ਵੱਡੀ ਰਾਹਤ: LPG ਸਿਲੰਡਰ ਦੀਆਂ ਕੀਮਤਾਂ ''ਚ ਭਾਰੀ ਕਟੌਤੀ, ਜਾਣੋ ਨਵਾਂ ਰੇਟ
Monday, May 01, 2023 - 09:21 AM (IST)
ਨਵੀਂ ਦਿੱਲੀ (ਏਜੰਸੀ) : ਪੈਟਰੋਲੀਅਮ ਅਤੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ 171.50 ਰੁਪਏ ਦੀ ਕਟੌਤੀ ਕੀਤੀ ਹੈ। ਇਸ ਕਦਮ ਤੋਂ ਬਾਅਦ, ਦਿੱਲੀ ਵਿੱਚ 19 ਕਿਲੋਗ੍ਰਾਮ ਦੇ ਐੱਲ.ਪੀ.ਜੀ. ਸਿਲੰਡਰ ਦੀ ਤਾਜ਼ਾ ਪ੍ਰਚੂਨ ਕੀਮਤ ਹੁਣ 1,856.50 ਰੁਪਏ ਹੈ। ਪਹਿਲਾਂ ਦਿੱਲੀ ਵਿਚ ਇਸ ਦੀ ਕੀਮਤ 2,028 ਰੁਪਏ ਸੀ। ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਲਗਾਤਾਰ ਦੂਜੇ ਮਹੀਨੇ ਕਟੌਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਸੈਲਾਨੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 18 ਦੀ ਮੌਤ, ਦਰਜਨਾਂ ਜ਼ਖ਼ਮੀ
ਹਾਲਾਂਕਿ ਘਰਾਂ 'ਚ ਵਰਤੇ ਜਾਣ ਵਾਲੇ 19 ਕਿਲੋ ਦੇ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪੈਟਰੋਲੀਅਮ ਅਤੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਸ ਸਾਲ 1 ਮਾਰਚ ਨੂੰ ਵਪਾਰਕ ਐੱਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿੱਚ 350.50 ਰੁਪਏ ਪ੍ਰਤੀ ਯੂਨਿਟ ਅਤੇ ਘਰੇਲੂ ਐੱਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਸੀ। ਪਿਛਲੀ ਵਾਰ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਪਿਛਲੇ ਸਾਲ 1 ਸਤੰਬਰ ਨੂੰ 91.50 ਰੁਪਏ ਦੀ ਕਟੌਤੀ ਕੀਤੀ ਗਈ ਸੀ। 1 ਅਗਸਤ 2022 ਨੂੰ ਵੀ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿੱਚ 36 ਰੁਪਏ ਦੀ ਕਟੌਤੀ ਕੀਤੀ ਗਈ ਸੀ। ਇਸ ਤੋਂ ਪਹਿਲਾਂ 6 ਜੁਲਾਈ ਨੂੰ 19 ਕਿਲੋਗ੍ਰਾਮ ਦੇ ਕਮਰਸ਼ੀਅਲ ਸਿਲੰਡਰ ਵਿੱਚ 8.5 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਸੀ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।