BSNL ਨੇ ਕਰਮਚਾਰੀਆਂ ਨੂੰ ਅਗਸਤ ਮਹੀਨੇ ਦੀ ਦਿੱਤੀ ਤਨਖਾਹ : CMD

09/22/2019 11:16:53 PM

ਨਵੀਂ ਦਿੱਲੀ (ਭਾਸ਼ਾ)-ਸੰਕਟ ਨਾਲ ਜੂਝ ਰਹੀ ਜਨਤਕ ਖੇਤਰ ਦੀ ਦੂਰਸੰਚਾਰ ਕੰਪਨੀ ਭਾਰਤ ਸੰਚਾਰ ਨਿਗਮ ਲਿ. (ਬੀ. ਐੱਸ. ਐੱਨ. ਐੱਲ.) ਨੇ ਆਪਣੇ ਕਰਮਚਾਰੀਆਂ ਦੀ ਅਗਸਤ ਮਹੀਨੇ ਦੀ ਤਨਖਾਹ ਦਾ ਭੁਗਤਾਨ ਕਰ ਦਿੱਤਾ ਹੈ। ਕੰਪਨੀ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ (ਸੀ. ਐੱਮ. ਡੀ.) ਪੀ. ਕੇ. ਪੁਰਵਾਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਕਰਮਚਾਰੀਆਂ ਦੀ ਤਨਖਾਹ ਦੇ ਭੁਗਤਾਨ ਲਈ ਫੰਡ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਹੁਣ ਉਨ੍ਹਾਂ ਦੀ ਤਨਖਾਹ ਮਿਲ ਗਈ ਹੈ।

ਉਨ੍ਹਾਂ ਕਿਹਾ ਕਿ ਕੰਪਨੀ ਨੇ ਤਨਖਾਹ ਦਾ ਭੁਗਤਾਨ ਅੰਦਰੂਨੀ ਸਰੋਤਾਂ ਤੋਂ ਕੀਤਾ ਹੈ। ਜਨਤਕ ਖੇਤਰ ਦੀਆਂ ਦੂਰਸੰਚਾਰ ਕੰਪਨੀਆਂ ਮਹਾਨਗਰ ਟੈਲੀਫੋਨ ਨਿਗਮ ਲਿ. (ਐੱਮ. ਟੀ. ਐੱਨ. ਐੱਲ.) ਅਤੇ ਬੀ. ਐੱਸ. ਐੱਨ. ਐੱਲ. ਨੂੰ ਲਗਾਤਾਰ ਘਾਟਾ ਪੈ ਰਿਹਾ ਹੈ। ਇਸ ਤੋਂ ਪਿਛਲੇ ਕੁੱਝ ਸਮੇਂ ਤੋਂ ਉਨ੍ਹਾਂ ਨੂੰ ਆਪਣੇ ਕਰਮਚਾਰੀਆਂ ਦੀ ਤਨਖਾਹ ਦੇਣ 'ਚ ਵੀ ਪ੍ਰੇਸ਼ਾਨੀ ਆ ਰਹੀ ਹੈ। ਵਿੱਤੀ ਸਾਲ 2018-19 ਤੱਕ ਬੀ. ਐੱਸ. ਐੱਨ. ਐੱਲ. ਦਾ ਘਾਟਾ ਵਧ ਕੇ 14,000 ਕਰੋੜ ਰੁਪਏ 'ਤੇ ਪਹੁੰਚ ਗਿਆ ਹੈ।


Karan Kumar

Content Editor

Related News