ਘਰੇਲੂ ਕੁਦਰਤੀ ਗੈਸ ਦੀਆਂ ਕੀਮਤਾਂ 'ਚ ਵਾਧੇ ਮਗਰੋਂ ਇਕ ਹੋਰ ਝਟਕਾ ਦੇਣ ਦੀ ਤਿਆਰੀ 'ਚ ਸਰਕਾਰ

Saturday, Sep 30, 2023 - 06:49 PM (IST)

ਘਰੇਲੂ ਕੁਦਰਤੀ ਗੈਸ ਦੀਆਂ ਕੀਮਤਾਂ 'ਚ ਵਾਧੇ ਮਗਰੋਂ ਇਕ ਹੋਰ ਝਟਕਾ ਦੇਣ ਦੀ ਤਿਆਰੀ 'ਚ ਸਰਕਾਰ

ਨਵੀਂ ਦਿੱਲੀ - ਦੇਸ਼ ਦੇ ਆਉਣ ਵਾਲੇ ਦਿਨਾਂ 'ਚ ਤੁਹਾਨੂੰ CNG ਅਤੇ PNG 'ਤੇ ਜ਼ਿਆਦਾ ਖ਼ਰਚ ਕਰਨਾ ਪੈ ਸਕਦਾ ਹੈ। ਦਰਅਸਲ, ਸਰਕਾਰ ਨੇ 1 ਅਕਤੂਬਰ, 2023 ਤੋਂ ਘਰੇਲੂ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਸਰਕਾਰ ਨੇ ਅਕਤੂਬਰ ਮਹੀਨੇ ਲਈ ਘਰੇਲੂ ਕੁਦਰਤੀ ਗੈਸ ਦੀਆਂ ਕੀਮਤਾਂ $8.60/mmBtu (ਮੀਟ੍ਰਿਕ ਮਿਲੀਅਨ ਬ੍ਰਿਟਿਸ਼ ਥਰਮਲ ਯੂਨਿਟ) ਤੋਂ ਵਧਾ ਕੇ $9.20/mmBtu ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਕੀਮਤ 31 ਅਕਤੂਬਰ 2023 ਤੱਕ ਵੈਧ ਰਹੇਗੀ। 

ਇਹ ਵੀ ਪੜ੍ਹੋ : ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ

ਲਗਾਤਾਰ ਦੂਜੇ ਮਹੀਨੇ ਹੋਇਆ ਵਾਧਾ
ਇਕ ਖ਼ਬਰ ਮੁਤਾਬਕ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਸ਼ਨੀਵਾਰ ਨੂੰ ਇਸ ਸਬੰਧ 'ਚ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਖ਼ਬਰਾਂ ਮੁਤਾਬਕ ਘਰੇਲੂ ਕੁਦਰਤੀ ਗੈਸ ਦੀ ਕੀਮਤ ਲਗਾਤਾਰ ਦੂਜੇ ਮਹੀਨੇ ਵਧੀ ਹੈ। ਸਤੰਬਰ ਵਿੱਚ ਕੀਮਤਾਂ $7.85/mmBtu ਤੋਂ ਵਧਾ ਕੇ $8.60/mmBtu ਕਰ ਦਿੱਤੀਆਂ ਗਈਆਂ ਸਨ। ਹੁਣ, ਅਕਤੂਬਰ ਲਈ ਕੀਮਤਾਂ $8.60/mmBtu ਤੋਂ ਵਧਾ ਕੇ $9.20/mmBtu ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਦੁਸਹਿਰਾ ਸਣੇ ਅਕਤੂਬਰ ਮਹੀਨੇ ਆ ਰਹੇ ਹਨ ਇਹ ਵਰਤ ਤੇ ਤਿਉਹਾਰ

ਨਵੇਂ ਫਾਰਮੂਲੇ ਦਾ ਹੋਇਆ ਇਸਤੇਮਾਲ
ਗੈਸ ਦੀ ਕੀਮਤ ਨੂੰ ਨਵੇਂ ਫਾਰਮੂਲੇ ਦੇ ਮੁਤਾਬਕ ਐਡਜਸਟ ਕੀਤਾ ਗਿਆ ਹੈ। ਇਸ 'ਚ ਘਰੇਲੂ ਕੁਦਰਤੀ ਗੈਸ ਦੀ ਕੀਮਤ ਨੂੰ ਕੱਚੇ ਤੇਲ ਦੀ ਭਾਰਤੀ ਬਾਸਕਿਟ ਦੀ ਮੌਜੂਦਾ ਕੀਮਤ ਨਾਲ ਜੋੜਿਆ ਗਿਆ ਹੈ। ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਚਾਰ ਪ੍ਰਮੁੱਖ ਗਲੋਬਲ ਗੈਸ ਵਪਾਰਕ ਕੇਂਦਰਾਂ ਦੀਆਂ ਕੀਮਤਾਂ 'ਤੇ ਅਧਾਰਤ ਸੀ। ਅਕਤੂਬਰ 2022 ਵਿੱਚ ਸਰਕਾਰ ਦੁਆਰਾ ਗਠਿਤ ਕੀਤੀ ਗਈ ਇੱਕ ਮਾਹਰ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਨਵੀਂ ਕੀਮਤ ਵਿਧੀ ਪੇਸ਼ ਕੀਤੀ ਗਈ ਸੀ। ਇਸ ਨਵੇਂ ਫਾਰਮੂਲੇ ਦੇ ਤਹਿਤ ਘਰੇਲੂ ਕੁਦਰਤੀ ਗੈਸ ਦੀ ਕੀਮਤ 'ਚ ਹਰੇਕ ਮਹੀਨੇ ਬਦਲਾਅ ਕੀਤਾ ਜਾਂਦਾ ਹੈ। 

ਇਹ ਵੀ ਪੜ੍ਹੋ : ਇੰਤਜ਼ਾਰ ਖ਼ਤਮ: Flipkart 'ਤੇ ਇਸ ਦਿਨ ਤੋਂ ਸ਼ੁਰੂ ਹੋ ਰਹੀ Big Billion Days Sale, ਮਿਲਣਗੇ ਵੱਡੇ ਆਫ਼ਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News