ਭਾਰਤੀ ਰੇਲਵੇ ਵਿਭਾਗ 'ਤੇ ਕੋਰੋਨਾ ਦਾ ਭਾਰੀ ਕਹਿਰ, ਜਾਣੋ ਕਿੰਨੇ ਮੁਲਾਜ਼ਮਾਂ ਨੂੰ ਨਿਗਲ ਚੁੱਕੇ ਮੌਤ ਦਾ ਦੈਤ
Tuesday, May 11, 2021 - 12:34 PM (IST)
ਨਵੀਂ ਦਿੱਲੀ - ਕੋਰੋਨਾਵਾਇਰਸ ਦੀ ਦੂਜੀ ਲਹਿਰ ਇਸ ਵੇਲੇ ਭਾਰਤ ਵਿਚ ਖ਼ਤਰਨਾਕ ਪੱਧਰ ਤੱਕ ਪਹੁੰਚ ਚੁੱਕੀ ਹੈ। ਦੇਸ਼ ਵਿਚ ਹਰ ਰੋਜ਼ ਸੈਂਕੜੇ ਲੋਕ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਅਤੇ ਨਵੇਂ ਮਾਮਲੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਖ਼ੌਫ਼ ਦਰਮਿਆਨ ਕੋਰੋਨਾ ਵਾਇਰਸ ਕਾਰਨ ਭਾਰਤੀ ਰੇਲਵੇ ਵਿਭਾਗ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ। ਇਸ ਮਹਾਮਾਰੀ ਦਰਮਿਆਨ ਆਕਸੀਜਨ ਐਕਸਪ੍ਰੈਸ ਚਲਾ ਕੇ ਲੱਖਾਂ ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਰੇਲਵੇ ਦੇ ਤਕਰੀਬਨ ਇੱਕ ਲੱਖ ਕਰਮਚਾਰੀ ਕੋਰੋਨਾ ਪ੍ਰਭਾਵਿਤ ਹੋ ਗਏ ਹਨ। ਇਨ੍ਹਾਂ ਵਿੱਚੋਂ 2 ਹਜ਼ਾਰ ਦੇ ਕਰੀਬ ਲੋਕ ਆਪਣੀਆਂ ਜਾਨਾਂ ਗੁਆ ਬੈਠੇ ਹਨ। ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਸੋਮਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੀ ਲਾਗ ਕਾਰਨ 1,952 ਰੇਲਵੇ ਮੁਲਾਜ਼ਮ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਹਰ ਰੋਜ਼ ਲਗਭਗ 1000 ਕਰਮਚਾਰੀ ਲਾਗ ਦਾ ਸ਼ਿਕਾਰ ਹੋ ਰਹੇ ਹਨ।
ਇਹ ਵੀ ਪੜ੍ਹੋ : Paytm ਉਪਭੋਗਤਾਵਾਂ ਲਈ ਵੱਡੀ ਰਾਹਤ, ਹੁਣ ਭੁਗਤਾਨ ਕਰਨ 'ਤੇ ਨਹੀਂ ਭਰਨਾ ਪਏਗਾ ਇਹ ਚਾਰਜ
ਰੇਲਵੇ ਬੋਰਡ ਦੇ ਚੇਅਰਮੈਨ ਸੁਨੀਤ ਸ਼ਰਮਾ ਨੇ ਕਿਹਾ ਕਿ ਰੇਲਵੇ ਕਿਸੇ ਹੋਰ ਸੂਬੇ ਜਾਂ ਖੇਤਰ ਨਾਲੋਂ ਵੱਖਰਾ ਨਹੀਂ ਹੈ ਅਤੇ ਅਸੀਂ ਵੀ ਕੋਵਿਡ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਾਂ। ਅਸੀਂ ਆਵਾਜਾਈ ਦਾ ਕੰਮ ਕਰਦੇ ਹਾਂ ਅਤੇ ਚੀਜ਼ਾਂ ਅਤੇ ਲੋਕਾਂ ਨੂੰ ਲਿਆਉਂਦੇ ਅਤੇ ਲਿਜਾਉਂਦੇ ਹਾਂ। ਵਿਭਾਗ ਵਿਚ ਹਰ ਰੋਜ਼ ਤਕਰੀਬਨ 1000 ਕੋਰੋਨਾ ਲਾਗ ਕੇਸ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ : ਜਾਣੋ ਕਿਨ੍ਹਾਂ ਕਾਰਨਾਂ ਕਰ ਕੇ ਬੀਮਾ ਕੰਪਨੀਆਂ ਰੱਦ ਕਰ ਸਕਦੀਆਂ ਹਨ ਕੋਵਿਡ ਕਲੇਮ
ਰੇਲਵੇ ਵਿਸ਼ਵ ਦਾ ਸਭ ਤੋਂ ਰੁਜ਼ਗਾਰਦਾਤਾ
ਸ਼ਰਮਾ ਨੇ ਕਿਹਾ ਕਿ ਅਸੀਂ ਆਪਣੇ ਕਰਮਚਾਰੀਆਂ ਦਾ ਖਿਆਲ ਰੱਖਦੇ ਹਾਂ। ਇਸ ਸਮੇਂ 4,000 ਰੇਲਵੇ ਕਰਮਚਾਰੀ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਨ੍ਹਾਂ ਹਸਪਤਾਲਾਂ ਵਿਚ ਦਾਖਲ ਹਨ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜਲਦੀ ਠੀਕ ਹੋ ਜਾਣ। ਮਾਰਚ ਤੋਂ ਲੈ ਕੇ ਪਿਛਲੇ ਸਾਲ ਤੱਕ, 1952 ਰੇਲਵੇ ਕਾਮੇ ਕੋਵਿਡ -19 ਮਹਾਮਾਰੀ ਦੇ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਰੇਲਵੇ ਨਾ ਸਿਰਫ ਭਾਰਤ ਵਿਚ ਸਗੋਂ ਵਿਸ਼ਵ ਭਰ ਵਿਚ ਵੀ ਸਭ ਤੋਂ ਵੱਧ ਰੁਜ਼ਗਾਰ ਦੇਣ ਵਾਲਾ ਵਿਭਾਗ ਹੈ, ਜਿਸ ਵਿਚ 13 ਲੱਖ ਕਰਮਚਾਰੀ ਕੰਮ ਕਰਦੇ ਹਨ।
ਇਹ ਵੀ ਪੜ੍ਹੋ : ਜਾਣੋ ਅਕਸ਼ੈ ਤ੍ਰਿਤੀਆ 'ਤੇ ਅੰਮ੍ਰਿਤ ਚੌਘੜੀਆ ਦਾ ਕਦੋਂ ਹੈ ਮਹੂਰਤ ਤੇ ਗੋਲਡ ਖਰੀਦਣ ਦਾ ਸ਼ੁੱਭ ਸਮਾਂ
ਫਰੰਟਲਾਈਨ ਵਰਕਰ ਘੋਸ਼ਿਤ ਕਰਨ ਦੀ ਕੀਤੀ ਮੰਗ
ਆਲ ਇੰਡੀਆ ਰੇਲਵੇਮੈਨਜ਼ ਫੈਡਰੇਸ਼ਨ ਨਾਮੀ ਰੇਲਵੇ ਮੁਲਾਜ਼ਮਾਂ ਦੀ ਇਕ ਯੂਨੀਅਨ ਨੇ ਕੁਝ ਦਿਨ ਪਹਿਲਾਂ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਮੰਗ ਕੀਤੀ ਸੀ ਕਿ ਕੋਰੋਨਾ ਵਾਇਰਸ ਸੰਕਟ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਰੇਲਵੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਪੱਤਰ ਵਿਚ ਕਿਹਾ ਕਿ ਜਿਵੇਂ ਕਿ ਫਰੰਟ ਲਾਈਨ ਵਰਕਰਾਂ ਲਈ ਐਲਾਨ ਕੀਤਾ ਗਿਆ ਹੈ, ਇਹ ਕਾਮੇ ਵੀ 50 ਲੱਖ ਰੁਪਏ ਮੁਆਵਜ਼ੇ ਦੇ ਹੱਕਦਾਰ ਹਨ ਨਾ ਕਿ 25 ਲੱਖ ਰੁਪਏ ਜੋ ਇਸ ਸਮੇਂ ਉਨ੍ਹਾਂ ਨੂੰ ਦਿੱਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਇਸ ਮਹੀਨੇ ਬੈਂਕ 8 ਦਿਨਾਂ ਲਈ ਰਹਿਣਗੇ ਬੰਦ , ਕੋਰੋਨਾ ਖ਼ੌਫ਼ 'ਚ ਘਰੋਂ ਨਿਕਲਣ ਤੋਂ ਪਹਿਲਾਂ ਦੇਖੋ ਸੂਚੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।