ਕੇਂਦਰ ਸਰਕਾਰ ਦਾ ਕਿਸਾਨਾਂ ਨੂੰ ਤੋਹਫ਼ਾ, ਹਾੜੀ ਦੀਆਂ 6 ਫ਼ਸਲਾਂ ਦੇ MSP 'ਚ ਕੀਤਾ ਵਾਧਾ

10/18/2022 6:12:05 PM

ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਹਾੜੀ ਦੀਆਂ 6 ਫਸਲਾਂ - ਕਣਕ, ਕਨੋਲਾ - ਸਰ੍ਹੋਂ, ਜੌਂ, ਛੋਲੇ, ਦਾਲਾਂ  ਅਤੇ ਸੂਰਜਮੁਖੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 100 ਰੁਪਏ ਤੋਂ 500 ਰੁਪਏ ਤੱਕ ਦਾ ਵਾਧਾ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਦੀ 18 ਅਕਤੂਬਰ 2022(ਮੰਗਲਵਾਰ) ਨੂੰ ਹੋਈ ਆਪਣੀ ਮੀਟਿੰਗ ਵਿੱਚ ਮੰਡੀਕਰਨ ਸੀਜ਼ਨ 2023-24 ਲਈ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਫਰਾਂਸ 'ਚ ਰਾਸ਼ਟਰਪਤੀ ਮੈਕਰੋਨ ਖ਼ਿਲਾਫ ਭੱਖਿਆ ਗੁੱਸਾ, ਮਹਿੰਗਾਈ ਨੂੰ ਲੈ ਕੇ ਸੜਕਾਂ 'ਤੇ ਉਤਰੇ ਲੱਖਾਂ ਲੋਕ(Video)

ਕੇਂਦਰੀ ਮੰਤਰੀ ਮੰਡਲ ਵੱਲੋਂ ਹਾੜੀ ਦੇ ਮੰਡੀਕਰਨ ਸੀਜ਼ਨ 2023-24 ਲਈ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 500 ਰੁਪਏ ਪ੍ਰਤੀ ਕੁਇੰਟਲ, ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਪ੍ਰਤੀ ਕੁਇੰਟਲ, ਛੋਲਿਆਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 105 ਰੁਪਏ ਪ੍ਰਤੀ ਕੁਇੰਟਲ, ਸੂਰਜਮੁਖੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 209 ਰੁਪਏ ਪ੍ਰਤੀ ਕੁਇੰਟਲ ਦੇ ਐੱਮ.ਐੱਸ.ਪੀ. ਕਣਕ ਦੇ ਭਾਅ ਵਿੱਚ 110 ਰੁਪਏ ਪ੍ਰਤੀ ਕੁਇੰਟਲ ਅਤੇ ਜੌਂ ਦੇ ਭਾਅ ਵਿੱਚ 100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।

ਫ਼ਸਲ                               MSP                           MSP                             MSP ਵਿਚ ਵਾਧਾ
                                       RMS                         RMS
                                     2022-23                    2023-24 
Wheat(ਕਣਕ)                  2015                          2125                                  110
Barley(ਜੌਂ)                       1635                         1735                                  100
Gram(ਛੋਲੇ)                      5230                         5335                                 105
Lentil(ਮਸਰ)                     5500                         6000                                  500
ਕੈਨੋਲਾ/ਸਰ੍ਹੋਂ                        5050                         5450                                  400    
Safflower/ਸੂਰਜਮੁਖੀ          5441                         5650                                   209        

ਇਹ ਵੀ ਪੜ੍ਹੋ : 4 ਸਾਲਾਂ ਬਾਅਦ 'FATF ਗ੍ਰੇ ਲਿਸਟ' ਤੋਂ ਬਾਹਰ ਹੋਵੇਗਾ ਪਾਕਿਸਤਾਨ! ਭਾਰਤ ਨੇ ਦਾਅਵਿਆਂ ਨੂੰ ਦੱਸਿਆ ਸਫ਼ੈਦ ਝੂਠ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।            


Harinder Kaur

Content Editor

Related News