ਸੋਨੇ ਦੇ ਗਹਿਣੇ ਖਰੀਦਣ ਦੇ ਚਾਹਵਾਨ ਲੋਕਾਂ ਨੂੰ ਵੱਡਾ ਝਟਕਾ, ਕੀਮਤਾਂ ''ਚ ਹੋਇਆ ਵਾਧਾ
Thursday, May 02, 2024 - 01:18 PM (IST)
ਬਿਜ਼ਨੈੱਸ ਡੈਸਕ : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਆਉਣ ਤੋਂ ਬਾਅਦ ਵੀਰਵਾਰ ਨੂੰ ਫਿਰ ਤੋਂ ਇਨ੍ਹਾਂ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ। ਭਾਰਤੀ ਵਾਇਦਾ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨਾ 71,120 'ਤੇ ਖੁੱਲ੍ਹਿਆ ਸੀ। ਸਵੇਰੇ 10:20 ਵਜੇ ਦੇ ਕਰੀਬ 400 ਰੁਪਏ ਦੀ ਤੇਜ਼ੀ ਦੇਖਣ ਨੂੰ ਮਿਲੀ ਸੀ ਅਤੇ ਧਾਤ 71,118 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਪਿਛਲੀ ਕਲੋਜ਼ਿੰਗ 70,725 'ਤੇ ਹੋਈ ਸੀ। ਚਾਂਦੀ 175 ਰੁਪਏ ਦੀ ਤੇਜ਼ੀ ਨਾਲ 80,045 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ। ਮੰਗਲਵਾਰ ਨੂੰ ਚਾਂਦੀ 79,870 'ਤੇ ਬੰਦ ਹੋਈ।
ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ
ਜਾਣੋ ਕਿਉਂ ਹੋਇਆ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ
ਅਮਰੀਕੀ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਹੋਇਆ। ਫੈਡਰਲ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਆਪਣੀ ਬੈਠਕ 'ਚ ਲਗਾਤਾਰ ਸੱਤਵੀਂ ਵਾਰ ਵਿਆਜ ਦਰਾਂ ਨੂੰ ਸਥਿਰ ਰੱਖਿਆ ਹੈ। ਹਾਲਾਂਕਿ, ਫੇਡ ਨੇ ਹੁਣ ਸਾਲ ਦੇ ਅੰਤ ਵਿੱਚ ਇਕ ਦਰ ਕਟੌਤੀ ਦੀ ਸੰਭਾਵਨਾ ਨੂੰ ਵਧਾ ਦਿੱਤਾ ਹੈ। ਇਸ ਕੌਮਾਂਤਰੀ ਬਾਜ਼ਾਰਾਂ 'ਚ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਵਾਧਾ ਦਰਜ ਕੀਤਾ। ਅਮਰੀਕੀ ਸਪਾਟ ਸੋਨਾ 0.3 ਫ਼ੀਸਦੀ ਵਧ ਕੇ 2325 ਡਾਲਰ ਪ੍ਰਤੀ ਔਂਸ 'ਤੇ ਚੱਲ ਰਿਹਾ ਸੀ। ਪਿਛਲੇ ਸੈਸ਼ਨ 'ਚ ਇਸ 'ਚ 1 ਫ਼ੀਸਦੀ ਦਾ ਵਾਧਾ ਹੋਇਆ ਸੀ।
ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ
ਅਮਰੀਕੀ ਸੋਨਾ ਵਾਇਦਾ ਵੀ 1% ਚੜ੍ਹ ਕੇ 2,334 ਡਾਲਰ ਪ੍ਰਤੀ ਔਂਸ 'ਤੇ ਚੱਲ ਰਿਹਾ ਸੀ। ਹਾਲਾਂਕਿ, ਸੋਨੇ ਵਿੱਚ ਇਸ ਵਾਧੇ ਦਾ ਕਾਰਨ ਅਜੇ ਵੀ ਫੈੱਡ ਦੁਆਰਾ ਦਰਾਂ ਵਿੱਚ ਕਟੌਤੀ ਦੀ ਸੰਭਾਵਨਾ ਮੰਨਿਆ ਜਾ ਰਿਹਾ ਹੈ। ਘੱਟ ਵਿਆਜ ਦਰਾਂ ਵਿੱਚ ਸਰਾਫਾ ਦੀਆਂ ਕੀਮਤਾਂ ਵੱਧ ਜਾਂਦੀਆਂ ਹਨ। ਇਸ ਨਾਲ ਸੋਨੇ ਨੂੰ ਲੈ ਕੇ ਧਾਰਨਾ 'ਚ ਸੁਧਾਰ ਹੁੰਦਾ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ - Bank Holiday: ਜਲਦੀ ਪੂਰੇ ਕਰ ਲਓ ਜ਼ਰੂਰੀ ਕੰਮ, ਮਈ ਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ
ਸਰਾਫਾ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ
ਜੇਕਰ ਦਿੱਲੀ ਸਰਾਫਾ ਬਾਜ਼ਾਰ ਦੀ ਗੱਲ ਕੀਤੀ ਜਾਵੇ ਤਾਂ ਮੰਗਲਵਾਰ ਨੂੰ ਧਾਤਾਂ 'ਚ ਗਿਰਾਵਟ ਦਰਜ ਕੀਤੀ ਗਈ ਸੀ। ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨਾ 150 ਰੁਪਏ ਦੀ ਗਿਰਾਵਟ ਨਾਲ 72,600 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਚਾਂਦੀ ਦੀ ਕੀਮਤ ਵੀ 750 ਰੁਪਏ ਡਿੱਗ ਕੇ 83,750 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਸੀ।
ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਖਰੀਦਦਾਰੀ ਤੋਂ ਪਹਿਲਾਂ ਚੈੱਕ ਕਰੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8