ਪੰਜਾਬ 'ਚ ਨਿਵੇਸ਼ ਕਰਨ ਲਈ ਅਮਰੀਕਾ ਅਤੇ ਕੈਨੇਡਾ ਦੇ ਕਾਰੋਬਾਰੀ ਆਗੂ ਆਉਣਗੇ ਭਾਰਤ

Sunday, Jun 25, 2023 - 05:20 PM (IST)

ਪੰਜਾਬ 'ਚ ਨਿਵੇਸ਼ ਕਰਨ ਲਈ ਅਮਰੀਕਾ ਅਤੇ ਕੈਨੇਡਾ ਦੇ ਕਾਰੋਬਾਰੀ ਆਗੂ ਆਉਣਗੇ ਭਾਰਤ

ਨਵੀਂ ਦਿੱਲੀ - ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਅਗਲੇ ਮਹੀਨੇ ਜੁਲਾਈ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਚੋਟੀ ਦੇ ਪ੍ਰਵਾਸੀ ਭਾਰਤੀ ਉਦਯੋਗਪਤੀ ਭਾਰਤ ਦਾ ਦੌਰਾ ਕਰਨਗੇ, ਜਿਸ ਵਿੱਚ ਪੰਜਾਬ ਵਿੱਚ ਉਦਯੋਗਿਕ ਵਿਕਾਸ, ਰੁਜ਼ਗਾਰ ਅਤੇ ਆਰਥਿਕ ਸਰੋਤਾਂ ਦੀ ਵੱਧ ਤੋਂ ਵੱਧ ਵਿਕਾਸ ਲਈ ਕੇਂਦਰ ਸਰਕਾਰ ਨਾਲ ਡੂੰਘਾਈ ਨਾਲ ਚਰਚਾ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਅਮਰੀਕਾ ਵਿਚ ਅਡਾਨੀ ਦੇ ਵੱਡੇ ਸ਼ੇਅਰਹੋਲਡਰਸ ਤੋਂ ਪੁੱਛਗਿੱਛ, ਖ਼ਬਰ ਆਉਂਦੇ ਹੀ 52000 ਕਰੋੜ ਸੁਆਹ

PunjabKesari

ਇਸ ਸਾਲ ਇੰਦੌਰ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਪ੍ਰਵਾਸੀ ਭਾਰਤੀ ਸਨਮਾਨ ਨਾਲ ਨਵਾਜੇ ਗਏ ਅਮਰੀਕੀ ਅਰਬਪਤੀ ਦਰਸ਼ਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਵਲੋਂ ਆਯੋਜਿਤ ਖ਼ਾਸ ਡਿਨਰ ਵਿਚ ਉਨ੍ਹਾਂ ਨੂੰ ਭਾਰਤ  ਵਿਚ ਨਿਵੇਸ਼ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਬੇਨਤੀ ਕੀਤੀ ਸੀ ਅਤੇ ਉਨ੍ਹਾਂ ਦੀ ਬੇਨਤੀ ਤੋਂ ਬਾਅਦ ਉਨ੍ਹਾਂ ਨੇ ਅਮਰੀਕਾ ਅਤੇ ਕੈਨੇਡਾ ਦੇ ਕਾਰੋਬਾਰੀ ਆਗੂਆਂ ਨੂੰ ਭਾਰਤ ਵਿੱਚ ਨਿਵੇਸ਼ ਲਈ ਸੱਦਾ ਦਿੱਤਾ ਹੈ, ਜਿਸ ਦੇ ਹਾਂ-ਪੱਖੀ ਨਤੀਜਿਆਂ ਅਨੁਸਾਰ ਦੋਵਾਂ ਦੇਸ਼ਾਂ ਦੇ ਕਰੀਬ 10 ਵੱਡੇ ਉਦਯੋਗਿਕ ਘਰਾਣਿਆਂ ਨੇ ਪੰਜਾਬ ਦੀ ਖੇਤੀਬਾੜੀ, ਊਰਜਾ, ਬੁਨਿਆਦੀ ਢਾਂਚਾ ਵਿਕਾਸ, ਟਰਾਂਸਪੋਰਟ ਆਦਿ ਦੇ ਖੇਤਰਾਂ ਵਿੱਚ ਨਿਵੇਸ਼ ਵਿੱਚ ਦਿਲਚਸਪੀ ਜ਼ਾਹਰ ਕੀਤੀ ਹੈ ਅਤੇ ਇਨ੍ਹਾਂ ਨਿਵੇਸ਼ਾਂ ਦੀਆਂ ਸੰਭਾਵਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਚੋਟੀ ਦੇ ਕਾਰੋਬਾਰੀ ਆਗੂ ਜੁਲਾਈ ਮਹੀਨੇ ਵਿੱਚ ਭਾਰਤ ਸਰਕਾਰ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ : ਮਸਕ ਅਤੇ ਅੰਬਾਨੀ ਦਰਮਿਆਨ ਛਿੜੇਗੀ ‘ਜੰਗ’! ਭਾਰਤ ਆਉਣ ਲਈ ਬੇਤਾਬ ਸਟਾਰਲਿੰਕ ਇੰਟਰਨੈੱਟ

ਦਰਸ਼ਨ ਸਿੰਘ ਧਾਲੀਵਾਲ ਜੋ ਅਮਰੀਕਾ ਦੇ 11 ਸੂਬਿਆਂ ਵਿੱਚ 1000 ਦੇ ਕਰੀਬ ਗੈਸ ਸਟੇਸ਼ਨ ਚਲਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ  ਪਰਵਾਸੀ ਪੰਜਾਬੀ ਸਨਅਤਕਾਰ ਵੀ ਪ੍ਰਧਾਨ ਮੰਤਰੀ ਨਾਲ ਸਿੱਖਾਂ ਦੇ ਵੱਖ-ਵੱਖ ਮੁੱਦਿਆਂ 'ਤੇ ਗੱਲਬਾਤ ਕਰਨਗੇ ਕਿਉਂਕਿ ਉਹ ਮਹਿਸੂਸ ਕਰਦੇ ਹਨ ਕਿ ਸਿੱਖਾਂ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਮੋਦੀ ਜੀ ਦੇ ਸ਼ਾਸਨ ਦੌਰਾਨ ਸਕਾਰਾਤਮਕ ਢੰਗ ਨਾਲ ਹੱਲ ਕੀਤਾ ਜਾ ਸਕਦਾ ਹੈ ਕਿਉਂਕਿ ਪ੍ਰਧਾਨ ਮੰਤਰੀ ਦਾ ਸਿੱਖਾਂ ਪ੍ਰਤੀ ਵਿਸ਼ੇਸ਼ ਲਗਾਵ ਰਖਦੇ ਹਨ।

ਇਹ ਵੀ ਪੜ੍ਹੋ : ਫੋਰਟਿਸ ਹੈਲਥਕੇਅਰ ਮਾਮਲੇ ’ਚ ਸੇਬੀ ਨੇ 5 ਫਰਮਾਂ ਨੂੰ ਭੇਜਿਆ ਜੁਰਮਾਨਾ ਭਰਨ ਦਾ ਨੋਟਿਸ

ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਸ਼੍ਰੋਮਣੀ ਕਮੇਟੀ ਐਕਟ ਵਿੱਚ ਕੀਤੀਆਂ ਤਬਦੀਲੀਆਂ ਨੂੰ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਅਜਿਹੀਆਂ ਕਾਰਵਾਈਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਐਕਟ ਵਿਚ ਬਦਲਾਅ ਨਾਲ ਵਿਦੇਸ਼ਾਂ ਵਿੱਚ ਵਸੇ ਸਿੱਖਾਂ ਨੂੰ ਕੋਈ ਫ਼ਾਇਦਾ ਨਹੀਂ ਹੋਵੇਗਾ। ਇਸ ਤਰ੍ਹਾਂ ਦਾ ਪ੍ਰਚਾਰ ਬਿਲਕੁਲ ਗਲਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਪੰਜਾਬ ਵਿੱਚ ਇੱਕ ਸਿਆਣੇ ਅਤੇ ਤਜਰਬੇਕਾਰ ਮੁੱਖ ਮੰਤਰੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਕਈ ਵਿਧਾਇਕ ਅਤੇ ਮੰਤਰੀ ਭ੍ਰਿਸ਼ਟਾਚਾਰ ਵਿੱਚ ਲਿਪਤ ਪਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦੇ ਅਕਸ ਨੂੰ ਢਾਹ ਲੱਗ ਰਹੀ ਹੈ।

ਇਹ ਵੀ ਪੜ੍ਹੋ : PM ਮੋਦੀ ਲਈ ਵ੍ਹਾਈਟ ਹਾਊਸ 'ਚ ਖ਼ਾਸ ਡਿਨਰ... ਸੁੰਦਰ ਪਿਚਾਈ-ਟਿਮ ਕੁੱਕ ਤੋਂ ਲੈ ਕੇ ਮੁਕੇਸ਼ ਅੰਬਾਨੀ ਹੋਏ ਸ਼ਾਮਿਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 


author

Harinder Kaur

Content Editor

Related News