ਕਾਰੋਬਾਰ ਨੂੰ ਸੌਖਾਲਾ ਬਣਾਉਣ ਲਈ ਕੇਂਦਰ ਨੇ 9 ਸਾਲਾਂ ’ਚ ਸਮਾਪਤ ਕਰ ਦਿੱਤੇ ਪੁਰਾਣੇ 2000 ਨਿਯਮ-ਕਾਨੂੰਨ
Tuesday, Apr 11, 2023 - 10:27 AM (IST)
ਬਿਜ਼ਨੈੱਸ ਡੈਸਕ– ਕਾਰੋਬਾਰ ਨੂੰ ਬੜ੍ਹਾਵਾ ਦੇਣ ਅਤੇ ਪ੍ਰਕਿਰਿਆ ਨੂੰ ਸੌਖਾਲਾ ਬਣਾਉਣ ਲਈ ਕੇਂਦਰ ਸਰਕਾਰ ਬਿਜ਼ਨੈੱਸ ਸੈਕਟਰ ’ਚ ਨਿਯਮਾਂ, ਦਿਸ਼ਾ-ਨਿਰਦੇਸ਼ਾਂ ਨੂੰ ਸੌਖਾਲਾ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਕਾਰਣ ਸਰਕਾਰ ਨੇ ਕਾਰੋਬਾਰ ਨੂੰ ਸੌਖਾਲੇ ਤਰੀਕੇ ਨਾਲ ਕਰਨ ਲਈ ਪਿਛਲੇ 9 ਸਾਲਾਂ ’ਚ 2000 ਤੋਂ ਵੱਧ ਨਿਯਮਾਂ ਅਤੇ ਕਾਨੂੰਨਾਂ ਨੂੰ ਸਮਾਪਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਖੰਡ ਦੀ ਮਿਠਾਸ ’ਤੇ ਪੈ ਸਕਦੀ ਹੈ ਮਹਿੰਗਾਈ ਦੀ ਮਾਰ, ਐਕਸ-ਮਿੱਲ ਕੀਮਤਾਂ 200 ਰੁਪਏ ਪ੍ਰਤੀ ਕੁਇੰਟਲ ਤੱਕ ਵਧੀਆਂ
ਕੇਂਦਰ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ ਪ੍ਰਿਥਵੀ ਵਿਗਿਆਨ ਰਾਜ ਮੰਤਰੀ ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਉਦਯੋਗ ਜਗਤ ਦੇ ਵਿਸਤਾਰ ਅਤੇ ਸੁਧਾਰਾਂ ਦੀ ਦਿਸ਼ਾ ’ਚ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਜਿਹੇ ਨਿਯਮਾਂ ਨੂੰ ਖਤਮ ਕਰਨ ਲਈ ਸਾਹਸ ਅਤੇ ਦ੍ਰਿੜ ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ ਹੈ ਜੋ ਨਾਗਰਿਕਾਂ ਲਈ ਅਸਹੂਲਤ ਪੈਦਾ ਕਰ ਰਹੇ ਸਨ, ਜਿਨ੍ਹਾਂ ’ਚੋਂ ਕਈ ਨਿਯਮ-ਕਾਨੂੰਨ ਬ੍ਰਿਟਿਸ਼ ਰਾਜ ਦੇ ਸਮੇਂ ਦੇ ਬਣੇ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ਸੁਸਾਸ਼ਨ ਦਾ ਅੰਤਿਮ ਟੀਚਾ ਨਾਗਰਿਕਾਂ ਦੇ ਜੀਵਨ ਨੂੰ ਸੌਖਾਲਾ ਬਣਾਉਣਾ ਹੈ।
ਇਹ ਵੀ ਪੜ੍ਹੋ- ਭਾਰਤ ਨੇ ਇਲੈਕਟ੍ਰਿਕ ਵਾਹਨ ਅਪਣਾਉਣ ਲਈ ਮਜ਼ਬੂਤ ਚਾਰਜਿੰਗ ਬੁਨਿਆਦੀ ਢਾਂਚਾ ਜ਼ਰੂਰੀ : ਈਥਰ ਐਨਰਜੀ
ਜ਼ਿਆਦਾਤਰ ਕੰਮਕਾਜ ਹੁਣ ਆਨਲਾਈਨ
ਕੇਂਦਰੀ ਮੰਤਰੀ ਨੇ ਕਿਹਾ ਕਿ ਮਈ 2014 ’ਚ ਸਰਕਾਰ ਦੇ ਸੱਤਾ ’ਚ ਆਉਣ ਤੋਂ ਦੋ ਤੋਂ ਤਿੰਨ ਮਹੀਨਿਆਂ ਦੇ ਅੰਦਰ ਸੂਬਾ ਪੱਧਰੀ ਅਧਿਕਾਰੀਆਂ ਰਾਹੀਂ ਸਰਟੀਫਿਕੇਟ ਪ੍ਰਾਪਤ ਕਰਨ ਦੀ ਪ੍ਰਥਾ ਨੂੰ ਸਮਾਪਤ ਕੀਤਾ ਗਿਆ ਹੈ। ਇਸ ਤੋਂ ਬਾਅਦ ਇਕ ਸਾਲ ਦੇ ਅੰਦਰ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ ਦੀ ਪ੍ਰਾਚੀਨ ਤੋਂ ਰੋਜ਼ਗਾਰ ਭਰਤੀ ’ਚ ਇੰਟਰਵਿਊ ਨੂੰ ਖਤਮ ਕਰਨ ਦੀ ਗੱਲ ਕਹੀ ਤਾਂ ਕਿ ਸਭ ਨੂੰ ਬਰਾਬਰ ਮੌਕੇ ਮਿਲ ਸਕਣ।
ਪੈਨਸ਼ਨ ’ਚ ਫੇਸ ਰਿਕੋਗਨੇਸ਼ਨ ਤਕਨਾਲੋਜੀ ਲਾਗੂ ਕੀਤੀ ਗਈ, ਜਿਸ ਨਾਲ ਸੀਨੀਅਰ ਸਿਟੀਜ਼ਨਸ ਨੂੰ ਜੀਵਨ ਸਰਟੀਫਿਕੇਟ ਬਣਾਉਣ ਦੀ ਥਕਾਵਟ ਵਾਲੀ ਪ੍ਰਕਿਰਿਆ ’ਚੋਂ ਨਾ ਲੰਘਣਾ ਪਵੇ। ਜ਼ਿਆਦਾਤਰ ਕੰਮਕਾਜ ਨੂੰ ਆਨਲਾਈ ’ਚ ਬਦਲ ਦਿੱਤਾ ਗਿਆ।
ਇਹ ਵੀ ਪੜ੍ਹੋ- ਚੰਗੀ ਖ਼ਬਰ : ਦੇਸ਼ 'ਚ ਪਹਿਲੀ ਵਾਰ ਪਾਣੀ ਅੰਦਰ ਚੱਲੇਗੀ ਟਰੇਨ, ਕੋਲਕਾਤਾ 'ਚ 9 ਅਪ੍ਰੈਲ ਨੂੰ ਹੋਵੇਗਾ ਟਰਾਇਲ
ਸ਼ਿਕਾਇਤ ਹੱਲ ਕਰਨ ਦੇ ਸਿਸਟਮ ਨੂੰ ਕੀਤਾ ਮਜ਼ਬੂਤ
ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਸ਼ਿਕਾਇਤ ਹੱਲ ਕਰਨ ਲਈ ਸੀ. ਪੀ. ਜੀ. ਆਰ. ਏ. ਐੱਮ. ਐੱਸ. ’ਚ ਬਦਲ ਦਿੱਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ ਇਸ ਸਰਕਾਰ ਦੇ ਆਉਣ ਤੋਂ ਪਹਿਲਾਂ ਹਰ ਸਾਲ ਸਿਰਫ਼ 2 ਲੱਖ ਦੀ ਤੁਲਣਾ ’ਚ ਹੁਣ ਹਰੇਕ ਸਾਲ ਲਗਭਗ 20 ਲੱਖ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ।
ਸਿਹਤ ਸੇਵਾ ਦੇ ਖੇਤਰ ’ਚ ਕੋਵਿਡ ਮਹਾਮਾਰੀ ਦੌਰਾਨ ਤਕਨਾਲੋਜੀ ਅਤੇ ਟੈਲੀਮੈਡੀਸਨ ਦੀ ਵਰਤੋਂ ਨੇ ਪ੍ਰਦਰਿਸ਼ਤ ਕੀਤਾ। ਸਰਕਰਾ ਨੇ ਨਾ ਸਿਰਫ ਤਕਨਾਲੋਜੀ ਅਤੇ ਇਨੋਵੇਸ਼ਨ ਨੂੰ ਸਗੋਂ ਸਿਹਤ ਦੇ ਖੇਤਰ ’ਚ ਸਟਾਰਟਅਪ ਨੂੰ ਵੀ ਬੜ੍ਹਾਵਾ ਦਿੱਤਾ।
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।