AI ਨਿਯਮਾਂ ’ਤੇ ਇਕ ਮਹੀਨੇ ’ਚ ਸਲਾਹ ਪੱਤਰ ਜਾਰੀ ਹੋਵੇਗਾ : ਵੈਸ਼ਨਵ
Friday, Oct 09, 2026 - 07:04 PM (IST)
ਬਿਜ਼ਨੈੱਸ ਡੈਸਕ - ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਇਕ ਮਹੀਨੇ ਦੇ ਅੰਦਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੇ ਨਿਯਮਾਂ ’ਤੇ ਸਲਾਹ ਪੱਤਰ ਜਾਰੀ ਕਰੇਗੀ। ਇਸ ’ਚ ਏ. ਆਈ. ਸੁਰੱਖਿਆ, ‘ਡੀਪਫੇਕ’ ਅਤੇ ਮਨੁੱਖ-ਕੇਂਦਰਿਤ ਪਹੁੰਚ ਵਰਗੇ ਪ੍ਰਮੁੱਖ ਪਹਿਲੂਆਂ ’ਤੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਲਾਹ ਪੱਤਰ ਏ. ਆਈ. ਦੇ ਨਿਯਮਾਂ ਲਈ ਬੁਨਿਆਦ ਦਾ ਕੰਮ ਕਰੇਗਾ ਅਤੇ ਹੁਣ ਸਮਾਂ ਆ ਗਿਆ ਹੈ ਕਿ ਭਾਰਤ ’ਚ ਇਸ ਤਰ੍ਹਾਂ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇ।
ਇਹ ਵੀ ਪੜ੍ਹੋ : Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
ਇਹ ਵੀ ਪੜ੍ਹੋ : ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
ਵੈਸ਼ਨਵ ਨੇ ਵਿਸ਼ਵ ਵਿਕਾਸ ਰਿਪੋਰਟ ਜਾਰੀ ਕੀਤੇ ਜਾਣ ਮੌਕੇ ਆਯੋਜਿਤ ਪ੍ਰੋਗਰਾਮ ’ਚ ਕਿਹਾ, ‘‘ਮੈਂ ਵਿਭਾਗ ਨੂੰ ਬੇਨਤੀ ਕਰਾਂਗਾ ਕਿ ਉਹ ਨਿਯਮਾਂ ’ਤੇ ਕੇਂਦਰਿਤ ਇਕ ਸਲਾਹ ਪੱਤਰ ਲੈ ਕੇ ਆਵੇ, ਜਿਸ ’ਚ ਸੁਰੱਖਿਆ ’ਤੇ ਧਿਆਨ ਦਿੱਤਾ ਜਾਵੇ। ਏ. ਆਈ. ਦੀ ਵਰਤੋਂ ਨਾਲ ਜੁੜੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਪਹਿਲੂ ਹੈ।’’ ਉਨ੍ਹਾਂ ਕਿਹਾ ਕਿ ਸਲਾਹ ਪੱਤਰ ’ਚ ‘ਡੀਪਫੇਕ’ ਸਮੇਤ ਏ. ਆਈ. ਤੋਂ ਹੋਣ ਵਾਲੇ ਨੁਕਸਾਨ, ਮਨੁੱਖ-ਕੇਂਦਰਿਤ ਨਜ਼ਰੀਆ ਅਤੇ ਹੁਨਰ ਵਿਕਾਸ ਵਰਗੇ ਵਿਸ਼ੇ ਵੀ ਸ਼ਾਮਲ ਹੋਣਗੇ। ਵੈਸ਼ਨਵ ਨੇ ‘ਡੀਪਫੇਕ’ ਨੂੰ ‘‘ਇਕ ਅਜਿਹੀ ਪ੍ਰੇਸ਼ਾਨੀ ਦੱਸਿਆ ਜੋ ਸਮਾਜ ’ਚ ਵੱਡੀਆਂ ਸਮੱਸਿਆਵਾਂ ਪੈਦਾ ਕਰ ਸਕਦੀ ਹੈ।’’ ਉਨ੍ਹਾਂ ਕਿਹਾ ਕਿ ਡੀਪਫੇਕ ਦੀ ਗੁਣਵੱਤਾ ’ਚ ਹਰ ਰੋਜ਼ ਸੁਧਾਰ ਹੋ ਰਿਹਾ ਹੈ।
ਇਹ ਵੀ ਪੜ੍ਹੋ : ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਫ਼ੈਸਲਾ , 70% ਸਸਤੀ ਹੋਵੇਗੀ ਕੈਂਸਰ ਦੀ ਦਵਾਈ
ਇਹ ਵੀ ਪੜ੍ਹੋ : GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ ਘਟਾਈ, ਨੋਟਿਸ ਤੇ ਗ਼੍ਰਿਫਤਾਰੀ ਸਮੇਤ ਬਦਲੇ ਇਹ ਨਿਯਮ
ਇਹ ਵੀ ਪੜ੍ਹੋ : Aadhaar Card 'ਤੇ ਨਾਮ ਬਦਲਣ ਦੇ ਨਿਯਮ ਹੋਏ ਹੋਰ ਸਖ਼ਤ, UIDAI ਨੇ ਤੈਅ ਕੀਤੇ ਨਵੇਂ ਦਸਤਾਵੇਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
