ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਤੋਂ ਸ਼ੁਰੂ, ਰਾਸ਼ਟਰਪਤੀ ਮੁਰਮੂ ਦੇ ਸੰਬੋਧਨ ਨਾਲ ਸ਼ੁਰੂ ਹੋਵੇਗੀ ਦੋਵਾਂ ਸਦਨਾਂ ਦੀ ਬੈਠਕ
Saturday, Jan 10, 2026 - 01:10 PM (IST)
ਬਿਜ਼ਨੈੱਸ ਡੈਸਕ - ਸੰਸਦੀ ਕਾਰਜ ਮੰਤਰੀ ਕਿਰੇਨ ਰੀਜੀਜੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਤੋਂ ਸ਼ੁਰੂ ਹੋ ਕੇ 2 ਅਪ੍ਰੈਲ ਤੱਕ ਚੱਲੇਗਾ। ਬਜਟ ਸੈਸ਼ਨ ਦੀ ਸ਼ੁਰੂਆਤ ਲੋਕ ਸਭਾ ’ਚ ਦੋਵਾਂ ਸਦਨਾਂ ਦੀ ਸਾਂਝੀ ਬੈਠਕ ’ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸੰਬੋਧਨ ਨਾਲ ਹੋਵੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਆਰਥਿਕ ਸਰਵੇਖਣ ਅਤੇ ਆਮ ਬਜਟ ਪੇਸ਼ ਕਰਨਗੇ।
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੀਆਂ ਘਟੀਆਂ ਕੀਮਤੀ ਧਾਤਾਂ ਦੀਆਂ ਕੀਮਤਾਂ
ਇਹ ਵੀ ਪੜ੍ਹੋ : ਮਾਰਚ 'ਚ ਬੰਦ ਹੋ ਜਾਣਗੇ 500 ਰੁਪਏ ਦੇ ਨੋਟ! ਜਾਣੋ ਸੋਸ਼ਲ ਮੀਡੀਆ 'ਤੇ ਫੈਲੇ ਦਾਅਵੇ ਦੀ ਸੱਚਾਈ
ਰੀਜੀਜੂ ਨੇ ਬਜਟ ਪੇਸ਼ ਕੀਤੇ ਜਾਣ ਦੀ ਤਰੀਕ ਬਾਰੇ ਵੇਰਵਾ ਸਾਂਝਾ ਨਹੀਂ ਕੀਤਾ। 1 ਫਰਵਰੀ ਨੂੰ ਬਜਟ ਦਿਵਸ ਵਜੋਂ ਨਿਰਧਾਰਿਤ ਕੀਤਾ ਗਿਆ ਹੈ ਅਤੇ ਇਸ ਵਾਰ 1 ਫਰਵਰੀ ਐਤਵਾਰ ਨੂੰ ਹੈ। ਕਿਰੇਨ ਰੀਜੀਜੂ ਨੇ ਕਿਹਾ, ‘ਭਾਰਤ ਸਰਕਾਰ ਦੀ ਸਿਫ਼ਾਰਿਸ਼ ’ਤੇ ਮਾਣਯੋਗ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਜੀ ਨੇ ਬਜਟ ਸੈਸ਼ਨ 2026 ਲਈ ਸੰਸਦ ਦੇ ਦੋਵਾਂ ਸਦਨਾਂ ਨੂੰ ਬੁਲਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ।’ ਰੀਜੀਜੂ ਨੇ ਕਿਹਾ, ‘ਸੈਸ਼ਨ ਦਾ ਪਹਿਲਾ ਪੜਾਅ 13 ਫਰਵਰੀ ਨੂੰ ਖ਼ਤਮ ਹੋਵੇਗਾ ਅਤੇ 9 ਮਾਰਚ ਤੋਂ ਸੰਸਦ ਦੀ ਬੈਠਕ ਦੂਜੇ ਪੜਾਅ ਲਈ ਫਿਰ ਸ਼ੁਰੂ ਹੋਵੇਗੀ।’
ਇਹ ਵੀ ਪੜ੍ਹੋ : ਮਾਰੂਤੀ ਦੇ ਇਸ ਮਾਡਲ ਨੇ ਰਚਿਆ ਇਤਿਹਾਸ: 2025 'ਚ ਬਣੀ ਭਾਰਤ ਦੀ ਸਭ ਤੋਂ ਵੱਧ ਵਿਕਣ ਵਾਲੀ ਕਾਰ
ਇਹ ਵੀ ਪੜ੍ਹੋ : 1.5 ਕਰੋੜ ਕਰਮਚਾਰੀਆਂ-ਪੈਨਸ਼ਨਰਾਂ ਲਈ ਅਹਿਮ ਖ਼ਬਰ, ਸਰਕਾਰ ਨੇ ਨਿਯਮਾਂ 'ਚ ਕੀਤਾ ਬਦਲਾਅ
ਇਹ ਵੀ ਪੜ੍ਹੋ : Banking Sector 'ਚ ਵਧੀ ਹਲਚਲ, ਦੋ ਵੱਡੇ ਸਰਕਾਰੀ ਬੈਂਕ ਦੇ ਰਲੇਵੇਂ ਦੀ ਤਿਆਰੀ!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
Related News
ਫਰਵਰੀ 2021 ਤੋਂ ਬਾਅਦ ਪਹਿਲੀ ਵਾਰ ਕੱਚੇ ਤੇਲ ਦੀਆਂ ਕੀਮਤਾਂ 60$ ਤੋਂ ਹੇਠਾਂ, Petrol-Diesel 'ਚ ਵੱਡੀ ਰਾਹਤ ਦੀ ਉਮੀਦ
