸਮਾਂ ਸੀਮਾ ਫਿਰ ਵਧਾ ਦਿੱਤੀ ਹੈ। ਪਹਿਲਾਂ ਇਸਦੀ ਸਮਾਂ ਸੀਮਾ 31 ਦਸੰਬਰ 2021 ਸੀ ਜੋ ਲੰਘ ਗਈ ਹੈ। ਦਰਅਸਲ, ਬਹੁਤ ਸਾਰੇ ਲੋਕ ਕੋਰੋਨਾ ਕਾਰਨ ITR ਨਹੀਂ ਭਰ ਸਕਣਗੇ। ਲੋਕਾਂ ਨੂੰ ਰਾਹਤ ਦਿੰਦਿਆਂ ਸਰਕਾਰ ਨੇ ਹੁਣ ਇਸ ਦੀ ਤਰੀਕ ਵਧਾ ਕੇ 15 ਮਾਰਚ 2022 ਕਰ ਦਿੱਤੀ ਹੈ। ਇਨਕਮ ਟੈਕਸ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹੁਣ ਤੁਸੀਂ 15 ਮਾਰਚ ਤੱਕ ਇਨਕਮ ਟੈਕਸ ਰਿਟਰਨ ਫਾਈਲ ਕਰ ਸਕੋਗੇ। ਇਸ ਦੇ ਨਾਲ ਹੀ ਟੈਕਸ ਆਡਿਟ ਦੀ ਮਿਤੀ 15 ਫਰਵਰੀ 2022 ਤੱਕ ਵਧਾ ਦਿੱਤੀ ਗਈ ਹੈ। ਸਰਕਾਰ ਨੇ ਵਿੱਤੀ ਸਾਲ 2021-22 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ 15 ਮਾਰਚ, 2022 ਤੱਕ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ : Vodafone-Idea ਨੇ ਕਬੂਲ ਕੀਤੀ ਇਹ ਤਜਵੀਜ਼, ਭਾਰਤ ਸਰਕਾਰ ਹੁਣ ਹੋਵੇਗੀ ਕੰਪਨੀ ਦੀ ਸਭ ਤੋਂ ਵੱਡੀ ਸ਼ੇਅਰਧਾਰਕ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News