ਨਵੀਂ ਟੈਕਸ ਪ੍ਰਣਾਲੀ ਬਾਰੇ ਅਫਵਾਹਾਂ ਤੋਂ ਸਾਵਧਾਨ! ਵਿੱਤ ਮੰਤਰਾਲੇ ਨੇ ਜਾਰੀ ਕੀਤਾ ਸਪੱਸ਼ਟੀਕਰਨ

04/01/2024 6:50:25 PM

ਨਵੀਂ ਦਿੱਲੀ - ਨਵੀਂ ਟੈਕਸ ਪ੍ਰਣਾਲੀ ਬਾਰੇ ਕਈ ਗੁੰਮਰਾਹਕੁੰਨ ਜਾਣਕਾਰੀ ਸੋਸ਼ਲ ਮੀਡੀਆ 'ਤੇ ਫੈਲ ਰਹੀ ਹੈ। ਅਜਿਹੇ 'ਚ ਟੈਕਸਦਾਤਾ ਨੂੰ ਇਸ ਗਲਤ ਸੂਚਨਾ ਤੋਂ ਬਚਾਉਣ ਲਈ ਵਿੱਤ ਮੰਤਰਾਲੇ ਨੇ ਇਸ ਨੂੰ ਲੈ ਕੇ ਐਕਸ 'ਤੇ ਪੋਸਟ ਕੀਤਾ ਹੈ।

ਵਿੱਤ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਿਹਾ ਵਿੱਤ ਮੰਤਰਾਲੇ ਨੇ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਅਜਿਹੀਆਂ ਖਬਰਾਂ ਦਾ ਖੰਡਨ ਕੀਤਾ ਹੈ ਅਤੇ ਕਿਹਾ ਹੈ ਕਿ ਸਾਨੂੰ ਪਤਾ ਲੱਗਾ ਹੈ ਕਿ ਨਵੀਂ ਟੈਕਸ ਪ੍ਰਣਾਲੀ ਨਾਲ ਜੁੜੀ ਗੁੰਮਰਾਹਕੁੰਨ ਜਾਣਕਾਰੀ ਕੁਝ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਫੈਲਾਈ ਜਾ ਰਹੀ ਹੈ।

PunjabKesari

 

 

ਨਵੀਂ ਟੈਕਸ ਪ੍ਰਣਾਲੀ ਨੂੰ ਵਿੱਤ ਐਕਟ 2023 ਦੀ ਧਾਰਾ 115BAC(1A) ਤਹਿਤ ਲਿਆਂਦਾ ਗਿਆ ਸੀ। ਪੁਰਾਣੀ ਟੈਕਸ ਪ੍ਰਣਾਲੀ ਵਿੱਚ ਕਈ ਤਰ੍ਹਾਂ ਦੀਆਂ ਛੋਟਾਂ ਉਪਲਬਧ ਹਨ ਪਰ ਨਵੀਂ ਟੈਕਸ ਪ੍ਰਣਾਲੀ ਵਿੱਚ ਕੋਈ ਛੋਟ ਨਹੀਂ ਹੈ। ਨਵੀਂ ਟੈਕਸ ਪ੍ਰਣਾਲੀ ਕੰਪਨੀਆਂ ਅਤੇ ਫਰਮਾਂ ਤੋਂ ਇਲਾਵਾ ਹੋਰ ਵਿਅਕਤੀਆਂ ਲਈ ਵਿੱਤੀ ਸਾਲ 2023-24 ਲਈ ਡਿਫੌਲਟ ਟੈਕਸ ਪ੍ਰਣਾਲੀ ਵਜੋਂ ਲਾਗੂ ਹੈ ਅਤੇ ਇਸਦਾ ਮੁਲਾਂਕਣ ਸਾਲ AY 2024-25 ਹੈ।

ਨਵੀਂ ਟੈਕਸ ਪ੍ਰਣਾਲੀ ਦੇ ਤਹਿਤ ਟੈਕਸ ਦਰਾਂ ਬਹੁਤ ਘੱਟ ਹਨ, ਹਾਲਾਂਕਿ ਪੁਰਾਣੀ ਟੈਕਸ ਪ੍ਰਣਾਲੀ ਵਾਂਗ ਕਿਸੇ ਨੂੰ ਬਹੁਤ ਸਾਰੀਆਂ ਛੋਟਾਂ ਅਤੇ ਕਟੌਤੀਆਂ (ਤਨਖਾਹ ਤੋਂ 50,000 ਰੁਪਏ ਦੀ ਮਿਆਰੀ ਕਟੌਤੀ ਅਤੇ 15,000 ਰੁਪਏ ਦੀ ਪਰਿਵਾਰਕ ਪੈਨਸ਼ਨ ਨੂੰ ਛੱਡ ਕੇ) ਦਾ ਲਾਭ ਨਹੀਂ ਮਿਲਦਾ ਹੈ।

ਨਵੀਂ ਅਤੇ ਪੁਰਾਣੀ ਟੈਕਸ ਪ੍ਰਣਾਲੀ ਵਿਚ ਕਿਵੇਂ ਚੋਣ ਕਰਨੀ ਹੈ

ਟੈਕਸਦਾਤਾਵਾਂ ਨੂੰ ਆਪਣੇ ਹਾਲਾਤਾਂ ਦੇ ਅਨੁਸਾਰ ਨਵੀਂ ਅਤੇ ਪੁਰਾਣੀ ਟੈਕਸ ਪ੍ਰਣਾਲੀ ਵਿੱਚੋਂ ਇੱਕ ਦੀ ਚੋਣ ਕਰਨੀ ਪੈਂਦੀ ਹੈ। ਇਸ ਵਿੱਚ, ਵਿਅਕਤੀ ਮੁਲਾਂਕਣ ਸਾਲ 2024-25 ਦੇ ਟੈਕਸ ਭਰਨ ਤੱਕ ਨਵੀਂ ਟੈਕਸ ਪ੍ਰਣਾਲੀ ਤੋਂ ਬਾਹਰ ਹੋ ਸਕਦੇ ਹਨ। ਕੋਈ ਵਿਅਕਤੀ ਹਰ ਵਿੱਤੀ ਸਾਲ ਵਿੱਚ ਆਪਣੀ ਸਹੂਲਤ ਅਨੁਸਾਰ ਨਵੀਂ ਜਾਂ ਪੁਰਾਣੀ ਟੈਕਸ ਪ੍ਰਣਾਲੀ ਦੀ ਚੋਣ ਕਰ ਸਕਦਾ ਹੈ।

ਵਿੱਤ ਮੰਤਰਾਲੇ ਨੇ ਟੈਕਸਦਾਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਫੈਲ ਰਹੀ ਗੁੰਮਰਾਹਕੁੰਨ ਜਾਣਕਾਰੀ ਦੀ ਬਜਾਏ ਮੰਤਰਾਲੇ ਦੁਆਰਾ ਜਾਰੀ ਅਧਿਕਾਰਤ ਜਾਣਕਾਰੀ 'ਤੇ ਭਰੋਸਾ ਕਰਨ।


 


Harinder Kaur

Content Editor

Related News