ਸਰਕਾਰ ਨੇ ਕੋਰੋਨਾ ਮਹਾਮਾਰੀ ਦੌਰਾਨ 80 ਕਰੋੜ ਲੋਕਾਂ ਨੂੰ ਦਿੱਤੀ ਵੱਡੀ ਸੌਗਾਤ

Wednesday, May 05, 2021 - 04:48 PM (IST)

ਸਰਕਾਰ ਨੇ ਕੋਰੋਨਾ ਮਹਾਮਾਰੀ ਦੌਰਾਨ 80 ਕਰੋੜ ਲੋਕਾਂ ਨੂੰ ਦਿੱਤੀ ਵੱਡੀ ਸੌਗਾਤ

ਨਵੀਂ ਦਿੱਲੀ- ਸਰਕਾਰ ਨੇ ਮਹਾਮਾਰੀ ਦੌਰਾਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀ. ਐੱਮ. ਜੀ. ਕੇ. ਵਾਈ.) ਤਹਿਤ ਮਈ ਤੇ ਜੂਨ ਦੌਰਾਨ 80 ਕਰੋੜ ਪੀ. ਡੀ. ਐੱਸ. ਲਾਭਪਾਤਰਾਂ ਨੂੰ ਮੁਫ਼ਤ ਅਨਾਜ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਤਹਿਤ ਹਰ ਮਹੀਨੇ ਪ੍ਰਤੀ ਵਿਅਕਤੀ ਨੂੰ 5 ਕਿਲੋ ਮੁਫ਼ਤ ਅਨਾਜ ਮਿਲੇਗਾ।

ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਇਸ ਦੀ ਮਨਜ਼ੂਰੀ ਦਿੱਤੀ। ਇਸ ਤੋਂ ਪਹਿਲਾਂ ਵੀ ਇਸ ਯੋਜਨਾ ਤਹਿਤ ਲੋਕਾਂ ਨੂੰ ਮੁਫ਼ਤ ਅਨਾਜ ਦਿੱਤਾ ਜਾ ਚੁੱਕਾ ਹੈ।

ਪੀ. ਐੱਮ. ਜੀ. ਕੇ. ਵਾਈ. ਨੂੰ ਪਹਿਲਾਂ ਸਾਲ 2020 ਵਿਚ ਜੁਲਾਈ ਤੱਕ ਦੇ ਤਿੰਨ ਮਹੀਨਿਆ ਲਈ ਐਲਾਨਿਆ ਗਿਆ ਸੀ। ਗਰੀਬਾਂ 'ਤੇ ਪਈ ਕੋਵਿਡ-19 ਦੀ ਆਰਥਿਕ ਮਾਰ ਨਾਲ ਨਜਿੱਠਣ ਲਈ ਇਸ ਯੋਜਨਾ ਨੂੰ ਫਿਰ ਨਵੰਬਰ 2020 ਤੱਕ ਅੱਗੇ ਵਧਾ ਦਿੱਤਾ ਗਿਆ ਸੀ। ਮਹਾਮਾਰੀ ਦੀ ਹੁਣ ਦੂਜੀ ਲਹਿਰ ਦੇ ਮੱਦੇਨਜ਼ਰ ਖੁਰਾਕ ਮੰਤਰਾਲਾ ਨੇ ਇਸ ਯੋਜਨਾ ਨੂੰ ਮਈ 2021 ਤੋਂ ਦੋ ਮਹੀਨੇ ਲਈ ਫਿਰ ਲਾਗੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਬੈਂਕ ਖਾਤਾਧਾਰਕਾਂ ਲਈ ਆਰ. ਬੀ. ਆਈ. ਦਾ ਵੱਡਾ ਐਲਾਨ, ਦਿੱਤੀ ਇਹ ਰਾਹਤ

ਸਰਕਾਰ ਨੇ ਇਕ ਬਿਆਨ ਵਿਚ ਕਿਹਾ, ''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਇਸ ਨੂੰ ਲਾਗੂ ਕੀਤੇ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ। ਪੀ. ਐੱਮ. ਜੀ. ਕੇ. ਵਾਈ. ਮਈ ਤੋਂ ਜੂਨ 2021 ਤੱਕ ਲਾਗੂ ਰਹੇਗੀ।'' ਸਰਕਾਰ ਨੇ ਕਿਹਾ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਆਉਣ ਵਾਲੇ ਲਗਭਗ 79.88 ਕਰੋੜ ਲੋਕਾਂ ਨੂੰ ਹਰ ਮਹੀਨੇ ਅਤੇ ਹਰ ਵਿਅਕਤੀ ਨੂੰ ਪੰਜ ਕਿਲੋ ਅਨਾਜ ਮੁਫ਼ਤ ਦਿੱਤਾ ਜਾਵੇਗਾ। ਇਸ ਨਾਲ ਸਰਕਾਰ ਦਾ ਫੂਡ ਸਬਸਿਡੀ 'ਤੇ 25,332.92 ਕਰੋੜ ਰੁਪਏ ਖ਼ਰਚ ਆਉਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ- ਪੈਟਰੋਲ, ਡੀਜ਼ਲ ਕੀਮਤਾਂ 'ਚ ਵਾਧਾ, ਕਈ ਜਗ੍ਹਾ 101 ਰੁ: ਤੋਂ ਪਾਰ, ਵੇਖੋ ਮੁੱਲ 

►ਸਰਕਾਰ ਦੀ ਯੋਜਨਾ 'ਤੇ ਕੁਮੈਂਟ ਬਾਕਸ 'ਚ ਦਿਓ ਟਿਪਣੀ


author

Sanjeev

Content Editor

Related News