ਕੇਂਦਰ ਨੇ ਭਾਰਤ-ਚਿਲੀ ਖੇਤੀਬਾੜੀ ਸਹਿਯੋਗ ਲਈ ਸਹਿਮਤੀ ਪੱਤਰ ''ਤੇ ਦਸਤਖਤ ਨੂੰ ਦਿੱਤੀ ਮਨਜ਼ੂਰੀ
Thursday, Feb 16, 2023 - 11:21 AM (IST)

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਖੇਤੀਬਾੜੀ ਅਤੇ ਇਸ ਨਾਲ ਸਬੰਧਿਤ ਖੇਤਰਾਂ ਵਿਚ ਸਹਿਯੋਗ ਲਈ ਭਾਰਤ ਅਤੇ ਚਿਲੀ ਦਰਮਿਆਨ ਸਮਝੌਤਾ ਮੀਮੋ(ਐੱਮਓਯੂ) 'ਤੇ ਦਸਤਖ਼ਤ ਲਈ ਮਨਜ਼ੂਰੀ ਦੇ ਦਿੱਤੀ ਹੈ।
ਇਸ ਮੀਮੋ ਵਿਚ ਸਹਿਯੋਗ ਦੇ ਮੁੱਖ ਖੇਤਰਾਂ ਵਿਚ ਆਧੁਨਿਕ ਖੇਤੀਬਾੜੀ ਦੇ ਵਿਕਾਸ ਲਈ ਖੇਤੀਬਾੜੀ ਪਾਲਸੀਆਂ, ਜੈਵਿਕ ਉਤਪਾਦਾਂ ਦੇ ਦੁਵੱਲੇ ਵਪਾਰ ਨੂੰ ਸਹਿਜ ਬਣਾਉਣ ਲਈ ਜੈਵਿਕ ਖੇਤੀਬਾੜੀ , ਦੋਵਾਂ ਦੇਸ਼ਾਂ ਦਰਮਿਆਨ ਜੈਵਿਕ ਉਤਪਾਦਨ ਨੂੰ ਵਿਕਸਿਤ ਕਰਨ ਦੇ ਉਦੇਸ਼ ਨਾਲ ਨੀਤੀਆਂ ਦੀ ਅਦਲਾ-ਬਦਲੀ ਨੂੰ ਉਤਸ਼ਾਹਿਤ ਕਰਨਾ, ਵਿਗਿਆਨ ਅਤੇ ਨਵਾਚਾਰ ਦੇ ਜ਼ਰੀਏ ਸਾਂਝੇਦਾਰੀਆਂ ਦੇ ਮੌਕਿਆਂ ਦੀ ਭਾਲ ਕਰਨਾ ਸ਼ਾਮਲ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ ਛਾਂਟੀ ਦੇ ਅੰਕੜੇ ਕਰਨਗੇ ਹੈਰਾਨ, ਜਾਣੋ ਸਾਲ 2023 ਦੇ 42 ਦਿਨਾਂ 'ਚ ਕਿੰਨੇ ਲੋਕ ਹੋਏ ਬੇਰੁਜ਼ਗਾਰ
ਇਸ ਕਦਮ ਨਾਲ ਭਾਰਤ ਅਤੇ ਚਿਲੀ ਦੀਆਂ ਸੰਸਥਾਵਾਂ ਦਰਮਿਆਨ ਖੇਤੀਬਾੜੀ ਖੇਤਰ ਵਿਚ ਨਵੀਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇਗਾ ਅਤੇ ਇਕ ਸਮਾਨ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਹਿਯੋਗ ਲਿਆ ਜਾ ਸਕੇਗਾ। ਇਸ ਮੀਮੋ ਦੇ ਤਹਿਤ ਚਿਲੀ-ਭਾਰਤ ਖੇਤੀਬਾੜੀ ਕਾਰਜ ਸਮੂਹ ਦਾ ਗਠਨ ਕੀਤਾ ਜਾਵੇਗਾ ਜਿਹੜਾ ਇਸ ਦੇ ਲਾਗੂ ਕਰਨ ਦੀ ਨਿਗਰਾਨੀ, ਸਮੀਖਿਆ ਅਤੇ ਮੁਲਾਂਕਣ ਦੇ ਨਾਲ-ਨਾਲ ਨਿਰੰਤਰ ਸੰਚਾਰ ਅਤੇ ਤਾਲਮੇਲ ਸਥਾਪਤ ਕਰਨ ਲਈ ਜ਼ਿੰਮੇਵਾਰ ਹੋਵੇਗਾ।
ਇਸ ਐਗਰੀਕਲਚਰ ਵਰਕਿੰਗ ਗਰੁੱਪ ਦੀਆਂ ਮੀਟਿੰਗਾਂ ਸਾਲ ਵਿੱਚ ਇੱਕ ਵਾਰ ਚਿੱਲੀ ਅਤੇ ਭਾਰਤ ਵਿੱਚ ਬਦਲਵੇਂ ਰੂਪ ਵਿੱਚ ਹੋਣਗੀਆਂ। ਇਹ ਸਮਝੌਤਾ ਦਸਤਖਤ ਤੋਂ ਬਾਅਦ ਲਾਗੂ ਹੋਵੇਗਾ ਅਤੇ ਇਸ ਦੇ ਲਾਗੂ ਹੋਣ ਦੀ ਮਿਤੀ ਤੋਂ ਪੰਜ ਸਾਲਾਂ ਦੀ ਮਿਆਦ ਲਈ ਲਾਗੂ ਰਹੇਗਾ, ਜਿਸ ਤੋਂ ਬਾਅਦ ਇਹ ਆਪਣੇ ਆਪ ਪੰਜ ਸਾਲਾਂ ਦੀ ਹੋਰ ਮਿਆਦ ਲਈ ਵਧਾਇਆ ਜਾਵੇਗਾ।
ਇਹ ਵੀ ਪੜ੍ਹੋ : Zomato ਦਾ ਘਾਟਾ ਵਧਿਆ, ਕੰਪਨੀ ਨੇ 225 ਸ਼ਹਿਰਾਂ ਵਿਚ ਬੰਦ ਕੀਤਾ ਆਪਣਾ ਕਾਰੋਬਾਰ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।