ਬ੍ਰਿਟਿਸ਼ PM ਦੀ Elon Musk ਨੂੰ ਸਖ਼ਤ ਚਿਤਾਵਨੀ; 'X' ਦੇ AI ਚੈਟਬੋਟ Grok ਦੀਆਂ ਹਰਕਤਾਂ ਨੂੰ ਦੱਸਿਆ 'ਸ਼ਰਮਨਾਕ'
Wednesday, Jan 14, 2026 - 06:46 PM (IST)
ਬਿਜ਼ਨੈੱਸ ਡੈਸਕ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸਰ ਕੀਰ ਸਟਾਰਮਰ ਨੇ ਐਲਨ ਮਸਕ ਦੀ ਸੋਸ਼ਲ ਮੀਡੀਆ ਕੰਪਨੀ 'X' (ਪਹਿਲਾ ਟਵਿੱਟਰ) ਅਤੇ ਇਸ ਦੇ AI ਚੈਟਬੋਟ 'Grok' ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਬੁੱਧਵਾਰ ਨੂੰ ਸੰਸਦ ਵਿੱਚ ਬੋਲਦਿਆਂ ਸਟਾਰਮਰ ਨੇ ਸਪੱਸ਼ਟ ਕੀਤਾ ਕਿ ਬ੍ਰਿਟਿਸ਼ ਸਰਕਾਰ ਕਿਸੇ ਵੀ ਕੀਮਤ 'ਤੇ ਪਿੱਛੇ ਨਹੀਂ ਹਟੇਗੀ ਅਤੇ 'X' ਨੂੰ ਬ੍ਰਿਟਿਸ਼ ਕਾਨੂੰਨਾਂ ਦੀ ਪਾਲਣਾ ਕਰਨੀ ਹੀ ਪਵੇਗੀ।
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੀਆਂ ਘਟੀਆਂ ਕੀਮਤੀ ਧਾਤਾਂ ਦੀਆਂ ਕੀਮਤਾਂ
ਕੀ ਹੈ ਪੂਰਾ ਵਿਵਾਦ?
ਦਰਅਸਲ, 'X' ਦੇ AI ਚੈਟਬੋਟ 'Grok' ਦੀ ਵਰਤੋਂ ਕਰਕੇ ਔਰਤਾਂ ਅਤੇ ਬੱਚਿਆਂ ਦੀਆਂ ਇਤਰਾਜ਼ਯੋਗ ਅਤੇ ਅਸ਼ਲੀਲ ਤਸਵੀਰਾਂ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਸਟਾਰਮਰ ਨੇ ਇਸ ਨੂੰ "ਘਿਣਾਉਣਾ" ਅਤੇ "ਸ਼ਰਮਨਾਕ" ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਇਮੇਜਿਜ਼ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ, ਜੋ ਕਿ ਬੇਹੱਦ ਖ਼ਤਰਨਾਕ ਹੈ। ਸਟਾਰਮਰ ਨੇ Grok ਨੂੰ ਇਕ 'ਪ੍ਰੀਮੀਅਮ ਸੇਵਾ' ਵਜੋਂ ਪੇਸ਼ ਕਰਨ ਦੇ ਫੈਸਲੇ ਨੂੰ ਵੀ "ਭਿਆਨਕ" (horrific) ਦੱਸਿਆ।
ਇਹ ਵੀ ਪੜ੍ਹੋ : ਮਾਰਚ 'ਚ ਬੰਦ ਹੋ ਜਾਣਗੇ 500 ਰੁਪਏ ਦੇ ਨੋਟ! ਜਾਣੋ ਸੋਸ਼ਲ ਮੀਡੀਆ 'ਤੇ ਫੈਲੇ ਦਾਅਵੇ ਦੀ ਸੱਚਾਈ
ਸਰਕਾਰ ਵੱਲੋਂ ਸਖ਼ਤ ਕਾਰਵਾਈ ਦਾ ਭਰੋਸਾ
ਸਟਾਰਮਰ ਨੇ ਸਾਂਸਦਾਂ ਨੂੰ ਦੱਸਿਆ ਕਿ ਸਰਕਾਰ ਇਸ ਮਾਮਲੇ 'ਤੇ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਉਨ੍ਹਾਂ ਕਿਹਾ ਕਿ 'X' ਕੰਪਨੀ ਨੇ ਸਰਕਾਰ ਨੂੰ ਸੂਚਿਤ ਕੀਤਾ ਹੈ ਕਿ ਉਹ ਬ੍ਰਿਟਿਸ਼ ਕਾਨੂੰਨਾਂ ਦੀ ਪਾਲਣਾ ਕਰਨ ਲਈ ਕਦਮ ਚੁੱਕ ਰਹੀ ਹੈ। ਹਾਲਾਂਕਿ, ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 'X' ਨੇ ਸਖ਼ਤ ਕਦਮ ਨਾ ਚੁੱਕੇ, ਤਾਂ ਬ੍ਰਿਟਿਸ਼ ਰੈਗੂਲੇਟਰ 'Ofcom' ਨੂੰ ਪਲੇਟਫਾਰਮ 'ਤੇ ਪਾਬੰਦੀ ਲਗਾਉਣ ਜਾਂ ਇਸ ਤੱਕ ਪਹੁੰਚ ਰੋਕਣ ਲਈ ਸਰਕਾਰ ਦਾ ਪੂਰਾ ਸਮਰਥਨ ਮਿਲੇਗਾ।
ਇਹ ਵੀ ਪੜ੍ਹੋ : 1499 ਰੁਪਏ 'ਚ ਭਰ ਸਕੋਗੇ ਉਡਾਣ ਤੇ ਬੱਚੇ 1 ਰੁਪਏ 'ਚ ਕਰ ਸਕਣਗੇ ਸਫ਼ਰ, ਮਿਲੇਗੀ ਖ਼ਾਸ ਆਫ਼ਰ!
'X' ਦਾ ਪੱਖ
ਦੂਜੇ ਪਾਸੇ, ਐਲਨ ਮਸਕ ਦੀ ਕੰਪਨੀ 'X' ਨੇ ਆਪਣੇ ਸੁਰੱਖਿਆ ਖਾਤੇ (X Safety) ਰਾਹੀਂ ਕਿਹਾ ਹੈ ਕਿ ਗੈਰ-ਕਾਨੂੰਨੀ ਸਮੱਗਰੀ ਬਣਾਉਣ ਵਾਲਿਆਂ ਵਿਰੁੱਧ ਉਹੀ ਕਾਰਵਾਈ ਕੀਤੀ ਜਾਵੇਗੀ ਜੋ ਗੈਰ-ਕਾਨੂੰਨੀ ਸਮੱਗਰੀ ਅਪਲੋਡ ਕਰਨ ਵਾਲਿਆਂ ਵਿਰੁੱਧ ਹੁੰਦੀ ਹੈ। ਕੰਪਨੀ ਮੁਤਾਬਕ ਉਹ ਬੱਚਿਆਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਸਮੱਗਰੀ ਨੂੰ ਹਟਾਉਣ ਅਤੇ ਅਜਿਹੇ ਖਾਤਿਆਂ ਨੂੰ ਪੱਕੇ ਤੌਰ 'ਤੇ ਬੰਦ ਕਰਨ ਲਈ ਕਾਨੂੰਨੀ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ : 1.5 ਕਰੋੜ ਕਰਮਚਾਰੀਆਂ-ਪੈਨਸ਼ਨਰਾਂ ਲਈ ਅਹਿਮ ਖ਼ਬਰ, ਸਰਕਾਰ ਨੇ ਨਿਯਮਾਂ 'ਚ ਕੀਤਾ ਬਦਲਾਅ
ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ
ਪ੍ਰਧਾਨ ਮੰਤਰੀ ਨੇ ਨਾਈਜਲ ਫਾਰੇਜ ਦੀ 'ਰਿਫਾਰਮ ਪਾਰਟੀ' 'ਤੇ ਵੀ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਰਿਫਾਰਮ ਪਾਰਟੀ ਐਲਨ ਮਸਕ ਦਾ ਬਚਾਅ ਕਰ ਰਹੀ ਹੈ, ਜਦੋਂ ਕਿ ਉਨ੍ਹਾਂ ਦੇ ਪਲੇਟਫਾਰਮ 'ਤੇ ਅਜਿਹੀ ਘਿਣਾਉਣੀ ਸਮੱਗਰੀ ਮੌਜੂਦ ਹੈ। ਸਟਾਰਮਰ ਨੇ ਕਿਹਾ ਕਿ ਰਿਫਾਰਮ ਪਾਰਟੀ ਨੂੰ ਬੱਚਿਆਂ ਦੀ ਸੁਰੱਖਿਆ ਬਾਰੇ ਕੋਈ ਚਿੰਤਾ ਨਹੀਂ ਹੈ।
ਇਹ ਵੀ ਪੜ੍ਹੋ : Banking Sector 'ਚ ਵਧੀ ਹਲਚਲ, ਦੋ ਵੱਡੇ ਸਰਕਾਰੀ ਬੈਂਕ ਦੇ ਰਲੇਵੇਂ ਦੀ ਤਿਆਰੀ!
ਹੋਰ ਅਹਿਮ ਮੁੱਦੇ: ਸੰਸਦ ਦੀ ਕਾਰਵਾਈ ਦੌਰਾਨ ਸਟਾਰਮਰ ਨੇ ਹੋਰ ਕਈ ਮੁੱਦਿਆਂ 'ਤੇ ਵੀ ਗੱਲ ਕੀਤੀ:
• ਪਾਣੀ ਕੰਪਨੀਆਂ ਵਿਰੁੱਧ ਕਾਰਵਾਈ: ਪ੍ਰਦੂਸ਼ਣ ਫੈਲਾਉਣ ਵਾਲੀਆਂ ਪਾਣੀ ਕੰਪਨੀਆਂ ਦੇ ਮਾਲਕਾਂ ਦੇ ਬੋਨਸ ਖਤਮ ਕੀਤੇ ਜਾਣਗੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਜੁਰਮਾਨੇ ਲਗਾਏ ਜਾਣਗੇ।
• ਰੇਲਵੇ ਸੁਧਾਰ: ਉੱਤਰੀ ਇੰਗਲੈਂਡ ਵਿੱਚ ਰੇਲਵੇ ਸਿਸਟਮ ਵਿੱਚ ਵੱਡੇ ਬਦਲਾਅ ਅਤੇ ਸੁਧਾਰਾਂ ਦਾ ਐਲਾਨ ਕੀਤਾ ਗਿਆ ਹੈ।
• ਟੋਰੀ ਪਾਰਟੀ 'ਤੇ ਹਮਲਾ: ਵਿਰੋਧੀ ਧਿਰ ਦੀ ਨੇਤਾ ਕੇਮੀ ਬੈਡੇਨੋਕ ਵੱਲੋਂ ਸਰਕਾਰ 'ਤੇ ਲਗਾਏ ਗਏ 'ਯੂ-ਟਰਨ' ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਸਟਾਰਮਰ ਨੇ ਕਿਹਾ ਕਿ ਕੰਜ਼ਰਵੇਟਿਵ ਪਾਰਟੀ ਨੇ ਦੇਸ਼ ਦੀ ਆਰਥਿਕਤਾ ਨੂੰ ਬਰਬਾਦ ਕਰ ਦਿੱਤਾ ਸੀ ਅਤੇ ਹੁਣ ਉਨ੍ਹਾਂ ਦੀ ਗੱਲ ਕੋਈ ਨਹੀਂ ਸੁਣੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
