ਭਾਰਤ ਨਾਲ ਦੁਵੱਲੇ ਸਬੰਧਾਂ ਨੂੰ ਸਥਿਰ ਕਰਨਾ ਚਾਹੁੰਦਾ ਹੈ ਚੀਨ
Thursday, Dec 25, 2025 - 01:09 PM (IST)
ਨਿਊਯਾਰਕ/ਵਾਸ਼ਿੰਗਟਨ - ਚੀਨ ਭਾਰਤ ਨਾਲ ਐੱਲ. ਏ. ਸੀ. ’ਤੇ ਤਣਾਅ ਘੱਟ ਹੋਣ ਦਾ ਲਾਭ ਉਠਾ ਕੇ ਦੁਵੱਲੇ ਸਬੰਧਾਂ ਨੂੰ ਸਥਿਰ ਕਰਨਾ ਚਾਹੁੰਦਾ ਹੈ ਅਤੇ ਅਮਰੀਕਾ-ਭਾਰਤ ਸਬੰਧਾਂ ਨੂੰ ਹੋਰ ਮਜ਼ਬੂਤ ਹੋਣ ਤੋਂ ਰੋਕਣਾ ਚਾਹੁੰਦਾ ਹੈ। ਅਮਰੀਕੀ ਜੰਗੀ ਵਿਭਾਗ ਦੀ ਇਕ ਰਿਪੋਰਟ ਤੋਂ ਇਹ ਜਾਣਕਾਰੀ ਮਿਲੀ। ਅਮਰੀਕੀ ਜੰਗੀ ਵਿਭਾਗ ਨੇ ਮੰਗਲਵਾਰ ਨੂੰ ਕਾਂਗਰਸ (ਅਮਰੀਕੀ ਸੰਸਦ) ਨੂੰ ‘ਚੀਨੀ ਗਣਰਾਜ 2025 ਨਾਲ ਸਬੰਧਤ ਫੌਜੀ ਅਤੇ ਸੁਰੱਖਿਆ ਵਿਕਾਸ’ ’ਤੇ ਆਪਣੀ ਸਾਲਾਨਾ ਰਿਪੋਰਟ ਵਿਚ ਕਿਹਾ ਕਿ ਅਕਤੂਬਰ 2024 ਵਿਚ ਭਾਰਤੀ ਲੀਡਰਸ਼ਿਪ ਨੇ ਚੀਨ ਨਾਲ ਇਕ ਸਮਝੌਤੇ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : 1 ਜਨਵਰੀ ਤੋਂ ਦੇਸ਼ ਭਰ 'ਚ ਲਾਗੂ ਹੋਣਗੇ ਨਵੇਂ ਨਿਯਮ, ਬੈਂਕਿੰਗ-UPI ਭੁਗਤਾਨ ਤੇ ਕਿਸਾਨਾਂ ਲਈ ਹੋਣਗੇ ਕਈ ਬਦਲਾਅ
ਇਹ ਵੀ ਪੜ੍ਹੋ : ਸੋਨਾ ਜਾਏਗਾ 3 ਲੱਖ ਦੇ ਪਾਰ! ਇਕ ਬਿਆਨ ਨੇ ਦੁਨੀਆ ਭਰ ਦੇ ਬਾਜ਼ਾਰਾਂ 'ਚ ਵਧਾਈ ਹਲਚਲ
ਇਹ ਸਮਝੌਤਾ ਬ੍ਰਿਕਸ ਸਿਖਰ ਸੰਮੇਲਨ ਤੋਂ ਪਹਿਲਾਂ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਮੀਟਿੰਗ ਤੋਂ 2 ਦਿਨ ਪਹਿਲਾਂ ਅਸਲ ਕੰਟਰੋਲ ਰੇਖਾ (ਐੱਲ.ਏ.ਸੀ) ’ਤੇ ਰੁਕਾਵਟ ਵਾਲੀਆਂ ਥਾਵਾਂ ਤੋਂ ਫੌਜਾਂ ਨੂੰ ਹਟਾਉਣ ਲਈ ਸੀ। ਇਸ ਵਿਚ ਕਿਹਾ ਗਿਆ ਹੈ ਕਿ ਸ਼ੀ-ਮੋਦੀ ਦੀ ਮੁਲਾਕਾਤ ਤੋਂ ਦੋਵਾਂ ਦੇਸ਼ਾਂ ਵਿਚਾਲੇ ਮਹੀਨਾਵਾਰ ਉੱਚ-ਪੱਧਰੀ ਮੀਟਿੰਗਾਂ ਦੀ ਸ਼ੁਰੂਆਤ ਹੋਈ, ਜਿੱਥੇ ਦੋਵਾਂ ਧਿਰਾਂ ਨੇ ਸਰਹੱਦੀ ਪ੍ਰਬੰਧਨ ਅਤੇ ਦੁਵੱਲੇ ਸਬੰਧਾਂ ਲਈ ਅਗਲੇ ਕਦਮਾਂ ’ਤੇ ਚਰਚਾ ਕੀਤੀ, ਜਿਸ ’ਚ ਸਿੱਧੀਆਂ ਉਡਾਣਾਂ, ਵੀਜ਼ਾ ਸਹੂਲਤ ਅਤੇ ਅਕਾਦਮਿਕ ਅਤੇ ਪੱਤਰਕਾਰਾਂ ਦੇ ਆਦਾਨ-ਪ੍ਰਦਾਨ ਨਾਲ ਜੁੜੇ ਪ੍ਰੋਗਰਾਮ ਸ਼ਾਮਲ ਹਨ।
ਇਹ ਵੀ ਪੜ੍ਹੋ : ਰਿਕਾਰਡ ਹਾਈ ਬਣਾਉਣ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਅੱਜ ਦੀਆਂ ਨਵੀਆਂ ਕੀਮਤਾਂ
ਇਹ ਵੀ ਪੜ੍ਹੋ : ਕਦੇ ਨਹੀਂ ਡੁੱਬੇਗਾ ਇਨ੍ਹਾਂ ਬੈਂਕਾਂ 'ਚ ਰੱਖਿਆ ਪੈਸਾ... RBI ਨੇ ਜਾਰੀ ਕੀਤੀ 3 ਸਭ ਤੋਂ ਸੁਰੱਖਿਅਤ ਬੈਂਕਾਂ ਦੀ ਸੂਚੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
