ਪਾਸਪੋਰਟ, ਡਰਾਈਵਿੰਗ ਲਾਇਸੈਂਸ ਜਾਂ ਆਧਾਰ ਕਾਰਡ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ

Friday, Sep 15, 2023 - 06:20 PM (IST)

ਨਵੀਂ ਦਿੱਲੀ (ਭਾਸ਼ਾ) - 1 ਅਕਤੂਬਰ ਤੋਂ ਲਾਗੂ ਹੋਣ ਵਾਲੇ ਨਵੇਂ ਸੋਧੇ ਹੋਏ ਕਾਨੂੰਨ ਨਾਲ ਵਿਦਿਅਕ ਸੰਸਥਾਵਾਂ ਵਿਚ ਦਾਖਲਾ, ਡਰਾਈਵਿੰਗ ਲਾਇਸੈਂਸ, ਆਧਾਰ ਕਾਰਡ ਜਾਂ ਪਾਸਪੋਰਟ ਲਈ ਅਰਜ਼ੀ ਅਤੇ ਵਿਆਹ ਦੇ ਰਜਿਸਟ੍ਰੇਸ਼ਨ ਵਰਗੇ ਕਈ ਕਾਰਜ਼ਾਂ ਤੇ ਸੇਵਾਵਾਂ ਲਈ ਸਿੰਗਲ ਦਸਤਾਵੇਜ਼ ਦੇ ਰੂਪ ਵਿਚ ਜਨਮ ਸਰਟੀਫਿਕੇਟ ਦੀ ਵਰਤੋਂ ਦੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਭਾਰਤ ਤੋਂ 20,000 ਮੀਟ੍ਰਿਕ ਟਨ ਖੰਡ ਦਰਾਮਦ ਕਰੇਗਾ ਨੇਪਾਲ

ਸੰਸਦ ਨੇ ਪਿਛਲੇ ਮਾਨਸੂਨ ਸੈਸ਼ਨ ਵਿਚ ਜਨਮ ਅਤੇ ਮੌਤ ਰਜਿਸਟ੍ਰੇਸ਼ਨ (ਸੋਧ) ਐਕਟ 2023 ਪਾਸ ਕੀਤਾ ਸੀ ਅਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 11 ਅਗਸਤ ਨੂੰ ਮਨਜ਼ੂਰੀ ਦਿੱਤੀ ਸੀ। ਰਜਿਸਟਰਾਰ ਜਨਰਲ ਅਤੇ ਮਰਦਮਸ਼ੁਮਾਰੀ ਕਮਿਸ਼ਨਰ ਮ੍ਰਿਤੁੰਜੈ ਕੁਮਾਰ ਨਾਰਾਇਣ ਵਲੋਂ ਜਾਰੀ ਇਕ ਨੋਟੀਫਿਕੇਸ਼ਨ ਮੁਤਾਬਕ, ਜਨਮ ਅਤੇ ਮੌਤ ਰਜਿਸਟ੍ਰੇਸ਼ਨ (ਸੋਧ) ਐਕਟ, 2023 ਦੀ ਧਾਰਾ 1 ਦੀ ਉਪ-ਧਾਰਾ (2) ਦੁਆਰਾ ਪ੍ਰਦਾਨ ਕੀਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਕੇਂਦਰ ਸਰਕਾਰ ਇਹ ਸੂਚਿਤ ਕਰਦੀ ਹੈ ਕਿ 1 ਅਕਤੂਬਰ, 2023 ਨੂੰ ਐਕਟ ਦੇ ਮਤੇ ਲਾਗੂ ਹੋ ਜਾਣਗੇ।

ਇਹ ਵੀ ਪੜ੍ਹੋ : ਕਿਸਾਨਾਂ ਦੇ ਬਣਾਏ ਈਂਧਨ ਨਾਲ ਚੱਲਣਗੇ ਲੜਾਕੂ ਜਹਾਜ਼ ਅਤੇ ਪਲੇਨ, ਨਿਤਿਨ ਗਡਕਰੀ ਨੇ ਕੀਤਾ ਵੱਡਾ ਦਾਅਵਾ

ਐਕਟ ਲਾਗੂ ਹੋਣ ਨਾਲ ਵਿੱਦਿਅਕ ਸੰਸਥਾਵਾਂ ’ਚ ਦਾਖਲੇ, ਡਰਾਈਵਿੰਗ ਲਾਇਸੈਂਸ, ਆਧਾਰ ਕਾਰਡ ਜਾਂ ਪਾਸਪੋਰਟ ਲਈ ਅਰਜ਼ੀ ਅਤੇ ਵਿਆਹ ਦੀ ਰਜਿਸਟ੍ਰੇਸ਼ਨ ਵਰਗੇ ਕਈ ਕੰਮਾਂ ਤੇ ਸੇਵਾਵਾਂ ਲਈ ਸਿੰਗਲ ਦਸਤਾਵੇਜ਼ ਵਜੋਂ ਜਨਮ ਸਰਟੀਫਿਕੇਟ ਦੀ ਵਰਤੋਂ ਦੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ : ਈਸ਼ਾ ਅੰਬਾਨੀ ਦੀ ਕੰਪਨੀ ’ਤੇ ਕਰਜ਼ੇ ਦਾ ਭਾਰੀ ਬੋਝ, ਇਕ ਸਾਲ ’ਚ 73 ਫੀਸਦੀ ਵਧਿਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News