ਡਾਇਰੈਕਟ ਟੈਕਸ ਕੁਲੈਕਸ਼ਨ ਦਾ ਟੀਚਾ ਹਾਸਲ ਹੋਣ ਦਾ ਭਰੋਸਾ : CBDT

02/05/2020 11:16:04 PM

ਨਵੀਂ ਦਿੱਲੀ (ਭਾਸ਼ਾ)-ਕਰ ਵਿਭਾਗ ਦਾ ਮੰਨਣਾ ਹੈ ਕਿ ਚਾਲੂ ਵਿੱਤੀ ਸਾਲ ਲਈ ਤੈਅ 11.7 ਲੱਖ ਕਰੋਡ਼ ਰੁਪਏ ਦੇ ਸੋਧੇ ਡਾਇਰੈਕਟ ਟੈਕਸ ਕੁਲੈਕਸ਼ਨ ਦੇ ਟੀਚੇ ਨੂੰ ਹਾਸਲ ਕਰ ਲਿਆ ਜਾਵੇਗਾ।

ਸੈਂਟਰਲ ਬੋਰਡ ਆਫ ਡਾਇਰੈਕਟ ਟੈਕਸਿਜ਼ (ਸੀ. ਬੀ. ਡੀ. ਟੀ.) ਦੇ ਚੇਅਰਮੈਨ ਪੀ. ਸੀ. ਮੋਦੀ ਨੇ ਕਿਹਾ ਕਿ ਵਿਭਾਗ ਅੰਕੜਿਆਂ ’ਤੇ ਗੌਰ ਕਰ ਰਿਹਾ ਹੈ ਅਤੇ ਮਾਲੀਆ ਵਧਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸੀ (ਏ. ਆਈ.) ਤਕਨੀਕ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਇਸ ਸੰਦਰਭ ’ਚ ਕੋਈ ਸਜ਼ਾਯੋਗ ਕਾਰਵਾਈ ਨਹੀਂ ਕਰੇਗਾ।

Karan Kumar

This news is Content Editor Karan Kumar