Budget 2024: ਟੈਕਸਦਾਤਿਆਂ ਨੂੰ ਨਹੀਂ ਮਿਲੀ ਰਾਹਤ, Tax ਦਰਾਂ ''ਚ ਕੋਈ ਬਦਲਾਅ ਨਹੀਂ
Thursday, Feb 01, 2024 - 07:00 PM (IST)
ਨਵੀਂ ਦਿੱਲੀ - ਅੰਤਰਿਮ ਬਜਟ 2024 ਵਿਚ ਟੈਕਸ ਦਰਾਂ ਵਿਚ ਛੋਟ ਵਧਾਉਣ ਦੀ ਆਸ ਲਗਾ ਕੇ ਬੈਠੇ ਟੈਕਦਾਤਿਆਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਸਰਕਾਰ ਨੇ ਇਸ ਵਾਰ ਇਨਕਮ ਟੈਕਸ ਵਿੱਚ ਆਮ ਆਦਮੀ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਜੇਕਰ ਤੁਸੀਂ ਪੁਰਾਣੀ ਟੈਕਸ ਪ੍ਰਣਾਲੀ ਨੂੰ ਚੁਣਦੇ ਹੋ, ਤਾਂ ਤੁਹਾਡੀ 2.5 ਲੱਖ ਰੁਪਏ ਤੱਕ ਦੀ ਆਮਦਨ ਅਜੇ ਵੀ ਟੈਕਸ ਮੁਕਤ ਰਹੇਗੀ। ਹਾਲਾਂਕਿ, ਇਨਕਮ ਟੈਕਸ ਐਕਟ ਦੀ ਧਾਰਾ 87A ਦੇ ਤਹਿਤ, ਤੁਸੀਂ 5 ਲੱਖ ਰੁਪਏ ਤੱਕ ਦੀ ਆਮਦਨ 'ਤੇ ਟੈਕਸ ਬਚਾ ਸਕਦੇ ਹੋ।
ਨਵੀਂ ਟੈਕਸ ਪ੍ਰਣਾਲੀ ਦੀ ਚੋਣ ਕਰਨ 'ਤੇ, ਤੁਹਾਨੂੰ ਪਹਿਲਾਂ ਵਾਂਗ 3 ਲੱਖ ਰੁਪਏ ਤੱਕ ਦੀ ਆਮਦਨ 'ਤੇ ਟੈਕਸ ਨਹੀਂ ਦੇਣਾ ਪਵੇਗਾ। ਇਸ ਵਿਚ ਵੀ ਆਮਦਨ ਕਰ ਕਾਨੂੰਨ ਦੀ ਧਾਰਾ 87ਏ ਦੇ ਤਹਿਤ, ਤਨਖਾਹਦਾਰ ਵਿਅਕਤੀ 7.5 ਲੱਖ ਰੁਪਏ ਤੱਕ ਦੀ ਆਮਦਨ 'ਤੇ ਟੈਕਸ ਛੋਟ ਪ੍ਰਾਪਤ ਕਰ ਸਕਦੇ ਹਨ ਅਤੇ ਹੋਰਾਂ ਨੂੰ 7 ਲੱਖ ਰੁਪਏ ਤੱਕ ਦੀ ਆਮਦਨ 'ਤੇ ਟੈਕਸ ਛੋਟ ਮਿਲ ਸਕਦੀ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਜਾਰੀ ਕਰੇਗਾ ਨਵੇਂ ਨੋਟ, ਆਧੁਨਿਕ ਸੁਰੱਖਿਆ ਤਕਨੀਕ ਨਾਲ ਲੈਸ ਹੋਵੇਗੀ ਇਹ ਕਰੰਸੀ
ਜ਼ਿਕਰਯੋਗ ਹੈ ਕਿ ਅੱਜ ਭਾਵ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਆਪਣਾ ਪਹਿਲਾ ਅੰਤਰਿਮ ਬਜਟ ਪੇਸ਼ ਕੀਤਾ ਹੈ। ਨਰਿੰਦਰ ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦਾ ਇਹ ਦੂਜਾ ਅੰਤਰਿਮ ਬਜਟ ਹੈ। ਇਸ ਬਜਟ ਰਾਹੀਂ ਸਰਕਾਰ ਨੂੰ ਉਦੋਂ ਤੱਕ ਖਰਚ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਜਦੋਂ ਤੱਕ ਨਵੀਂ ਸਰਕਾਰ ਪੂਰਾ ਬਜਟ ਪਾਸ ਨਹੀਂ ਕਰ ਲੈਂਦੀ। ਇਸ ਦੇ ਨਾਲ ਹੀ ਨਵੀਂ ਸਰਕਾਰ ਨੂੰ ਅੰਤਰਿਮ ਬਜਟ ਰਾਹੀਂ ਪੂਰੇ ਬਜਟ ਬਾਰੇ ਫੈਸਲੇ ਲੈਣ ਦੀ ਵੀ ਇਜਾਜ਼ਤ ਦਿੱਤੀ ਜਾਂਦੀ ਹੈ। ਚੋਣ ਨਤੀਜਿਆਂ ਤੋਂ ਬਾਅਦ ਕਿਸੇ ਕਾਰਨ ਸਰਕਾਰ ਸਮੇਂ ਸਿਰ ਪੂਰਨ ਬਜਟ ਪੇਸ਼ ਨਹੀਂ ਕਰ ਪਾਉਂਦੀ ਹੈ, ਤਾਂ ਉਸਨੂੰ ਖਰਚੇ ਲਈ ਸਦਨ ਦੀ ਮਨਜ਼ੂਰੀ ਲੈਣੀ ਪੈਂਦੀ ਹੈ।
ਇਹ ਵੀ ਪੜ੍ਹੋ : Richest Person: Elon Musk ਨੂੰ ਪਛਾੜ ਕੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਬਰਨਾਰਡ ਅਰਨੌਲਟ
ਸਰਕਾਰ ਅੰਤਰਿਮ ਬਜਟ ਵਿਚ ਨਵੇਂ ਐਲਾਨ ਕਰਨ ਲਈ ਆਜ਼ਾਦ ਹੈ। ਉਦਾਹਰਣ ਵਜੋਂ, ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਆਪਣੇ ਪਹਿਲੇ ਅੰਤਰਿਮ ਬਜਟ ਭਾਵ 2019 ਵਿਚ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਟੈਕਸ ਛੋਟ ਅਤੇ ਸਟੈਂਡਰਡ ਡਿਡਕਸ਼ਨ ’ਤੇ ਵੀ ਅਹਿਮ ਫੈਸਲੇ ਲਏ ਗਏ। ਇਸ ਦਾ ਮਤਲਬ ਇਹ ਹੈ ਕਿ ਮੋਦੀ ਸਰਕਾਰ ਦਾ ਪਹਿਲਾ ਅੰਤਰਿਮ ਬਜਟ ਲੋਕ-ਲੁਭਾਊ ਸੀ ਅਤੇ ਇਸ ਰਾਹੀਂ ਇਕ ਨਵੇਂ ਲਾਭਪਾਤਰੀ ਵਰਗ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਗਈ। ਇਸੇ ਤਰ੍ਹਾਂ ਹੁਣ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਵਿਚ ਵੀ ਲੋਕਪ੍ਰਿਅ ਬਜਟ ਦੀ ਉਮੀਦ ਕੀਤੀ ਜਾ ਸਕਦੀ ਹੈ। ਹਾਲਾਂਕਿ ਨਵੀਂ ਸਰਕਾਰ ਪੂਰਾ ਬਜਟ ਪੇਸ਼ ਕਰਦੇ ਹੋਏ ਅੰਤਰਿਮ ਬਜਟ ਦੇ ਫੈਸਲਿਆਂ ਨੂੰ ਬਦਲਣ ਲਈ ਆਜ਼ਾਦ ਹੈ।
ਇਹ ਵੀ ਪੜ੍ਹੋ : ਗਰੀਬਾਂ ਦਾ ਪੱਕਾ ਮਕਾਨ ਬਣਾਉਣ ਦਾ ਸੁਪਨਾ ਹੋਵੇਗਾ ਪੂਰਾ, ਕੇਂਦਰ ਸਰਕਾਰ ਲਿਆ ਸਕਦੀ ਹੈ ਨਵੀਂ ਆਵਾਸ ਯੋਜਨਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8