ਡਰਾਈਵਿੰਗ ਲਾਇਸੈਂਸ ਨਿਯਮਾਂ 'ਚ ਵੱਡੀ ਤਬਦੀਲੀ: 40 ਤੋਂ 60 ਸਾਲ ਵਾਲਿਆਂ ਨੂੰ ਮਿਲੀ ਵੱਡੀ ਰਾਹਤ, ਹੁਣ ਮੈਡੀਕਲ ਸਰਟੀਫਿਕੇ

Thursday, Jan 15, 2026 - 11:52 AM (IST)

ਡਰਾਈਵਿੰਗ ਲਾਇਸੈਂਸ ਨਿਯਮਾਂ 'ਚ ਵੱਡੀ ਤਬਦੀਲੀ: 40 ਤੋਂ 60 ਸਾਲ ਵਾਲਿਆਂ ਨੂੰ ਮਿਲੀ ਵੱਡੀ ਰਾਹਤ, ਹੁਣ ਮੈਡੀਕਲ ਸਰਟੀਫਿਕੇ

ਬਿਜ਼ਨੈੱਸ ਡੈਸਕ : ਕੇਂਦਰ ਸਰਕਾਰ ਦੇਸ਼ ਵਿੱਚ ਡਰਾਈਵਿੰਗ ਲਾਇਸੈਂਸ (DL) ਅਤੇ ਵਾਹਨਾਂ ਨਾਲ ਸਬੰਧਤ ਨਿਯਮਾਂ ਨੂੰ ਪੂਰੀ ਤਰ੍ਹਾਂ ਡਿਜੀਟਲ, ਪਾਰਦਰਸ਼ੀ ਅਤੇ ਆਸਾਨ ਬਣਾਉਣ ਲਈ ਇੱਕ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ (MoRTH) ਮੋਟਰ ਵਾਹਨ ਨਿਯਮਾਂ ਵਿੱਚ ਅਜਿਹੇ ਕ੍ਰਾਂਤੀਕਾਰੀ ਸੋਧਾਂ 'ਤੇ ਵਿਚਾਰ ਕਰ ਰਿਹਾ ਹੈ, ਜਿਸ ਨਾਲ ਆਮ ਲੋਕਾਂ ਦੀ ਜ਼ਿੰਦਗੀ ਸੁਖਾਲੀ ਹੋ ਸਕੇ ਅਤੇ ਉਨ੍ਹਾਂ ਨੂੰ ਆਰ.ਟੀ.ਓ. (RTO) ਦਫ਼ਤਰਾਂ ਦੇ ਚੱਕਰ ਕੱਟਣ ਤੋਂ ਮੁਕਤੀ ਮਿਲੇ।

ਇਹ ਵੀ ਪੜ੍ਹੋ :      ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੀਆਂ ਘਟੀਆਂ ਕੀਮਤੀ ਧਾਤਾਂ ਦੀਆਂ ਕੀਮਤਾਂ

40 ਤੋਂ 60 ਸਾਲ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ

ਸਰੋਤਾਂ ਅਨੁਸਾਰ, ਨਵੇਂ ਪ੍ਰਸਤਾਵਿਤ ਨਿਯਮਾਂ ਵਿੱਚ ਮੱਧ ਉਮਰ ਦੇ ਲੋਕਾਂ ਨੂੰ ਸਭ ਤੋਂ ਵੱਡੀ ਰਾਹਤ ਦਿੱਤੀ ਗਈ ਹੈ। ਹੁਣ 40 ਤੋਂ 60 ਸਾਲ ਦੀ ਉਮਰ ਦੇ ਲੋਕਾਂ ਨੂੰ ਨਵਾਂ ਲਾਇਸੈਂਸ ਬਣਵਾਉਣ ਜਾਂ ਪੁਰਾਣੇ ਨੂੰ ਰੀਨਿਊ ਕਰਵਾਉਣ ਲਈ ਡਾਕਟਰ ਤੋਂ ਮੈਡੀਕਲ ਫਿਟਨੈਸ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੋਵੇਗੀ। ਇਸ ਬਦਲਾਅ ਨਾਲ ਕਰੋੜਾਂ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ, ਕਿਉਂਕਿ ਹੁਣ ਤੱਕ ਇਸ ਉਮਰ ਸੀਮਾ ਤੋਂ ਬਾਅਦ ਹਰ ਰੀਨਿਊਅਲ 'ਤੇ ਮੈਡੀਕਲ ਸਰਟੀਫਿਕੇਟ ਲਾਜ਼ਮੀ ਸੀ।

ਇਹ ਵੀ ਪੜ੍ਹੋ :      ਮਾਰਚ 'ਚ ਬੰਦ ਹੋ ਜਾਣਗੇ 500 ਰੁਪਏ ਦੇ ਨੋਟ! ਜਾਣੋ ਸੋਸ਼ਲ ਮੀਡੀਆ 'ਤੇ ਫੈਲੇ ਦਾਅਵੇ ਦੀ ਸੱਚਾਈ

ਹੁਣ ਲਾਇਸੈਂਸ 'ਤੇ ਹੋਵੇਗਾ ਖ਼ਤਰਾ, ਲਾਗੂ ਹੋਵੇਗਾ 'ਪੈਨਲਟੀ ਪੁਆਇੰਟ ਸਿਸਟਮ'

ਸਰਕਾਰ ਹੁਣ ਸਿਰਫ਼ ਚਲਾਨ ਕੱਟਣ ਤੱਕ ਸੀਮਤ ਨਹੀਂ ਰਹੇਗੀ, ਸਗੋਂ ਚਾਲਕਾਂ ਦੇ ਵਿਵਹਾਰ ਨੂੰ ਸੁਧਾਰਨ ਲਈ 'ਪੈਨਲਟੀ ਪੁਆਇੰਟ ਸਿਸਟਮ' ਲਾਗੂ ਕਰਨ ਦੀ ਯੋਜਨਾ ਬਣਾ ਰਹੀ ਹੈ। ਜਦੋਂ ਵੀ ਕੋਈ ਟ੍ਰੈਫਿਕ ਨਿਯਮ ਤੋੜਿਆ ਜਾਵੇਗਾ, ਤਾਂ ਡਿਜੀਟਲ ਲਾਇਸੈਂਸ 'ਤੇ ਕੁਝ ਪੈਨਲਟੀ ਪੁਆਇੰਟ ਜੋੜ ਦਿੱਤੇ ਜਾਣਗੇ। ਜੇਕਰ ਇਹ ਪੁਆਇੰਟ ਤੈਅ ਸੀਮਾ ਤੋਂ ਵੱਧ ਜਾਂਦੇ ਹਨ, ਤਾਂ ਡਰਾਈਵਿੰਗ ਲਾਇਸੈਂਸ ਸਸਪੈਂਡ (ਮੁਅੱਤਲ) ਕਰ ਦਿੱਤਾ ਜਾਵੇਗਾ ਅਤੇ ਵਾਰ-ਵਾਰ ਗਲਤੀ ਕਰਨ ਵਾਲਿਆਂ 'ਤੇ ਡਰਾਈਵਿੰਗ ਕਰਨ ਤੋਂ ਅਸਥਾਈ ਰੋਕ ਵੀ ਲਗਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ :     1499 ਰੁਪਏ 'ਚ ਭਰ ਸਕੋਗੇ ਉਡਾਣ ਤੇ ਬੱਚੇ 1 ਰੁਪਏ 'ਚ ਕਰ ਸਕਣਗੇ ਸਫ਼ਰ, ਮਿਲੇਗੀ ਖ਼ਾਸ ਆਫ਼ਰ!

ਬੀਮਾ ਪ੍ਰੀਮੀਅਮ ਅਤੇ ਆਧਾਰ ਵੈਰੀਫਿਕੇਸ਼ਨ

ਇਹ ਪੈਨਲਟੀ ਪੁਆਇੰਟ ਤੁਹਾਡੀ ਜੇਬ 'ਤੇ ਵੀ ਅਸਰ ਪਾਉਣਗੇ। ਸਰਕਾਰ ਇਨ੍ਹਾਂ ਪੁਆਇੰਟਾਂ ਨੂੰ ਵਾਹਨ ਬੀਮੇ (Vehicle Insurance) ਨਾਲ ਜੋੜਨ 'ਤੇ ਵਿਚਾਰ ਕਰ ਰਹੀ ਹੈ। ਜੇਕਰ ਲਾਇਸੈਂਸ 'ਤੇ ਜ਼ਿਆਦਾ ਪੈਨਲਟੀ ਪੁਆਇੰਟ ਹੋਏ, ਤਾਂ ਬੀਮਾ ਰੀਨਿਊ ਕਰਵਾਉਣ ਸਮੇਂ ਜ਼ਿਆਦਾ ਪ੍ਰੀਮੀਅਮ ਦੇਣਾ ਪੈ ਸਕਦਾ ਹੈ। ਇਸ ਤੋਂ ਇਲਾਵਾ, ਵਾਹਨਾਂ ਦੀ ਖਰੀਦ-ਵੇਚ ਵਿੱਚ ਧੋਖਾਧੜੀ ਰੋਕਣ ਲਈ ਆਧਾਰ ਅਧਾਰਤ ਵੈਰੀਫਿਕੇਸ਼ਨ ਨੂੰ ਲਾਜ਼ਮੀ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ :     1.5 ਕਰੋੜ ਕਰਮਚਾਰੀਆਂ-ਪੈਨਸ਼ਨਰਾਂ ਲਈ ਅਹਿਮ ਖ਼ਬਰ, ਸਰਕਾਰ ਨੇ ਨਿਯਮਾਂ 'ਚ ਕੀਤਾ ਬਦਲਾਅ

RTO ਜਾਣ ਦੀ ਝੰਝਟ ਖ਼ਤਮ, ਸਭ ਕੁਝ ਹੋਵੇਗਾ ਡਿਜੀਟਲ

ਭਵਿੱਖ ਵਿੱਚ ਡਰਾਈਵਿੰਗ ਟੈਸਟ ਅਤੇ ਲਾਇਸੈਂਸ ਦੀ ਮਨਜ਼ੂਰੀ ਦੀ ਪ੍ਰਕਿਰਿਆ ਹੋਰ ਤੇਜ਼ ਹੋਵੇਗੀ। ਲਾਇਸੈਂਸ ਧਾਰਕ ਆਪਣੇ ਮੋਬਾਈਲ ਨੰਬਰ, ਘਰ ਦਾ ਪਤਾ ਜਾਂ ਹੋਰ ਨਿੱਜੀ ਵੇਰਵੇ ਅਪਡੇਟ ਕਰਨ ਲਈ ਖੁਦ ਪੋਰਟਲ ਦੀ ਵਰਤੋਂ ਕਰ ਸਕਣਗੇ ਅਤੇ ਉਨ੍ਹਾਂ ਨੂੰ ਦਫ਼ਤਰ ਜਾਣ ਦੀ ਲੋੜ ਨਹੀਂ ਪਵੇਗੀ। ਪੂਰੀ ਪ੍ਰਕਿਰਿਆ ਆਨਲਾਈਨ ਹੋਣ ਨਾਲ ਭ੍ਰਿਸ਼ਟਾਚਾਰ 'ਤੇ ਲਗਾਮ ਲੱਗੇਗੀ ਅਤੇ ਕੰਮ ਸਮੇਂ ਸਿਰ ਪੂਰਾ ਹੋਵੇਗਾ।

ਇਹ ਵੀ ਪੜ੍ਹੋ :     Banking Sector 'ਚ ਵਧੀ ਹਲਚਲ, ਦੋ ਵੱਡੇ ਸਰਕਾਰੀ ਬੈਂਕ ਦੇ ਰਲੇਵੇਂ ਦੀ ਤਿਆਰੀ!ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News