ਕੰਪਨੀ ਸਕੱਤਰਾਂ ਨੂੰ ਕਾਰਪੋਰੇਟ ਗਵਰਨੈਂਸ ’ਤੇ ਨਵੀਂ ਵਚਨਬੱਧਤਾ ਬਣਾਉਣ ਦੀ ਲੋੜ : ਸੀਤਾਰਾਮਨ
Thursday, Oct 05, 2023 - 10:20 AM (IST)
ਨਵੀਂ ਦਿੱਲੀ (ਭਾਸ਼ਾ)– ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕੰਪਨੀ ਸਕੱਤਰਾਂ ਨੂੰ ਕੰਪਨੀਆਂ ਦੇ ਬਿਹਤਰ ਸੰਚਾਲਨ ’ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਦੀ ਦਿਸ਼ਾ ’ਚ ਇਹ ਅਹਿਮ ਕਦਮ ਹੋਵੇਗਾ। ਸੀਤਾਰਾਮਨ ਨੇ ਭਾਰਤੀ ਕੰਪਨੀ ਸਕੱਤਰ ਸੰਸਥਾਨ (ਆਈ. ਸੀ. ਐੱਸ. ਆਈ.) ਦੇ 55ਵੇਂ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਬਿਹਤਰ ਕਾਰਪੋਰੇਟ ਸੰਚਾਲਨ ਲਈ ਖੁਦ ਨੂੰ ਨਵੇਂ ਸਿਰੇ ਤੋਂ ਵਚਨਬੱਧ ਕਰਨ ਦਾ ਸਮਾਂ ਹੈ।
ਇਹ ਵੀ ਪੜ੍ਹੋ : ਅਦਾਕਾਰ ਰਣਬੀਰ ਕਪੂਰ ਨੂੰ ED ਨੇ ਭੇਜਿਆ ਸੰਮਨ, ਲੱਗਾ ਇਹ ਇਲਜ਼ਾਮ
ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੀਆਂ ਮੁੱਲ ਪ੍ਰਣਾਲੀਆਂ ਨੂੰ ਢਿੱਲਾ ਪੈਂਦੇ ਹੋਏ ਵੇਖਣਾ ਬਰਦਾਸ਼ਤ ਨਹੀਂ ਕਰ ਸਕਦੇ। ਕਾਰਪੋਰੇਟ ਸੰਚਾਲਨ ਇਕ ਅਜਿਹਾ ਮਾਮਲਾ ਹੈ, ਜਿਸ ’ਤੇ ਅਸੀਂ ਸਾਰੇ ਵਚਨਬੱਧ ਹਾਂ। ਇਸ ਮੌਕੇ ਉਨ੍ਹਾਂ ਨੇ ਅਗਨੀਵੀਰ, ਰੱਖਿਆ ਕਰਮਚਾਰੀਆਂ ਅਤੇ ਸ਼ਹੀਦ ਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਕੰਪਨੀ ਸਕੱਤਰ ਕੋਰਸ ’ਚ ਰਜਿਸਟ੍ਰੇਸ਼ਨ ਦੇ ਸਮੇਂ ਫ਼ੀਸ ਮੁਆਫ਼ ਕਰਨ ਦੇ ਆਈ. ਸੀ. ਐੱਸ.ਆਈ. ਦੇ ਫ਼ੈਸਲੇ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਨੇ ਸ਼ਹੀਦਾਂ ਦੀਆਂ ਬੇਟੀਆਂ ਦੀ ਸਿੱਖਿਆ ਲਈ 11 ਲੱਖ ਰੁਪਏ ਦਾ ਚੰਦਾ ਦੇਣ ਨੂੰ ਵੀ ਪ੍ਰਸ਼ੰਸਾਯੋਗ ਦੱਸਿਆ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਸਿਰਫ਼ 603 ਰੁਪਏ 'ਚ ਮਿਲੇਗਾ ਗੈਸ ਸਿਲੰਡਰ
ਸੀਤਾਰਮਨ ਨੇ ਕਿਹਾ ਕਿ ਸਰਕਾਰ ਨੇ ਛੋਟੀਆਂ ਬੇਨਿਯਮੀਆਂ ਨੂੰ ਅਪਰਾਧ ਤੋਂ ਮੁਕਤ ਕਰਕੇ, ਇਨਸਾਲਵੈਂਸੀ ਅਤੇ ਬੈਂਕਰਪਸੀ ਕੋਡ ਨੂੰ ਲਾਗੂ ਕਰਕੇ ਅਤੇ ਰੈਗੂਲੇਟਰੀ ਅਤੇ ਟੈਕਸ ਸੁਧਾਰਾਂ ਨੂੰ ਲਾਗੂ ਕਰਕੇ ਕਾਰੋਬਾਰ ਕਰਨ ਦੀ ਸੌਖ ਨੂੰ ਵਧਾਉਣ ਲਈ ਕਈ ਕਦਮ ਉਠਾਏ ਹਨ। 1500 ਪੁਰਾਣੇ ਕਾਨੂੰਨਾਂ ਦੇ ਨਾਲ-ਨਾਲ 39,000 ਗੈਰ-ਜ਼ਰੂਰੀ ਨਿਯਮਾਂ ਦੀ ਪਾਲਣਾ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਾਲ 2024 ਤੋਂ ਸਿੱਧੇ ਵਿਦੇਸ਼ੀ ਨਿਵੇਸ਼ (ਐੱਫ. ਡੀ. ਆਈ.) ਨੂੰ ਆਕਰਸ਼ਿਤ ਕਰਨ ਲਈ ਕੀਤੇ ਗਏ ਯਤਨਾਂ ਨਾਲ ਭਾਰਤ ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਵਿੱਚ ਕਰੀਬ 230 ਅਰਬ ਡਾਲਰ ਦਾ ਵਿਦੇਸ਼ੀ ਨਿਵੇਸ਼ ਆਇਆ ਹੈ।
ਇਹ ਵੀ ਪੜ੍ਹੋ : ਗਾਹਕਾਂ ਲਈ ਖ਼ੁਸ਼ਖ਼ਬਰੀ: ਸੋਨਾ-ਚਾਂਦੀ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦਾ ਭਾਅ
ਉਨ੍ਹਾਂ ਨੇ ਕਿਹਾ ਕਿ ਅਜਿਹੇ ਸਮੇਂ ਵਿੱਚ ਕਾਰਪੋਰੇਟ ਖੇਤਰ ’ਚ ਵਧੀਆ ਸੰਚਾਲਨ ਯਕੀਨੀ ਕਰ ਕੇ ਕੰਪਨੀ ਸਕੱਤਰ ਵੱਡਾ ਫ਼ਰਕ ਪੈਦਾ ਕਰ ਸਕਦੇ ਹਨ। ਪ੍ਰੋਗਰਾਮ ’ਚ ਕੰਪਨੀ ਮਾਮਲਿਆਂ ਦੇ ਮੰਤਰਾਲਾ ਵਿੱਚ ਸਕੱਤਰ ਮਨੋਜ ਗੋਇਲ ਨੇ ਕਿਹਾ ਕਿ ਇਸ ਸਾਲ ਗਠਿਤ ਕੰਪਨੀਆਂ ਅਤੇ ਐੱਲ. ਐੱਲ. ਪੀ. ਦੀ ਗਿਣਤੀ ਪਿਛਲੇ ਸਾਲ ਦੀ ਤੁਲਨਾ ’ਚ 11 ਫ਼ੀਸਦੀ ਵੱਧ ਰਹੀ ਹੈ।
ਇਹ ਵੀ ਪੜ੍ਹੋ : ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8