ਕੀਮਤਾਂ ''ਤੇ ਕਾਬੂ ਪਾਉਣ ਲਈ ਖੁੱਲ੍ਹੇ ਬਾਜ਼ਾਰ ''ਚ ਸਰਕਾਰ ਵੇਚੇਗੀ ਲੱਖਾਂ ਟਨ ਕਣਕ-ਚੌਲ
Wednesday, Aug 09, 2023 - 05:53 PM (IST)
ਨਵੀਂ ਦਿੱਲੀ (ਭਾਸ਼ਾ) - ਕਣਕ ਅਤੇ ਚੌਲ ਦੀਆਂ ਕੀਮਤਾਂ ਵਿੱਚ ਆਉਣ ਵਾਲੇ ਸਮੇਂ 'ਚ ਗਿਰਾਵਟ ਵੇਖਣ ਨੂੰ ਮਿਲ ਸਕਦੀ ਹੈ। ਸਰਕਾਰ ਨੇ ਬੁੱਧਵਾਰ ਨੂੰ ਘੋਸ਼ਣਾ ਕੀਤੀ ਕਿ ਉਹ ਲਗਾਤਾਰ ਵੱਧ ਰਹੀਆਂ ਕੀਮਤਾਂ 'ਤੇ ਰੋਕ ਲਗਾਉਣ ਲਈ ਕੇਂਦਰੀ ਪੂਲ ਤੋਂ ਖੁੱਲੇ ਬਾਜ਼ਾਰ ਵਿੱਚ ਵਾਧੂ 5 ਮਿਲੀਅਨ ਟਨ ਕਣਕ ਅਤੇ 2.5 ਮਿਲੀਅਨ ਟਨ ਚੌਲ ਵੇਚੇਗੀ। ਇਸ ਮਾਮਲੇ ਦੇ ਸਬੰਧ ਵਿੱਚ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ, "ਹਾਲ ਹੀ ਵਿੱਚ ਕਣਕ ਅਤੇ ਚੌਲਾਂ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ... ਸਰਕਾਰ ਨੇ ਖੁੱਲ੍ਹੀ ਮੰਡੀ ਵਿੱਚ ਵਿਕਰੀ ਯੋਜਨਾ ਦੇ ਤਹਿਤ 50 ਲੱਖ ਟਨ ਕਣਕ ਅਤੇ 25 ਲੱਖ ਟਨ ਕਣਕ ਵੇਚਣ ਦਾ ਫ਼ੈਸਲਾ ਕੀਤਾ ਹੈ।"
ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਮਹਿੰਗਾਈ ਨੇ ਕੱਢੇ ਵੱਟ, ਟਮਾਟਰ ਨੇ ਮਾਰਿਆ ਦੋਹਰਾ ਸੈਂਕੜਾ
ਉਨ੍ਹਾਂ ਨੇ ਕਿਹਾ ਕਿ ਇਹ ਕੁਝ ਮਹੀਨੇ ਪਹਿਲਾਂ ਐਲਾਨੀ ਗਈ ਓਪਨ ਮਾਰਕੀਟ ਸੇਲ ਸਕੀਮ (ਓ.ਐੱਮ.ਐੱਸ.ਐੱਸ.) ਦੇ ਤਹਿਤ 1.5 ਮਿਲੀਅਨ ਟਨ ਕਣਕ ਅਤੇ 5 ਮਿਲੀਅਨ ਟਨ ਚੌਲਾਂ ਦੀ ਵਿਕਰੀ ਤੋਂ ਇਲਾਵਾ ਹੈ। ਚੋਪੜਾ ਨੇ ਦੱਸਿਆ ਕਿ ਹੁਣ ਤੱਕ OMSS ਤਹਿਤ ਈ-ਨਿਲਾਮੀ ਰਾਹੀਂ ਸੱਤ ਲੱਖ ਟਨ ਕਣਕ ਵੇਚੀ ਜਾ ਚੁੱਕੀ ਹੈ। ਚੌਲਾਂ ਦੀ ਵਿਕਰੀ ਬਹੁਤ ਘੱਟ ਰਹੀ ਹੈ।
ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ 'ਤੇ ਪੰਜਾਬੀਆਂ ਦਾ ਪਿਆ ਪੰਗਾ, ਏਅਰਲਾਈਨ ਸਟਾਫ਼ ਨਾਲ ਜੰਮ ਕੇ ਹੋਇਆ ਹੰਗਾਮਾ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8