ਸੈਂਟਰਲ ਬੈਂਕ ਆਫ ਇੰਡੀਆ ਦਾ ਤੀਜੀ ਤਿਮਾਹੀ ਦਾ ਮੁਨਾਫਾ 57 ਫ਼ੀਸਦੀ ਵਧ ਕੇ ਹੋਇਆ 718 ਕਰੋੜ
Friday, Jan 19, 2024 - 02:41 PM (IST)
ਨਵੀਂ ਦਿੱਲੀ (ਭਾਸ਼ਾ) - ਜਨਤਕ ਖੇਤਰ ਦੇ ਸੈਂਟਰਲ ਬੈਂਕ ਆਫ ਇੰਡੀਆ ਦਾ ਮੁਨਾਫਾ ਚਾਲੂ ਵਿੱਤੀ ਸਾਲ 2023-24 ਦੀ ਤੀਜੀ ਤਿਮਾਹੀ (ਅਕਤੂਬਰ-ਦਸੰਬਰ) ਵਿਚ 57 ਫ਼ੀਸਦੀ ਵੱਧ ਕੇ 718 ਕਰੋੜ ਰੁਪਏ ਹੋ ਗਿਆ। ਬੈਂਚ ਦਾ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਵਿਚ ਮੁਨਾਫਾ 458 ਕਰੋੜ ਰੁਪਏ ਸੀ। ਸ਼ੇਅਰ ਬਾਜ਼ਾਰ ਨੂੰ ਦਿੱਤੀ ਗਈ ਜਾਣਕਾਰੀ ਵਿਚ ਸੈਂਟਰਲ ਬੈਂਕ ਆਫ ਇੰਡੀਆ ਨੇ ਕਿਹਾ ਕਿ ਉਸ ਦੀ ਸਮੀਖਿਆ ਅਧੀਨ ਤਿਮਾਹੀ ਵਿਚ ਕੁਝ ਆਮਦਨ ਵਧ ਕੇ 9139 ਕਰੋੜ ਰੁਪਏ ਹੋ ਗਈ, ਜੋ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਵਿਚ 7636 ਕਰੋੜ ਰੁਪਏ ਸੀ।
ਇਹ ਵੀ ਪੜ੍ਹੋ - ਹੁਣ ਡਾਕਟਰ ਦੀ ਪਰਚੀ ਤੋਂ ਬਿਨਾਂ ਨਹੀਂ ਮਿਲੇਗੀ 'ਐਂਟੀਬਾਇਓਟਿਕਸ', DGHS ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
ਹਾਲਾਂਕਿ ਬੈਂਕ ਦੀ ਸ਼ੁੱਧ ਵਿਆਜ ਆਮਦਨ ਘਟ ਕੇ 3152 ਕਰੋੜ ਰੁਪਏ ਰਹਿ ਗਈ, ਜੋ ਸਾਲ 2022 ਵਿਚ ਇਸੇ ਮਿਆਜ ਵਿਚ 3285 ਕਰੋੜ ਰੁਪਏ ਸੀ। ਚਾਲੂ ਵਿੱਤੀ ਸਾਲ ਦੀ ਤੀਜੀ ਤਿਮਾਹੀ ਵਿਚ ਬੈਂਕ ਦੀ ਕੁੱਲ ਗੈਰ-ਕਾਰਗੁਜ਼ਾਰੀ ਜਾਇਦਾਦ (ਐੱਨ.ਪੀ.ਏ.) ਕੁੱਲ ਕਰਜ਼ਿਆਂ ਦਾ 4.50 ਫ਼ੀਸਦੀ 'ਤੇ ਆ ਗਈ। ਇਹ ਐੱਨਪੀਏ 2022 ਦੀ ਇਸੇ ਮਿਆਦ ਵਿੱਚ ਕੁੱਲ ਕਰਜ਼ਿਆਂ ਦਾ 8.85 ਫ਼ੀਸਦੀ ਸੀ। ਬੈਂਕ ਦਾ ਸ਼ੁੱਧ ਐਨਪੀਏ ਵੀ ਵਿੱਤੀ ਸਾਲ 2023-24 ਦੀ ਦਸੰਬਰ ਤਿਮਾਹੀ ਵਿੱਚ ਘਟ ਕੇ 1.27 ਫ਼ੀਸਦੀ ਰਹਿ ਗਿਆ, ਜੋ ਇੱਕ ਸਾਲ ਪਹਿਲਾਂ 2.09 ਫ਼ੀਸਦੀ ਸੀ।
ਇਹ ਵੀ ਪੜ੍ਹੋ - 10 ਰੁਪਏ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਜਲਦੀ ਕੀਤਾ ਜਾਵੇਗਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8