CIABC ਨੇ ਬਿਹਾਰ ਸਰਕਾਰ ਨੂੰ ਸ਼ਰਾਬ ਦੀ ਖਪਤ, ਵਿਕਰੀ 'ਤੇ ਪਾਬੰਦੀ ਹਟਾਉਣ ਦੀ ਕੀਤੀ ਅਪੀਲ
Saturday, Dec 09, 2023 - 03:54 PM (IST)
ਨਵੀਂ ਦਿੱਲੀ (ਭਾਸ਼ਾ) - ਅਲਕੋਹਲਿਕ ਬੇਵਰੇਜ ਨਿਰਮਾਤਾ ਸੰਗਠਨ ਸੀਆਈਏਬੀਸੀ ਨੇ ਸ਼ਨੀਵਾਰ ਨੂੰ ਬਿਹਾਰ ਸਰਕਾਰ ਨੂੰ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਹਟਾਉਣ ਦੀ ਅਪੀਲ ਕੀਤੀ। ਸੰਸਥਾ ਨੇ ਕਿਹਾ ਕਿ ਅਜਿਹਾ ਕਰਨ ਨਾਲ ਰਾਜ ਦੇ ਮਾਲੀਏ ਦੀ ਉਗਰਾਹੀ ਨੂੰ ਹੁਲਾਰਾ ਮਿਲੇਗਾ। ਜ਼ਿਕਰਯੋਗ ਹੈ ਕਿ ਮਣੀਪੁਰ 'ਚ 30 ਸਾਲਾਂ ਦੇ ਵਕਫੇ ਤੋਂ ਬਾਅਦ ਸ਼ਰਾਬ ਦੀ ਵਿਕਰੀ ਅਤੇ ਸੇਵਨ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ਹੈ।
ਇਹ ਵੀ ਪੜ੍ਹੋ - RBI ਦਾ ਹਸਪਤਾਲ ਅਤੇ ਸਿੱਖਿਆ ਸੰਸਥਾਨਾਂ ਨੂੰ ਵੱਡਾ ਤੋਹਫ਼ਾ, 5 ਲੱਖ ਤੱਕ ਕੀਤੀ UPI ਟ੍ਰਾਂਜੈਕਸ਼ਨ ਲਿਮਿਟ
ਕਨਫੈਡਰੇਸ਼ਨ ਆਫ ਇੰਡੀਅਨ ਅਲਕੋਹਲਿਕ ਬੇਵਰੇਜ ਕੰਪਨੀਜ਼ (ਸੀਆਈਏਬੀਸੀ) ਨੇ ਇਹ ਵੀ ਕਿਹਾ ਕਿ ਬਿਹਾਰ ਵਿੱਚ ਸ਼ਰਾਬ ਦੀ ਪਾਬੰਦੀ ਨੂੰ ਖ਼ਤਮ ਕਰਨ ਨਾਲ ਉੱਥੋਂ ਦੀ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ, ਘਟੀਆ ਗੁਣਵੱਤਾ ਵਾਲੀ ਸ਼ਰਾਬ ਦਾ ਗੈਰ-ਕਾਨੂੰਨੀ ਵਪਾਰ ਖ਼ਤਮ ਹੋਵੇਗਾ ਅਤੇ ਜ਼ਹਿਰੀਲੀ ਸ਼ਰਾਬ ਦੇ ਸਬੰਧਤ ਦੁਖਾਂਤ ਨੂੰ ਰੋਕਿਆ ਜਾਵੇਗਾ। ਸੀਆਈਏਬੀਸੀ ਦੇ ਡਾਇਰੈਕਟਰ ਜਨਰਲ ਵਿਨੋਦ ਗਿਰੀ ਨੇ ਕਿਹਾ ਕਿ ਮਣੀਪੁਰ ਸਰਕਾਰ ਨੇ ਇੱਕ ਸਕਾਰਾਤਮਕ ਕਦਮ ਚੁੱਕਿਆ ਹੈ। ਇਸ ਨਾਲ ਰਾਜ ਨੂੰ 600-700 ਕਰੋੜ ਰੁਪਏ ਦਾ ਸਾਲਾਨਾ ਟੈਕਸ ਮਾਲੀਆ ਕਮਾਉਣ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਦੇ ਖ਼ਤਰੇ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ।
ਇਹ ਵੀ ਪੜ੍ਹੋ - ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 10 ਗ੍ਰਾਮ ਸੋਨੇ ਦਾ ਅੱਜ ਦਾ ਭਾਅ
ਉਨ੍ਹਾਂ ਕਿਹਾ, ''ਬਿਹਾਰ ਸਰਕਾਰ ਨੂੰ ਵੀ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਪਾਬੰਦੀ ਹਟਾਉਣੀ ਚਾਹੀਦੀ ਹੈ।'' ਗਿਰੀ ਨੇ ਕਿਹਾ ਕਿ ਬਿਹਾਰ ਗੈਰ-ਕਾਨੂੰਨੀ ਅਤੇ ਨਕਲੀ ਸ਼ਰਾਬ ਦੇ ਫੈਲਾਅ, ਨਕਲੀ ਸ਼ਰਾਬ ਦੀਆਂ ਘਟਨਾਵਾਂ, ਅਪਰਾਧ ਸਿੰਡੀਕੇਟ ਦੇ ਵਾਧੇ ਅਤੇ ਜਾਇਜ਼ ਸਰਕਾਰੀ ਮਾਲੀਏ ਦੇ ਨੁਕਸਾਨ ਦੇ ਰੂਪ 'ਚ ਸ਼ਰਾਬਬੰਦੀ ਦੀ ਨੀਤੀ ਦੀ 'ਭਾਰੀ ਕੀਮਤ' ਚੁੱਕਾ ਰਿਹਾ ਹੈ। ਉਨ੍ਹਾਂ ਨੇ ਕਿਹਾ, ਬਿਹਾਰ ਸ਼ਰਾਬਬੰਦੀ ਨੂੰ ਇਸ ਤਰੀਕੇ ਨਾਲ ਖ਼ਤਮ ਕਰ ਸਕਦਾ ਹੈ ਕਿ ਸਰਕਾਰ ਲੋੜੀਂਦੇ ਸਮਾਜਿਕ ਟੀਚਿਆਂ ਨਾਲ ਸਮਝੌਤਾ ਕੀਤੇ ਬਿਨਾਂ ਰਾਜ ਦੇ ਵਿਕਾਸ ਲਈ ਮਾਲੀਆ ਪੈਦਾ ਕਰ ਸਕੇ।
ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8