ਟਮਾਟਰ ਦੀਆਂ ਕੀਮਤਾਂ 'ਚ ਗਿਰਾਵਟ ਆਉਣ ਕਾਰਨ ਸਸਤੀ ਹੋਈ ਸ਼ਾਕਾਹਾਰੀ ਅਤੇ ਮਾਸਾਹਾਰੀ ਥਾਲੀ

Thursday, Oct 05, 2023 - 04:53 PM (IST)

ਟਮਾਟਰ ਦੀਆਂ ਕੀਮਤਾਂ 'ਚ ਗਿਰਾਵਟ ਆਉਣ ਕਾਰਨ ਸਸਤੀ ਹੋਈ ਸ਼ਾਕਾਹਾਰੀ ਅਤੇ ਮਾਸਾਹਾਰੀ ਥਾਲੀ

ਮੁੰਬਈ (ਭਾਸ਼ਾ) - ਟਮਾਟਰਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਆ ਰਹੀ ਗਿਰਾਵਟ ਦੇ ਕਾਰਨ ਭਾਰਤ ਵਿੱਚ ਸ਼ਾਕਾਹਾਰੀ ਅਤੇ ਮਾਸਾਹਾਰੀ ਥਾਲੀਆਂ ਦੀਆਂ ਕੀਮਤਾਂ ਵਿੱਚ ਸਤੰਬਰ ਵਿੱਚ ਮਾਸਿਕ ਆਧਾਰ 'ਤੇ ਗਿਰਾਵਟ ਆਈ ਹੈ। ਵੀਰਵਾਰ ਨੂੰ ਜਾਰੀ ਇਕ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਗਈ ਹੈ। CRISIL ਮਾਰਕੀਟ ਇੰਟੈਲੀਜੈਂਸ ਐਂਡ ਐਨਾਲਿਟਿਕਸ ਦੇ ਭੋਜਨ ਦੀ ਥਾਲੀ ਦੀ ਲਾਗਤ ਦੇ ਮਾਸਿਕ ਸੰਕੇਤਕ ਵਿੱਚ ਰੋਟੀ ਚਾਵਲ ਰੇਟ (ਆਰਆਰਆਰ) ਦੇ ਅਨੁਸਾਰ, ਸਤੰਬਰ 'ਚ ਸ਼ਾਕਾਹਾਰੀ ਅਤੇ ਮਾਸਾਹਾਰੀ ਥਾਲੀ ਦੀ ਕੀਮਤ 'ਚ ਪਿਛਲੇ ਮਹੀਨੇ ਦੇ ਮੁਕਾਬਲੇ ਕ੍ਰਮਵਾਰ 17 ਫ਼ੀਸਦੀ ਅਤੇ 9 ਫ਼ੀਸਦੀ ਦੀ ਗਿਰਾਵਟ ਆਈ ਹੈ। 

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਸਿਰਫ਼ 603 ਰੁਪਏ 'ਚ ਮਿਲੇਗਾ ਗੈਸ ਸਿਲੰਡਰ

ਸਤੰਬਰ 'ਚ ਟਮਾਟਰ ਦੀ ਕੀਮਤ ਮਹੀਨਾਵਾਰ ਆਧਾਰ 'ਤੇ 62 ਫ਼ੀਸਦੀ ਡਿੱਗ ਕੇ 39 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਅਗਸਤ ਵਿੱਚ ਟਮਾਟਰ 102 ਰੁਪਏ ਕਿਲੋ ਸੀ। ਇਹ ਥਾਲੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਾ ਇੱਕ ਵੱਡਾ ਕਾਰਨ ਹੈ। ਰਿਪੋਰਟ ਮੁਤਾਬਕ ਸਾਲਾਨਾ ਆਧਾਰ 'ਤੇ ਸਤੰਬਰ 'ਚ ਸ਼ਾਕਾਹਾਰੀ ਥਾਲੀ ਦੀ ਕੀਮਤ 'ਚ ਇਕ ਫ਼ੀਸਦੀ ਦੀ ਮਾਮੂਲੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਕਣਕ ਅਤੇ ਪਾਮ ਤੇਲ ਦੀਆਂ ਉੱਚੀਆਂ ਕੀਮਤਾਂ ਕਾਰਨ ਮਾਸਾਹਾਰੀ ਥਾਲੀ ਦੀ ਕੀਮਤ ਵਿੱਚ 0.65 ਫ਼ੀਸਦੀ ਦਾ ਮਾਮੂਲੀ ਵਾਧਾ ਹੋਇਆ ਹੈ। 

ਇਹ ਵੀ ਪੜ੍ਹੋ : ਗਾਹਕਾਂ ਲਈ ਖ਼ੁਸ਼ਖ਼ਬਰੀ: ਸੋਨਾ-ਚਾਂਦੀ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦਾ ਭਾਅ

ਰਿਪੋਰਟ 'ਚ ਕਿਹਾ ਗਿਆ ਹੈ ਕਿ ਸਤੰਬਰ 'ਚ ਮਹੀਨਾਵਾਰ ਆਧਾਰ 'ਤੇ ਗੰਢੇ ਦੀਆਂ ਕੀਮਤਾਂ 'ਚ 12 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਇਸ ਪੱਧਰ 'ਤੇ ਸਥਿਰ ਰਹਿਣ ਦੀ ਸੰਭਾਵਨਾ ਹੈ, ਕਿਉਂਕਿ 2023 'ਚ ਸਾਉਣੀ ਦਾ ਉਤਪਾਦਨ ਘੱਟ ਰਹਿਣ ਦੀ ਉਮੀਦ ਹੈ। ਬਾਲਣ ਦੀ ਲਾਗਤ ਸ਼ਾਕਾਹਾਰੀ ਅਤੇ ਮਾਸਾਹਾਰੀ ਥਾਲੀਆਂ ਦੀ ਕੁੱਲ ਲਾਗਤ ਵਿੱਚ ਕ੍ਰਮਵਾਰ 14 ਫ਼ੀਸਦੀ ਅਤੇ 8 ਫ਼ੀਸਦੀ ਯੋਗਦਾਨ ਪਾਉਂਦੀ ਹੈ। ਸਤੰਬਰ ਵਿੱਚ ਇਸ ਵਿੱਚ ਕ੍ਰਮਵਾਰ 18 ਫ਼ੀਸਦੀ ਦੀ ਗਿਰਾਵਟ ਆਈ, ਕਿਉਂਕਿ 14.2 ਕਿਲੋਗ੍ਰਾਮ ਦੇ ਐਲਪੀਜੀ ਸਿਲੰਡਰ ਦੀ ਕੀਮਤ 1,103 ਰੁਪਏ ਤੋਂ ਘਟ ਕੇ 903 ਰੁਪਏ ਹੋ ਗਈ ਸੀ।

ਇਹ ਵੀ ਪੜ੍ਹੋ : ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News