ਘਰੇਲੂ ਸ਼ੇਅਰ ਬਾਜ਼ਾਰਾਂ ਵਿੱਚ ਸ਼ੁਰੂਆਤੀ ਸਕਾਰਾਤਮਕ ਰੁਝਾਨ ਤੋਂ ਬਾਅਦ ਕਾਰੋਬਾਰ ਸਪਾਟ

11/08/2023 10:58:40 AM

ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰਾਂ 'ਚ ਬੁੱਧਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਸਕਾਰਾਤਮਕ ਰੁਖ ਰਿਹਾ ਪਰ ਬਾਅਦ 'ਚ ਏਸ਼ੀਆਈ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਦੇ ਵਿਚਾਲੇ ਕਾਰੋਬਾਰ ਸਥਿਰ ਰਿਹਾ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸ਼ੁਰੂਆਤੀ ਕਾਰੋਬਾਰ 'ਚ 181.6 ਅੰਕ ਵਧ ਕੇ 65,124 'ਤੇ ਖੁੱਲ੍ਹਿਆ। ਨਿਫਟੀ 49 ਅੰਕ ਵਧ ਕੇ 19,455.70 'ਤੇ ਪਹੁੰਚ ਗਿਆ। 

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ, ਦੀਵਾਲੀ ਤੋਂ ਪਹਿਲਾਂ ਇੰਨੇ ਰੁਪਏ ਹੋਇਆ ਸਸਤਾ

ਸੈਂਸੈਕਸ ਦੀਆਂ ਕੰਪਨੀਆਂ 'ਚ ਏਸ਼ੀਅਨ ਪੇਂਟਸ, ਵਿਪਰੋ, ਮਾਰੂਤੀ, ਟਾਟਾ ਕੰਸਲਟੈਂਸੀ ਸਰਵਿਸਿਜ਼, ਲਾਰਸਨ ਐਂਡ ਟੂਬਰੋ ਅਤੇ ਟਾਈਟਨ ਦੇ ਸ਼ੇਅਰ ਵਧੇ। ਜਦੋਂ ਕਿ ਆਈਸੀਆਈਸੀਆਈ ਬੈਂਕ, ਐਕਸਿਸ ਬੈਂਕ, ਕੋਟਕ ਮਹਿੰਦਰਾ ਬੈਂਕ, ਬਜਾਜ ਫਾਈਨਾਂਸ, ਇੰਫੋਸਿਸ ਅਤੇ ਐੱਨਟੀਪੀਸੀ ਦੇ ਸ਼ੇਅਰਾਂ ਨੂੰ ਨੁਕਸਾਨ ਹੋਇਆ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ ਘਾਟੇ 'ਚ ਰਿਹਾ, ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਲਾਭ 'ਚ ਰਿਹਾ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਰੁਖ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.07 ਫ਼ੀਸਦੀ ਵਧ ਕੇ 81.67 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 497.21 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - ਭਾਰਤੀਆਂ ਨੂੰ ਸਵੇਰੇ ਉੱਠਣ ਸਾਰ ਲੱਗੇਗਾ ਝਟਕਾ, ਚਾਹ ਦੀ ਚੁਸਕੀ ਪੈ ਸਕਦੀ ਮਹਿੰਗੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur