ਚੀਨ ਨੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਆਜ ਦਰਾਂ ਵਿੱਚ ਕੀਤੀ ਕਟੌਤੀ

08/15/2022 2:25:54 PM

ਬੀਜਿੰਗ (ਏਜੰਸੀ) : ਚੀਨ ਦੇ ਕੇਂਦਰੀ ਬੈਂਕ ਨੇ ਦੇਸ਼ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਆਜ ਦਰ 0.10 ਫੀਸਦੀ ਘਟਾ ਕੇ 2.75 ਫੀਸਦੀ ਕਰ ਦਿੱਤੀ ਹੈ। ਸਰਕਾਰ ਨੇ ਪਿਛਲੇ ਮਹੀਨੇ ਮੰਨਿਆ ਸੀ ਕਿ ਉਹ ਮਹਾਮਾਰੀ ਦੀਆਂ ਪਾਬੰਦੀਆਂ, ਨਿਰਮਾਣ ਅਤੇ ਖਪਤਕਾਰਾਂ ਦੇ ਖਰਚਿਆਂ 'ਤੇ ਰੁਕਾਵਟਾਂ ਕਾਰਨ ਉਹ ਇਸ ਸਾਲ ਅਧਿਕਾਰਤ 5.5 ਪ੍ਰਤੀਸ਼ਤ ਆਰਥਿਕ ਵਿਕਾਸ ਟੀਚੇ ਨੂੰ ਪੂਰਾ ਨਹੀਂ ਕਰ ਸਕਦੀ ਹੈ।

ਪੀਪਲਜ਼ ਬੈਂਕ ਆਫ ਚਾਈਨਾ ਨੇ ਇਕ ਸਾਲ ਦੀ ਮਿਆਦ ਵਾਲੇ ਕਰਜ਼ਿਆਂ 'ਤੇ ਆਪਣੀ ਵਿਆਜ ਦਰ ਨੂੰ 2.85 ਫੀਸਦੀ ਤੋਂ ਘਟਾ ਕੇ 2.75 ਫੀਸਦੀ ਕਰ ਦਿੱਤਾ ਹੈ। ਕੇਂਦਰੀ ਬੈਂਕ ਨੇ ਬੈਂਕਾਂ ਨੂੰ ਵਾਧੂ 400 ਬਿਲੀਅਨ ਯੂਆਨ (60 ਅਰਬ ਡਾਲਰ) ਵੀ ਉਪਲਬਧ ਕਰਵਾਏ ਹਨ। ਇਹ ਕਦਮ ਜੁਲਾਈ ਮਹੀਨੇ ਵਿਚ ਫੈਕਟਰੀਆਂ ਦੇ ਉਤਪਾਦਨ ਅਤੇ ਪ੍ਰਚੂਨ ਵਿਕਰੀ ਦੇ ਕਮਜ਼ੋਰ ਅੰਕੜਿਆਂ ਤੋਂ ਬਾਅਦ ਚੁੱਕਿਆ ਗਿਆ ਹੈ। ਬੈਂਕ ਦੇ ਫੈਸਲੇ ਤੋਂ ਇਹ ਸੰਕੇਤ ਮਿਲਦਾ ਹੈ ਕਿ ਚੀਨ ਅਸਥਾਈ ਤੌਰ 'ਤੇ ਕਰਜ਼ੇ ਦੀਆਂ ਚਿੰਤਾਵਾਂ ਨੂੰ ਘੱਟ ਕਰ ਰਿਹਾ ਹੈ ਅਤੇ ਅਕਤੂਬਰ ਜਾਂ ਨਵੰਬਰ ਵਿੱਚ ਸੱਤਾਧਾਰੀ ਪਾਰਟੀ ਦੀ ਮੀਟਿੰਗ ਤੋਂ ਪਹਿਲਾਂ ਸਿਆਸੀ ਚੁਣੌਤੀਆਂ ਨਾਲ ਨਜਿੱਠਣ ਦੀ ਕੋਸ਼ਿਸ਼ ਕਰ ਰਿਹਾ ਹੈ। ਸਮਝਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਸ਼ੀ ਜਿਨਪਿੰਗ ਪੁਰਾਣੀ ਰਵਾਇਤ ਨੂੰ ਤੋੜ ਕੇ ਤੀਜੀ ਵਾਰ ਪੰਜ ਸਾਲ ਦਾ ਕਾਰਜਕਾਲ ਲੈ ਸਕਦੇ ਹਨ।

ਇਹ ਵੀ ਪੜ੍ਹੋ :  ਤਿਰੰਗੇ ਦੀ ਰੌਸ਼ਨੀ ਨਾਲ ਜਗਮਗਾਇਆ ਮੁਕੇਸ਼ ਅੰਬਾਨੀ ਦਾ ਐਂਟੀਲੀਆ, ਦੇਖਣ ਲਈ ਇਕੱਠੀ ਹੋਈ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Harinder Kaur

This news is Content Editor Harinder Kaur