ਭਾਰਤ ਨਾਲ ਵਪਾਰ ਸਮਝੌਤੇ ’ਤੇ ਤੇਜ਼ੀ ਨਾਲ ਕੰਮ ਕਰ ਰਿਹੈ ਕੈਨੇਡਾ
Wednesday, Nov 26, 2025 - 01:52 AM (IST)
ਟੋਰਾਂਟੋ (ਭਾਸ਼ਾ) – ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਕਿਹਾ ਕਿ ਦੋ ਸਾਲਾਂ ਦੇ ਤਣਾਅਪੂਰਨ ਸੰਬੰਧਾਂ ਤੋਂ ਬਾਅਦ ਕੈਨੇਡਾ ਅਤੇ ਭਾਰਤ ਇਕ ਵਪਾਰ ਸਮਝੌਤੇ ਨੂੰ ਅੱਗੇ ਵਧਾਉਣ ਲਈ ਤੇਜ਼ੀ ਨਾਲ ਕੰਮ ਕਰਨਗੇ। ਆਨੰਦ ਦਾ ਇਹ ਬਿਆਨ ਦੱਖਣੀ ਅਫਰੀਕਾ ਵਿਚ ਜੀ-20 ਸੰਮੇਲਨ ’ਚ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਹੋਈ ਮੁਲਾਕਾਤ ਤੋਂ ਬਾਅਦ ਆਇਆ ਹੈ।
ਮੀਟਿੰਗ ਵਿਚ ਦੋਵੇਂ ਨੇਤਾ ਇਕ ਨਵੇਂ ਵਪਾਰ ਸਮਝੌਤੇ ਲਈ ਗੱਲਬਾਤ ਮੁੜ ਸ਼ੁਰੂ ਕਰਨ ’ਤੇ ਸਹਿਮਤ ਹੋਏ। ਆਨੰਦ ਨੇ ਕਿਹਾ ਕਿ ਦੋਵੇਂ ਨੇਤਾ ਇਸ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਦ੍ਰਿੜ ਹਨ।
