2410 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ 2 ਲੱਖ ਮੀਟ੍ਰਿਕ ਟਨ ਗੰਢੇ ਖਰੀਦੇਗੀ ਕੇਂਦਰ ਸਰਕਾਰ : ਫੜਨਵੀਸ

08/22/2023 2:03:18 PM

ਮੁੰਬਈ (ਭਾਸ਼ਾ) - ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ 2,410 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਦੋ ਲੱਖ ਮੀਟ੍ਰਿਕ ਟਨ ਗੰਢੇ ਖਰੀਦਣ ਦਾ ਫ਼ੈਸਲਾ ਕੀਤਾ ਹੈ। ਉਹਨਾਂ ਨੇ ਉਮੀਦ ਪ੍ਰਗਟਾਈ ਹੈ ਕਿ ਇਸ ਨਾਲ ਗੰਢੇ ਦੇ ਉਤਪਾਦਕਾਂ ਨੂੰ ਕੁਝ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਨਾਸਿਕ ਅਤੇ ਅਹਿਮਦਨਗਰ ਵਿੱਚ ਵਿਸ਼ੇਸ਼ ਖਰੀਦ ਕੇਂਦਰ ਸਥਾਪਿਤ ਕੀਤੇ ਜਾਣਗੇ। ਵਿੱਤ ਮੰਤਰਾਲੇ ਨੇ 19 ਅਗਸਤ ਨੂੰ ਗੰਢੇ ਦੀਆਂ ਕੀਮਤਾਂ ਵਧਣ ਦੇ ਡਰ ਤੋਂ ਘਰੇਲੂ ਉਪਲਬਧਤਾ ਵਧਾਉਣ ਲਈ ਗੰਢੇ 'ਤੇ 40 ਫ਼ੀਸਦੀ ਨਿਰਯਾਤ ਡਿਊਟੀ ਲਗਾਈ ਸੀ। ਗੰਢੇ 'ਤੇ ਇਹ ਨਿਰਯਾਤ ਡਿਊਟੀ 31 ਦਸੰਬਰ 2023 ਤੱਕ ਜਾਰੀ ਰਹੇਗੀ। ਮਹਾਰਾਸ਼ਟਰ ਦੇ ਕਈ ਗੰਡੇ ਉਤਪਾਦਕ ਇਸ ਦਾ ਵਿਰੋਧ ਕਰ ਰਹੇ ਹਨ। 

ਇਹ ਵੀ ਪੜ੍ਹੋ : ਲਖਨਊ ਤੋਂ ਸ਼ਾਰਜਾਹ ਜਾ ਰਹੇ ਜਹਾਜ਼ 'ਚ 23 ਸਾਲਾ ਨੌਜਵਾਨ ਨੂੰ ਪਿਆ ਦੌਰਾ, ਜੈਪੁਰ ’ਚ ਹੋਈ ਐਮਰਜੈਂਸੀ ਲੈਂਡਿੰਗ

ਇਸ ਸਬੰਧ ਵਿੱਚ ਦੇਵੇਂਦਰ ਫੜਨਵੀਸ ਨੇ ਸੋਸ਼ਲ ਮੀਡੀਆ ਐਕਸ (ਪਹਿਲਾਂ ਟਵਿੱਟਰ) 'ਤੇ ਲਿਖਿਆ, “ਮੈਂ ਗੰਢੇ ਦੇ ਮੁੱਦੇ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਵਣਜ ਮੰਤਰੀ ਪੀਯੂਸ਼ ਗੋਇਲ ਨਾਲ ਗੱਲ ਕੀਤੀ ਹੈ। ਕੇਂਦਰ ਸਰਕਾਰ 2,410 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਦੋ ਲੱਖ ਮੀਟ੍ਰਿਕ ਟਨ ਗੰਢੇ ਦੀ ਖਰੀਦ ਕਰੇਗੀ।'' ਉਨ੍ਹਾਂ ਨੇ ਕਿਹਾ, ''ਇਸ ਦੇ ਲਈ ਨਾਸਿਕ ਅਤੇ ਅਹਿਮਦਨਗਰ ਜ਼ਿਲ੍ਹਿਆਂ 'ਚ ਵਿਸ਼ੇਸ਼ ਖਰੀਦ ਕੇਂਦਰ ਬਣਾਏ ਜਾਣਗੇ। ਇਸ ਨਾਲ ਸੂਬੇ ਦੇ ਗੰਢੇ ਉਤਪਾਦਕਾਂ ਨੂੰ ਕੁਝ ਰਾਹਤ ਮਿਲੇਗੀ।” ਵਪਾਰੀਆਂ ਨੇ ਸੋਮਵਾਰ ਨੂੰ ਲਾਸਲਗਾਓਂ ਸਮੇਤ ਨਾਸਿਕ ਦੀਆਂ ਸਾਰੀਆਂ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਕਮੇਟੀਆਂ (APMCs) ਵਿੱਚ ਗੰਢੇ ਦੀ ਵਿਕਰੀ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਕਈ ਕਿਸਾਨਾਂ ਅਤੇ ਵਪਾਰੀਆਂ ਨੇ ਸੋਮਵਾਰ ਨੂੰ ਨਾਸਿਕ ਜ਼ਿਲ੍ਹੇ 'ਚ ਵੀ ਐਕਸਪੋਰਟ ਡਿਊਟੀ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ : ਲੰਡਨ ਤੋਂ ਅੰਮ੍ਰਿਤਸਰ ਏਅਰਪੋਰਟ ਪੁੱਜੀ ਫਲਾਈਟ 'ਚ ਬੰਬ ਦੀ ਅਫ਼ਵਾਹ, ਪਈਆਂ ਭਾਜੜਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur