ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਡਬਲ ਡੋਜ਼, 266 ਰੁਪਏ ਮਹਿੰਗਾ ਹੋਇਆ ਵਪਾਰਕ ਗੈਸ ਸਿਲੰਡਰ

Monday, Nov 01, 2021 - 01:09 PM (IST)

ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਡਬਲ ਡੋਜ਼, 266 ਰੁਪਏ ਮਹਿੰਗਾ ਹੋਇਆ ਵਪਾਰਕ ਗੈਸ ਸਿਲੰਡਰ

ਨਵੀਂ ਦਿੱਲੀ - ਦੀਵਾਲੀ ਤੋਂ ਪਹਿਲਾਂ ਪੈਟਰੋਲੀਅਮ ਕੰਪਨੀਆਂ ਨੇ ਆਮ ਆਦਮੀ ਨੂੰ ਵੱਡਾ ਝਟਕਾ ਦਿੱਤਾ ਹੈ। 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ 266 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਦਿੱਲੀ ਵਿੱਚ ਵਪਾਰਕ ਸਿਲੰਡਰ 2000.50 ਰੁਪਏ ਦਾ ਹੋ ਗਿਆ ਹੈ। ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇੱਥੇ ਅੱਜ ਲਗਾਤਾਰ ਛੇਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਵਪਾਰਕ ਗੈਸ ਸਿਲੰਡਰ ਦੀ ਕੀਮਤ

ਸ਼ਹਿਰ                          ਕੀਮਤ

ਚੇਨਈ                         2133.00
ਕੋਲਕਾਤਾ                    2073.50
ਦਿੱਲੀ                          2000.50
ਮੁੰਬਈ                         1950.00

ਇਹ ਵੀ ਪੜ੍ਹੋ : ਦੀਵਾਲੀ ਮੌਕੇ ਇਸ ਵੈਬਸਾਈਟ 'ਤੇ ਕਰੋ ਖ਼ਰੀਦਦਾਰੀ, ਅੱਧੀ ਤੋਂ ਘੱਟ ਕੀਮਤ 'ਤੇ ਮਿਲ ਰਹੇ ਉਤਪਾਦ

ਇਸ ਸਾਲ ਹੁਣ ਤੱਕ 668.50 ਰੁਪਏ ਵਧੇ ਸਿਲੰਡਰ ਦੇ ਭਾਅ

31 ਦਸੰਬਰ 2021 ਨੂੰ ਦਿੱਲੀ 'ਚ ਵਪਾਰਕ ਸਿਲੰਡਰ ਦੀ ਕੀਮਤ 1332 ਰੁਪਏ ਸੀ, ਜੋ ਹੁਣ 2000.50 'ਤੇ ਪਹੁੰਚ ਗਈ ਹੈ। ਯਾਨੀ ਇਸ ਸਾਲ ਹੁਣ ਤੱਕ ਕਮਰਸ਼ੀਅਲ ਸਿਲੰਡਰ 668.50 ਰੁਪਏ ਮਹਿੰਗਾ ਹੋ ਗਿਆ ਹੈ। ਇਸ ਤੋਂ ਪਹਿਲਾਂ 1 ਅਕਤੂਬਰ ਨੂੰ ਇਸ ਦੀ ਕੀਮਤ 'ਚ 43.5 ਰੁਪਏ ਦਾ ਵਾਧਾ ਕੀਤਾ ਗਿਆ ਸੀ। ਕਮਰਸ਼ੀਅਲ ਸਿਲੰਡਰ ਮਹਿੰਗੇ ਹੋਣ ਕਾਰਨ ਰੈਸਟੋਰੈਂਟ ਦਾ ਖਾਣਾ-ਪੀਣਾ ਬਹੁਤ ਮਹਿੰਗਾ ਹੋ ਜਾਵੇਗਾ।

 ਪਿਛਲੇ ਮਹੀਨੇ ਹੀ ਵਧਾਈ ਗਈ ਸੀ ਘਰੇਲੂ ਗੈਸ ਦੀ ਕੀਮਤ

ਪਿਛਲੇ ਮਹੀਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਸੀ। ਸਰਕਾਰੀ ਪੈਟਰੋਲੀਅਮ ਕੰਪਨੀਆਂ ਨੇ ਐਲਪੀਜੀ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਕੀਤਾ ਸੀ। ਦਿੱਲੀ ਅਤੇ ਮੁੰਬਈ 'ਚ ਬਿਨਾਂ ਸਬਸਿਡੀ ਵਾਲੇ 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀ ਕੀਮਤ ਹੁਣ 899.50 ਰੁਪਏ ਹੈ।

ਇਹ ਵੀ ਪੜ੍ਹੋ : ‘ਇਸ ਦੀਵਾਲੀ ‘ਚਮਕੇਗਾ’ ਸੋਨਾ’, ਪਿਛਲੇ ਕੁੱਝ ਮਹੀਨਿਆਂ ’ਚ ਕੀਮਤੀ ਧਾਤੂ ਨੇ ਦਿੱਤਾ ਚੰਗਾ ਰਿਟਰਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News