ਮਹਿੰਗੇ ਹੋ ਸਕਦੇ ਹਨ ਬਰੈੱਡ, ਮੱਖਣ, ਸ਼ਹਿਦ ਤੇ ਮਸਾਲੇ, FMCG ਉਤਪਾਦਾਂ ਦੀਆਂ ਕੀਮਤਾਂ ''ਚ ਕਰ ਰਿਹਾ ਵਾਧਾ
Monday, Feb 26, 2024 - 11:34 AM (IST)

ਬਿਜ਼ਨੈੱਸ ਡੈਸਕ : FMCG ਕੰਪਨੀਆਂ ਇਸ ਸਾਲ ਆਪਣੇ ਉਤਪਾਦਾਂ ਦੀਆਂ ਕੀਮਤਾਂ 'ਚ ਵਾਧਾ ਕਰਨ ਦੀ ਤਿਆਰੀ ਵਿਚ ਹੈ। ਉਤਪਾਦਾਂ ਦੀਆਂ ਕੀਮਤਾਂ ਵਿੱਚ ਇਹ ਵਾਧਾ ਤਿੰਨ ਫ਼ੀਸਦੀ ਦੇ ਕਰੀਬ ਹੋ ਸਕਦਾ ਹੈ। ਕੀਮਤਾਂ ਵੱਧਣ ਕਾਰਨ ਰੋਜ਼ਾਨਾ ਖਾਣ ਵਿਚ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਚੀਜ਼ਾਂ ਜਿਵੇਂ ਬਰੈੱਡ, ਮੱਖਣ, ਸ਼ਹਿਦ ਅਤੇ ਮਸਾਲਿਆਂ ਦੀਆਂ ਕੀਮਤਾਂ ਵਧ ਸਕਦੀਆਂ ਹਨ।
ਇਹ ਵੀ ਪੜ੍ਹੋ - Bank Holidays : ਮਾਰਚ ਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ, ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ
ਦੱਸ ਦੇਈਏ ਕਿ ਪਿਛਲੇ ਸਾਲ ਕੱਚੇ ਮਾਲ ਦੀਆਂ ਕੀਮਤਾਂ ਘਟਣ ਕਾਰਨ ਇਨ੍ਹਾਂ ਕੰਪਨੀਆਂ ਨੇ ਕੀਮਤਾਂ ਘਟਾ ਦਿੱਤੀਆਂ ਸਨ ਪਰ ਇਸ ਸਾਲ ਕੱਚੇ ਮਾਲ ਦੀਆਂ ਕੀਮਤਾਂ ਫਿਰ ਤੋਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਅਜਿਹੇ 'ਚ ਕੰਪਨੀਆਂ ਹੁਣ ਕੀਮਤਾਂ ਵਧਾਉਣ ਦੀ ਤਿਆਰੀ ਕਰ ਰਹੀਆਂ ਹਨ। ਇਸ ਮਾਮਲੇ ਦੇ ਸਬੰਧ ਵਿਚ ਫਾਸਟ ਮੂਵਿੰਗ ਕੰਜ਼ਿਊਮਰ ਗੁਡਸ (FMCG) ਕੰਪਨੀਆਂ ਦਾ ਕਹਿਣਾ ਹੈ ਕਿ ਉਤਪਾਦਾਂ ਦੀਆਂ ਕੀਮਤਾਂ ਵਧਣ ਨਾਲ ਉਨ੍ਹਾਂ ਦੇ ਹਾਸ਼ੀਏ 'ਤੇ ਸਕਾਰਾਤਮਕ ਅਸਰ ਪਵੇਗਾ।
ਇਹ ਵੀ ਪੜ੍ਹੋ - ਹੁਣ ਅਣਚਾਹੀਆਂ ਕਾਲਾਂ ਤੋਂ ਮਿਲੇਗੀ ਰਾਹਤ, ਸਰਕਾਰ ਚੁੱਕ ਰਹੀ ਹੈ ਇਹ ਖ਼ਾਸ ਕਦਮ
ਇਸ ਦੇ ਨਾਲ ਹੀ ਗੋਦਰੇਜ ਕੰਜ਼ਿਊਮਰ, ਡਾਬਰ ਅਤੇ ਇਮਾਮੀ ਵਰਗੀਆਂ ਕੰਪਨੀਆਂ ਨੇ ਕਿਹਾ ਕਿ ਕੀਮਤਾਂ 'ਚ ਵਾਧਾ ਹੋਣ ਨਾਲ ਮੁੱਲ-ਅਗਵਾਈ ਵਿਕਾਸ ਵਾਪਸ ਆ ਜਾਵੇਗੀ। ਡਾਬਰ ਨੇ ਕਿਹਾ ਕਿ ਉਸ ਨੇ ਖੁਰਾਕੀ ਵਸਤਾਂ ਦੀਆਂ ਕੀਮਤਾਂ ਵਿੱਚ 2.5 ਫ਼ੀਸਦੀ ਤੱਕ ਦਾ ਵਾਧਾ ਕੀਤਾ ਹੈ। ਇਮਾਮੀ ਇਸ ਸਾਲ ਕੀਮਤਾਂ 'ਚ ਕਰੀਬ ਤਿੰਨ ਫ਼ੀਸਦੀ ਦਾ ਵਾਧਾ ਕਰ ਸਕਦੀ ਹੈ। ਗੋਦਰੇਜ ਦੇ ਇਕ ਖਪਤਕਾਰ ਅਧਿਕਾਰੀ ਨੇ ਕਿਹਾ ਕਿ ਵਸਤੂਆਂ ਦੀਆਂ ਕੀਮਤਾਂ ਹੁਣ ਥੋੜ੍ਹੀਆਂ ਵੱਧ ਹਨ।
ਇਹ ਵੀ ਪੜ੍ਹੋ - ਲੋਕਾਂ ਲਈ ਵੱਡੀ ਖ਼ਬਰ: ਭਾਰਤ 'ਚ ਬੰਦ ਹੋ ਰਿਹੈ FasTag, ਹੁਣ ਇੰਝ ਵਸੂਲਿਆ ਜਾਵੇਗਾ ਟੋਲ ਟੈਕਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8