ਬਜਟ ਦੇ ਅਗਲੇ ਦਿਨ ਆਮ ਆਦਮੀ ਨੂੰ ਰਾਹਤ, ਸਸਤਾ ਹੋਇਆ ਪੈਟਰੋਲ-ਡੀਜ਼ਲ

02/02/2020 12:02:22 PM

ਨਵੀਂ ਦਿੱਲੀ—ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਬਜਟ ਪੇਸ਼ ਕਰਨ ਦੇ ਇਕ ਦਿਨ ਬਾਅਦ ਹੀ ਲੋਕਾਂ ਲਈ ਰਾਹਤ ਭਰੀ ਖਬਰ ਆਈ ਹੈ। ਐਤਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ। ਤੇਲ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ 'ਚ 9 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਜਦੋਂਕਿ ਡੀਜ਼ਲ ਦਾ ਭਾਅ 8 ਪੈਸੇ ਪ੍ਰਤੀ ਲੀਟਰ ਘਟਿਆ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਦੇ ਮੁਤਾਬਕ ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ 'ਚ ਡੀਜ਼ਲ ਅਤੇ ਪੈਟਰੋਲ ਦੇ ਰੇਟ ਇਸ ਤਰ੍ਹਾਂ ਹਨ।
ਨਵੀਂ ਦਿੱਲੀ 'ਚ ਪੈਟਰੋਲ ਦੀ ਕੀਮਤ 73.10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 66.14 ਰੁਪਏ, ਕੋਲਕਾਤਾ 'ਚ 75.77 ਅਤੇ ਡੀਜ਼ਲ 68.54 ਰੁਪਏ, ਮੁੰਬਈ 'ਚ 78.75 ਰੁਪਏ ਅਤੇ ਡੀਜ਼ਲ 69.36 ਰੁਪਏ ਅਤੇ ਚੇਨਈ 'ਚ ਪੈਟਰੋਲ ਦੀ ਕੀਮਤ 72.95 ਅਤੇ ਡੀਜ਼ਲ ਦੇ ਭਾਅ 69.89 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਦੱਸ ਦੇਈਏ ਕਿ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ ਤੈਅ ਕੀਤੇ ਜਾਂਦੇ ਹਨ। ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦਾ ਨਵਾਂ ਭਾਅ ਲਾਗੂ ਹੋ ਜਾਂਦਾ ਹੈ। ਇਨ੍ਹਾਂ ਦੀ ਕੀਮਤ 'ਚ ਐਕਸਾਈਜ਼ ਡਿਊਟੀ, ਡੀਲਰ ਕਮੀਸ਼ਨ ਸਭ ਕੁਝ ਜੋੜਣ ਦੇ ਬਾਵਜੂਦ ਇਸ ਦੇ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
ਵਿਦੇਸ਼ ਮੁਦਰਾ ਦਰਾਂ ਦੇ ਨਾਲ ਕੌਮਾਂਤਰੀ ਬਾਜ਼ਾਰ 'ਚ ਕਰੂਡ ਦੀਆਂ ਕੀਮਤਾਂ ਕੀ ਹਨ, ਇਸ ਆਧਾਰ 'ਤੇ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੁੰਦਾ ਹੈ। ਇਨ੍ਹਾਂ ਮਾਨਕਾਂ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਕਰਨ ਦਾ ਕੰਮ ਤੇਲ ਕੰਪਨੀਆਂ ਕਰਦੀਆਂ ਹਨ।

Aarti dhillon

This news is Content Editor Aarti dhillon