Byju’s ਨੇ ਆਪਣੇ 25 ਫ਼ੀਸਦੀ ਕਰਮਚਾਰੀਆਂ ਨੂੰ ਦਿੱਤੀ ਪੂਰੀ ਸੈਲਰੀ, ਜਾਣੋ ਬਾਕੀਆਂ ਨੂੰ ਕਦੋਂ ਮਿਲੇਗੀ ਤਨਖ਼ਾਹ

03/11/2024 10:56:32 AM

ਬਿਜ਼ਨੈੱਸ ਡੈਸਕ : ਐਡਟੈਕ ਕੰਪਨੀ ਬਾਈਜੂ (Byju's) ਨੇ ਘੱਟ ਤਨਖ਼ਾਹ ਪਾਉਣ ਵਾਲੇ 25 ਫ਼ੀਸਦੀ ਕਰਮਚਾਰੀਆਂ ਦੀ ਪੂਰੀ ਤਨਖ਼ਾਹ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਤਰਾਂ ਨੇ ਦੱਸਿਆ ਕਿ ਬਾਕੀ ਮੁਲਾਜ਼ਮਾਂ ਨੂੰ ਅੰਸ਼ਕ ਤੌਰ 'ਤੇ ਤਨਖ਼ਾਹ ਦਿੱਤੀ ਜਾ ਚੁੱਕੀ ਹੈ। ਬਾਈਜੂ ਦੇ ਪ੍ਰਬੰਧਕਾਂ ਨੇ ਐਤਵਾਰ ਨੂੰ ਕਰਮਚਾਰੀਆਂ ਨੂੰ ਭੇਜੇ ਪੱਤਰ ਵਿੱਚ ਕਿਹਾ ਕਿ ਬਦਲਵੇਂ ਫੰਡਿੰਗ ਪ੍ਰਬੰਧਾਂ ਰਾਹੀਂ ਤਨਖਾਹਾਂ ਦਾ ਭੁਗਤਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ -ਅਹਿਮ ਖ਼ਬਰ : ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਨਖ਼ਾਹ 'ਚ ਵਾਧਾ ਕਰ ਰਹੀ ਮੋਦੀ ਸਰਕਾਰ

ਦੂਜੇ ਪਾਸੇ ਇਸ ਤੋਂ ਪਹਿਲਾਂ ਬਾਈਜੂ ਦੇ ਸੰਸਥਾਪਕ ਬਾਈਜੂ ਰਵਿੰਦਰਨ ਨੇ ਕਿਹਾ ਸੀ ਕਿ 'ਬਾਈਜੂ ਆਪਣੇ ਕਰਮਚਾਰੀਆਂ ਨੂੰ ਤਨਖ਼ਾਹ ਦੇਣ ਦੇ ਸਮਰੱਥ ਨਹੀਂ ਹੈ। ਅਸੀਂ ਰਾਈਟਸ ਇਸ਼ੂ ਤੋਂ ਜੋ ਪੈਸਾ ਇਕੱਠਾ ਕੀਤਾ ਹੈ, ਉਹ ਨਿਵੇਸ਼ਕਾਂ ਨਾਲ ਵਿਵਾਦ ਦੇ ਕਾਰਨ ਇੱਕ ਵੱਖਰੇ ਖਾਤੇ ਵਿੱਚ ਬੰਦ ਹੈ। ਬਾਈਜੂ ਆਪਣੇ ਮੁਲਾਜ਼ਮਾਂ ਨੂੰ ਅਜੇ ਤੱਕ ਫਰਵਰੀ ਦੀ ਤਨਖਾਹ ਨਹੀਂ ਦੇ ਸਕਿਆ ਹੈ।

ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ

NCLT ਦੀ ਬੈਂਗਲੁਰੂ ਬੈਂਚ ਨੇ ਬਾਈਜੂ ਨੂੰ ਹੁਕਮ ਦਿੱਤਾ ਸੀ ਕਿ ਜਦੋਂ ਤੱਕ ਨਿਵੇਸ਼ਕਾਂ ਦੇ ਨਾਲ ਵਿਵਾਦ ਦਾ ਹੱਲ ਨਹੀਂ ਹੋ ਜਾਂਦਾ, ਉਦੋਂ ਤੱਖ ਕੰਪਨੀ ਨੂੰ ਰਾਈਟਸ ਮੁੱਦੇ ਨਾਲ ਇਕੱਠੇ ਕੀਤੇ ਫੰਡਾਂ ਨੂੰ ਇਕ ਵੱਖਰੇ ਖਾਤੇ ਵਿੱਚ ਰੱਖਣਾ ਹੋਵੇਗਾ। ਰਵਿੰਦਰਨ ਨੇ ਕਰਮਚਾਰੀਆਂ ਨੂੰ ਲਿਖੇ ਪੱਤਰ 'ਚ ਕਿਹਾ ਸੀ ਕਿ ਅਸੀਂ ਇਸ ਸਬੰਧ 'ਚ ਕਈ ਕੋਸ਼ਿਸ਼ਾਂ ਕੀਤੀਆਂ ਹਨ ਪਰ ਸਾਡੇ ਕੋਲ ਕੋਈ ਵਿਕਲਪ ਨਹੀਂ ਹੈ। ਅਸੀਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਕਰਮਚਾਰੀਆਂ ਨੂੰ 10 ਮਾਰਚ ਤੱਕ ਉਨ੍ਹਾਂ ਦੀਆਂ ਤਨਖ਼ਾਹਾਂ ਮਿਲ ਜਾਣ।

ਇਹ ਵੀ ਪੜ੍ਹੋ - ਮਾਸਾਹਾਰੀ ਤੋਂ ਜ਼ਿਆਦਾ ਮਹਿੰਗੀ ਹੋਈ ਸ਼ਾਕਾਹਾਰੀ ਥਾਲੀ, ਜਾਣੋ ਆਮ ਆਦਮੀ ਦੀ ਜੇਬ੍ਹ 'ਤੇ ਕਿੰਨਾ ਪਵੇਗਾ ਅਸਰ

edtech ਕੰਪਨੀ Byju's, ਜੋ ਕਿਸੇ ਸਮੇਂ ਦੇਸ਼ ਦੇ ਸਭ ਤੋਂ ਕੀਮਤੀ ਸਟਾਰਟਅੱਪਸ ਵਿੱਚੋਂ ਇੱਕ ਸੀ, ਦੀਆਂ ਮੁਸ਼ਕਲਾਂ ਕਾਫੀ ਵੱਧ ਗਈਆਂ ਹਨ। ਅੱਜ ਇਹ ਕੰਪਨੀ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਦੇ ਵੀ ਸਮਰੱਥ ਨਹੀਂ ਹੈ। ਕੰਪਨੀ ਦੇ ਸੰਸਥਾਪਕ ਬਾਈਜੂ ਰਵਿੰਦਰਨ ਨੇ ਖੁਦ ਇਹ ਦਾਅਵਾ ਕੀਤਾ ਸੀ। ਉਨ੍ਹਾਂ ਕੰਪਨੀ ਦੀ ਮੌਜੂਦਾ ਵਿੱਤੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਿਵੇਸ਼ਕਾਂ ਨਾਲ ਝਗੜਿਆਂ ਕਾਰਨ ਕੰਪਨੀ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਦੇ ਸਮਰੱਥ ਨਹੀਂ ਹੈ। ਰਵਿੰਦਰਨ ਨੇ ਕਰਮਚਾਰੀਆਂ ਨੂੰ ਭੇਜੇ ਇੱਕ ਨੋਟ ਵਿੱਚ ਕਿਹਾ ਸੀ ਕਿ ਚਾਰ ਨਿਵੇਸ਼ਕਾਂ ਨੇ ਕੰਪਨੀ ਨੂੰ ਅਜਿਹੀ ਸਥਿਤੀ ਵਿੱਚ ਪਾ ਦਿੱਤਾ ਹੈ ਕਿ ਅਸੀਂ ਆਪਣੇ ਫੰਡਾਂ ਦੀ ਵਰਤੋਂ ਕਰਨ ਦੇ ਯੋਗ ਨਹੀਂ ਹਾਂ।

ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News