ਪੈਟਰੋਲ-ਡੀਜ਼ਲ 'ਤੇ ਲੋਕਾਂ ਨੂੰ ਰਾਹਤ, ਜਾਣੋ ਪੰਜਾਬ ਦੇ 5 ਵੱਡੇ ਸ਼ਹਿਰਾਂ 'ਚ ਰੇਟ

Monday, Nov 12, 2018 - 09:50 AM (IST)

ਪੈਟਰੋਲ-ਡੀਜ਼ਲ 'ਤੇ ਲੋਕਾਂ ਨੂੰ ਰਾਹਤ, ਜਾਣੋ ਪੰਜਾਬ ਦੇ 5 ਵੱਡੇ ਸ਼ਹਿਰਾਂ 'ਚ ਰੇਟ

ਜਲੰਧਰ— ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਰਾਹਤ ਦਾ ਸਿਲਸਿਲਾ ਜਾਰੀ ਹੈ। 12 ਨਵੰਬਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ 'ਚ 17 ਪੈਸੇ ਅਤੇ ਡੀਜ਼ਲ 'ਚ 15 ਪੈਸੇ ਦੀ ਕਟੌਤੀ ਕੀਤੀ ਹੈ।ਇਸ ਹਿਸਾਬ ਨਾਲ ਪਿਛਲੇ ਮਹੀਨੇ ਦੀ 18 ਤਰੀਕ ਤੋਂ ਹੁਣ ਤਕ ਪੈਟਰੋਲ 5.27 ਰੁਪਏ ਅਤੇ ਡੀਜ਼ਲ 3.38 ਰੁਪਏ ਸਸਤਾ ਹੋ ਚੁੱਕਾ ਹੈ। ਦਿੱਲੀ 'ਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ 77.56 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 72.31 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ ਅੱਜ 83.07 ਰੁਪਏ ਅਤੇ ਡੀਜ਼ਲ ਦੀ 75.76 ਰੁਪਏ ਪ੍ਰਤੀ ਲਿਟਰ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 79.49 ਰੁਪਏ ਅਤੇ ਚੇਨਈ 'ਚ 80.56 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਡੀਜ਼ਲ ਦੀ ਗੱਲ ਕਰੀਏ ਤਾਂ ਕੋਲਕਾਤਾ 'ਚ ਇਸ ਦੀ ਕੀਮਤ 74.17 ਰੁਪਏ ਅਤੇ ਚੇਨਈ 'ਚ 76.43 ਰੁਪਏ ਪ੍ਰਤੀ ਲਿਟਰ ਦਰਜ ਕੀਤੀ ਗਈ।
 

ਪੰਜਾਬ ਦੇ 5 ਵੱਡੇ ਸ਼ਹਿਰਾਂ 'ਚ ਪੈਟਰੋਲ-ਡੀਜ਼ਲ :
ਜਲੰਧਰ 'ਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ 82 ਰੁਪਏ 75 ਪੈਸੇ ਅਤੇ ਡੀਜ਼ਲ ਦੀ 72 ਰੁਪਏ 10 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ 'ਚ ਪੈਟਰੋਲ ਦੀ ਕੀਮਤ 83 ਰੁਪਏ 36 ਪੈਸੇ ਅਤੇ ਡੀਜ਼ਲ ਦੀ 72 ਰੁਪਏ 63 ਪੈਸੇ ਹੈ। ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 83 ਰੁਪਏ 22 ਪੈਸੇ ਦਰਜ ਕੀਤੀ ਗਈ ਅਤੇ ਡੀਜ਼ਲ ਦੀ ਕੀਮਤ 72 ਰੁਪਏ 50 ਪੈਸੇ ਪ੍ਰਤੀ ਲਿਟਰ ਹੋ ਗਈ ਹੈ।
ਪਟਿਆਲਾ 'ਚ ਪੈਟਰੋਲ ਦੀ ਕੀਮਤ 83 ਰੁਪਏ 15 ਪੈਸੇ ਅਤੇ ਡੀਜ਼ਲ ਦੀ ਕੀਮਤ 72 ਰੁਪਏ 44 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਮੋਹਾਲੀ 'ਚ ਪੈਟਰੋਲ ਦੀ ਕੀਮਤ 83 ਰੁਪਏ 53 ਪੈਸੇ ਅਤੇ ਡੀਜ਼ਲ ਦੀ 72 ਰੁਪਏ 77 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਉੱਥੇ ਹੀ ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 73 ਰੁਪਏ 26 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 68 ਰੁਪਏ 82 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ।


Related News