'ਕਾਂਗਰਸ ਸ਼ਾਸਤ ਸੂਬੇ ਪੈਟਰੋਲ, ਡੀਜ਼ਲ 'ਤੇ ਟੈਕਸ ਘਟਾਉਣ'
Sunday, Jun 13, 2021 - 06:20 PM (IST)
ਨਵੀਂ ਦਿੱਲੀ (ਭਾਸ਼ਾ) : ਪੈਟਰੋਲੀਅਮ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਰਿਕਾਰਡ ਵਾਧਾ ਦਰਜ ਕਰਨ ਦੇ ਨਾਲ, ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੇ ਐਤਵਾਰ ਨੂੰ ਕਿਹਾ ਕਿ ਰਾਜਸਥਾਨ ਅਤੇ ਮਹਾਰਾਸ਼ਟਰ ਵਰਗੇ ਕਾਂਗਰਸ ਸ਼ਾਸਿਤ ਸੂਬਿਆਂ ਨੂੰ ਆਟੋ ਇੰਧਨ 'ਤੇ ਟੈਕਸ ਘਟਾਉਣਾ ਚਾਹੀਦਾ ਹੈ। ਹਾਲਾਂਕਿ, ਉਹ ਇਸ ਗੱਲ 'ਤੇ ਚੁੱਪ ਰਹੇ ਕਿ ਕੀ ਭਾਜਪਾ ਸ਼ਾਸਤ ਮੱਧ ਪ੍ਰਦੇਸ਼ ਅਤੇ ਕਰਨਾਟਕ ਵਰਗੇ ਸੂਬੇ ਵੀ ਅਜਿਹਾ ਕਰਨਗੇ, ਜਿੱਥੇ ਪੈਟਰੋਲ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ।
ਇਹ ਵੀ ਪੜ੍ਹੋ : ਹਵਾਈ ਯਾਤਰੀਆਂ ਲਈ ਖ਼ੁਸ਼ਖ਼ਬਰੀ, Air Asia ਦੇ ਰਹੀ 1,177 ਰੁ. 'ਚ ਫਲਾਈਟ ਬੁੱਕ ਕਰਨ ਦਾ ਮੌਕਾ
ਪ੍ਰਧਾਨ ਨੇ ਕਿਹਾ ਕਿ ਜੇ ਕਾਂਗਰਸ ਆਮ ਆਦਮੀ ‘ਤੇ ਵਾਹਨਾਂ ਦੇ ਤੇਲ ਦੀਆਂ ਕੀਮਤਾਂ ਦੇ ਵਧ ਰਹੇ ਬੋਝ ਬਾਰੇ ਚਿੰਤਤ ਹੈ, ਤਾਂ ਉਸ ਨੂੰ ਆਪਣੇ ਰਾਜ ਵਾਲੇ ਸੂਬਿਆਂ ਵਿਚ ਪੈਟਰੋਲ ਅਤੇ ਡੀਜ਼ਲ ਲੱਗਣ ਵਾਲੇ ਵਿਕਰੀ ਟੈਕਸ ਵਿਚ ਕਟੌਤੀ ਕਰਨੀ ਚਾਹੀਦੀ ਹੈ। ਪੈਟਰੋਲ 6 ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ 5.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 6.25 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਵਧੀਆਂ ਕੀਮਤਾਂ ਅਤੇ ਕੇਂਦਰੀ ਅਤੇ ਰਾਜ ਦੇ ਉੱਚ ਟੈਕਸਾਂ ਕਾਰਨ ਈਂਧਣ ਦੀਆਂ ਕੀਮਤਾਂ ਉੱਚ ਪੱਧਰ 'ਤੇ ਪਹੁੰਚ ਗਈਆਂ ਹਨ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! 815 ਰੁਪਏ ਵਾਲਾ ਗੈਸ ਸਿਲੰਡਰ ਖ਼ਰੀਦੋ ਸਿਰਫ਼ 15 ਰੁਪਏ ਵਿਚ, ਜਾਣੋ ਕਿਵੇਂ
ਮਹਾਰਾਜਾ ਅਗਰਸੇਨ ਹਸਪਤਾਲ ਵਿਚ ਪੱਤਰਕਾਰਾਂ ਨਾਲ ਕੀਤੀ ਗੱਲਬਾਤ
ਇੰਦਰਪ੍ਰਸਥ ਗੈਸ ਲਿਮਟਿਡ ਮਹਾਰਾਜਾ ਅਗਰਸੇਨ ਹਸਪਤਾਲ ਦੁਆਰਾ ਸਥਾਪਤ ਆਕਸੀਜਨ ਪਲਾਂਟ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਨੇ ਕਿਹਾ ਕਿ ਮਹਾਮਾਰੀ ਅਤੇ ਹੋਰ ਵਿਕਾਸ ਕਾਰਜਾਂ ਲਈ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਪੈਟਰੋਲ, ਡੀਜ਼ਲ 'ਤੇ ਟੈਕਸ ਤੋਂ ਵਾਧੂ ਪੈਸੇ ਦੀ ਜ਼ਰੂਰਤ ਹੈ। ਉਨ੍ਹਾਂ ਨੇ ਮੰਨਿਆ ਕਿ ਵਾਹਨਾਂ ਦੇ ਤੇਲ ਦੀਆਂ ਕੀਮਤਾਂ ਖਪਤਕਾਰਾਂ ਨੂੰ ਠੇਸ ਪਹੁੰਚਾ ਰਹੀਆਂ ਹਨ। ਵਾਹਨ ਈਂਧਣ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨਰਿੰਦਰ ਮੋਦੀ ਸਰਕਾਰ 'ਤੇ ਲਗਾਤਾਰ ਹਮਲਾਵਰ ਹਨ। ਇਸ ਬਾਰੇ ਇੱਕ ਪ੍ਰਸ਼ਨ ਤੇ ਪ੍ਰਧਾਨ ਨੇ ਕਿਹਾ ਕਿ ਮਹਾਰਾਸ਼ਟਰ, ਰਾਜਸਥਾਨ ਅਤੇ ਪੰਜਾਬ ਵਿਚ ਈਂਧਣ ਮਹਿੰਗਾ ਕਿਉਂ ਹੈ।
ਉਨ੍ਹਾਂ ਕਿਹਾ, 'ਜੇ ਰਾਹੁਲ ਗਾਂਧੀ ਅਸਲ ਵਿਚ ਗਰੀਬਾਂ ਉੱਤੇ ਵਾਹਨ ਈਂਧਣ ਦੀਆਂ ਕੀਮਤਾਂ ਦੇ ਪ੍ਰਭਾਵ ਤੋਂ ਚਿੰਤਤ ਹਨ, ਤਾਂ ਉਨ੍ਹਾਂ ਨੂੰ ਕਾਂਗਰਸ ਸ਼ਾਸਤ ਰਾਜਾਂ ਵਿਚ ਕਾਂਗਰਸ ਮੁੱਖ ਮੰਤਰੀਆਂ ਤੇਲ 'ਤੇ ਟੈਕਸ ਘਟਾਉਣ ਲਈ ਆਖਣਾ ਚਾਹੀਦਾ ਹੈ। ਹਾਲਾਂਕਿ ਪ੍ਰਧਾਨ ਨੇ ਇਹ ਨਹੀਂ ਦੱਸਿਆ ਕਿ ਕੀ ਮੱਧ ਪ੍ਰਦੇਸ਼ ਅਤੇ ਕਰਨਾਟਕ ਵਰਗੇ ਭਾਜਪਾ ਸ਼ਾਸਤ ਰਾਜ ਵੀ ਅਜਿਹਾ ਹੀ ਕਰਨਗੇ, ਜਿੱਥੇ ਸਥਾਨਕ ਟੈਕਸਾਂ ਕਾਰਨ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ।
ਇਹ ਵੀ ਪੜ੍ਹੋ : Amazon-Flipkart ਖ਼ਿਲਾਫ ਹੋਵੇਗੀ ਜਾਂਚ, ਕਰਨਾਟਕ ਹਾਈ ਕੋਰਟ ਨੇ ਰੱਦ ਕੀਤੀ ਪਟੀਸ਼ਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।