ਚੀਨ-ਪਾਕਿਸਤਾਨ ਆਰਥਿਕ ਗਲਿਆਰਾ ਹਰ ਕੀਮਤ 'ਤੇ ਪੂਰਾ ਕਰਾਂਗੇ : ਇਮਰਾਨ ਖਾਨ

07/04/2020 6:44:54 PM

ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਕੀਮਤ 'ਤੇ ਅਭਿਲਾਸ਼ੀ ਚੀਨ-ਪਾਕਿਸਤਾਨ ਆਰਥਿਕ ਗਲਿਆਰਾ (ਸੀਪੀਈਸੀ) ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ 60 ਅਰਬ ਡਾਲਰ ਦਾ ਇਹ ਪ੍ਰਾਜੈਕਟ ਦੋਵਾਂ ਦੇਸ਼ਾਂ ਦੀ ਸਦਾਬਹਾਰ ਦੋਸਤੀ ਦਾ ਪ੍ਰਤੀਕ ਹੈ। ਪਾਕਿਸਤਾਨ ਦੀ ਸਥਾਨਕ ਅਖਬਾਰ ਡਾਨ ਮੁਤਾਬਕ, 'ਖਾਨ ਨੇ ਸੀ ਪੀ ਈ ਸੀ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਇਥੇ ਹੋਈ ਇੱਕ ਮੀਟਿੰਗ ਵਿਚ ਕਿਹਾ ਕਿ ਇਹ ਪਾਕਿਸਤਾਨ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਲਈ ਇੱਕ ਸ਼ਾਨਦਾਰ ਪ੍ਰਾਜੈਕਟ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ਾਲ ਅਤੇ ਬਹੁਪੱਖੀ ਮੁਹਿੰਮ ਪਾਕਿਸਤਾਨ ਦੇ ਸੁਨਹਿਰੇ ਭਵਿੱਖ ਦੀ ਗਰੰਟੀ ਹੈ। 

ਇਹ ਵੀ ਦੇਖੋ : ਸਰੋਂ ਦਾ ਖੁੱਲ੍ਹਾ ਤੇਲ ਵੇਚਣ ਵਾਲੇ ਸਾਵਧਾਨ! ਲੱਖਾਂ ਦੇ ਜੁਰਮਾਨੇ ਸਮੇਤ ਜਾਣਾ ਪਵੇਗਾ ਜੇਲ੍ਹ

ਖਾਨ ਨੇ ਸੀਪੀਈਸੀ ਅਥਾਰਟੀ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸਦੀ ਕਾਰਜਸ਼ੈਲੀ ਅਤੇ ਕੁਸ਼ਲਤਾ ਨੂੰ ਵਧਾਉਣ ਲਈ ਉਪਾਅ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ, 'ਇਹ ਲਾਂਘਾ ਪਾਕਿਸਤਾਨ ਅਤੇ ਚੀਨ ਦਰਮਿਆਨ ਦੋਸਤੀ ਦਾ ਪ੍ਰਤੀਕ ਹੈ ਅਤੇ ਮੇਰੀ ਸਰਕਾਰ ਇਸ ਨੂੰ ਕਿਸੇ ਵੀ ਕੀਮਤ 'ਤੇ ਪੂਰਾ ਕਰੇਗੀ ਅਤੇ ਇਸ ਦੇ ਲਾਭ ਪਾਕਿਸਤਾਨ ਦੇ ਹਰ ਨਾਗਰਿਕ ਤੱਕ ਪਹੁੰਚਾਏਗੀ। 

ਖਾਨ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਜਦੋਂ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨੇ ਇਕ ਦਿਨ ਪਹਿਲਾਂ ਆਪਣੇ ਹਮਰੁਤਬਾ ਸ਼ਾਹ ਮਹਿਮੂਦ ਕੁਰੈਸ਼ੀ ਨਾਲ  ਫੋਨ 'ਤੇ ਹੋਈ ਗੱਲਬਾਤ ਵਿਚ ਸੀਪੀਈਸੀ ਪ੍ਰੋਜੈਕਟ 'ਤੇ ਵਿਚਾਰ ਵਟਾਂਦਰੇ ਕੀਤੇ ਸਨ। ਵਾਂਗ ਨੇ ਪਾਕਿਸਤਾਨ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਸੀਪੀਈਸੀ ਦੇ ਪ੍ਰਾਜੈਕਟ ਨੂੰ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। 

ਇਹ ਵੀ ਦੇਖੋ : ਹੁਣ ਰੇਲਵੇ ਮਾਰਗਾਂ 'ਤੇ ਜਲਦ ਦੌੜਨਗੀਆਂ ਨਿੱਜੀ ਰੇਲ ਗੱਡੀਆਂ; ਮਿਲਣਗੀਆਂ ਵਿਸ਼ੇਸ਼ ਸਹੂਲਤਾਂ

ਉਸਨੇ ਇਹ ਵੀ ਉਮੀਦ ਜਤਾਈ ਕਿ ਪਾਕਿਸਤਾਨ ਦੀ ਸਰਕਾਰ ਉਥੇ ਕੰਮ ਕਰ ਰਹੀਆਂ ਚੀਨੀ ਕੰਪਨੀਆਂ ਅਤੇ ਚੀਨ ਦੇ ਲੋਕਾਂ ਨੂੰ ਬਿਹਤਰ ਸੁਰੱਖਿਆ ਪ੍ਰਦਾਨ ਕਰੇਗੀ। ਸੀ.ਪੀ.ਈ.ਸੀ ਪਾਕਿਸਤਾਨ ਦੇ ਬਲੋਚਿਸਤਾਨ ਵਿਚ ਸਥਿਤ ਗਵਾਦਰ ਬੰਦਰਗਾਹ ਨੂੰ ਚੀਨ ਦੇ ਸ਼ਿਨਜਿਆਂਗ ਸੂਬੇ ਨਾਲ ਜੋੜਦਾ ਹੈ। ਇਹ ਚੀਨ ਦੇ ਬਹੁ-ਅਰਬ-ਡਾਲਰ ਦੀ ਅਭਿਲਾਸ਼ੀ ਬੈਲਟ ਅਤੇ ਰੋਡ ਇਨੀਸ਼ੀਏਟਿਵ (ਬੀਆਰਆਈ) ਦਾ ਫਲੈਗਸ਼ਿਪ ਪ੍ਰੋਜੈਕਟ ਹੈ। ਇੱਕ ਚੀਨੀ ਅਧਿਕਾਰੀ ਨੇ ਪਿਛਲੇ ਮਹੀਨੇ ਮੰਨਿਆ ਸੀ ਕਿ ਬੀਆਰਆਈ ਅਧੀਨ ਬਹੁਤੇ ਪ੍ਰਾਜੈਕਟ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਪ੍ਰਭਾਵਤ ਹੋਏ ਸਨ। ਸੀਪੀਈਸੀ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚੋਂ ਲੰਘਦਾ ਹੈ। ਇਹੀ ਕਾਰਨ ਹੈ ਕਿ ਭਾਰਤ ਸ਼ੁਰੂ ਤੋਂ ਹੀ ਇਸ ਪ੍ਰਾਜੈਕਟ ਦਾ ਵਿਰੋਧ ਕਰਦਾ ਆ ਰਿਹਾ ਹੈ।

ਇਹ ਵੀ ਦੇਖੋ : ਟਮਾਟਰ, ਆਲੂ ਸਮੇਤ ਹਰੀਆਂ ਸਬਜ਼ੀਆਂ ਦੇਣ ਵਾਲੀਆਂ ਹਨ ਜੇਬ ਨੂੰ ਭਾਰੀ ਝਟਕਾ

ਇਹ ਵੀ ਦੇਖੋ : ਚੀਨ ਨੂੰ ਵੱਡਾ ਝਟਕਾ, ਮੈਟਰੋ ਪ੍ਰਾਜੈਕਟ ਲਈ ਚੀਨੀ ਕੰਪਨੀ ਦਾ ਟੈਂਡਰ ਹੋਇਆ ਰੱਦ


Harinder Kaur

Content Editor

Related News