ਪਹਿਲੀ ਚੁਗਾਈ ਹੋਣ ਨਾਲ ਮੰਡੀਆਂ ''ਚ ਘੱਟੋ-ਘੱਟ ਸਮਰਥਨ ਮੁੱਲ ਤੋਂ ਉਪਰ ਵਿਕ ਰਿਹਾ ਕਪਾਹ

09/15/2023 2:01:30 PM

ਬਠਿੰਡਾ- ਉੱਤਰੀ ਅਤੇ ਦੱਖਣੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਕਪਾਹ ਦੀ ਨਵੀਂ ਫਸਲ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਦੌਰਾਨ ਇਸ ਦੀਆਂ ਕੀਮਤਾਂ ਘੱਟੋ-ਘੱਟ ਸਮਰਥਨ ਮੁੱਲ (MSP) ਤੋਂ ਉੱਪਰ ਚੱਲ ਰਹੀਆਂ ਹਨ। ਉਤਪਾਦਕਾਂ ਵੱਲੋਂ ਫ਼ਸਲ ਦੀ ਪਹਿਲੀ ਚੁਗਾਈ ਸ਼ੁਰੂ ਹੋਣ ਦੇ ਨਾਲ ਹੀ ਪੰਜਾਬ ਦੇ ਮਾਲਵਾ (ਦੱਖਣੀ) ਖੇਤਰ ਦੇ ਚਾਰ ਜ਼ਿਲ੍ਹਿਆਂ ਦੀਆਂ ਕੁਝ ਮੰਡੀਆਂ ਵਿੱਚ ਕੱਚੀ ਕਪਾਹ ਦੀ ਆਮਦ ਸ਼ੁਰੂ ਹੋ ਗਈ ਹੈ। ਇਥੇ ਕਪਾਹ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ) ਤੋਂ ਉੱਪਰ ਵਿਕ ਰਹੀ ਹੈ। ਸਾਲ 2023-24 ਲਈ 27.5-28.5 ਮਿਲੀਮੀਟਰ ਲੰਬੇ ਕਪਾਹ ਸਟੈਪਲ ਲਈ ਘੱਟੋ-ਘੱਟ ਸਮਰਥਨ ਮੁੱਲ 6,920 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ, ਜਦਕਿ ਸ਼ੁਰੂਆਤੀ ਵਪਾਰ ਕਥਿਤ ਤੌਰ 'ਤੇ 7,200-7,400 ਰੁਪਏ ਪ੍ਰਤੀ ਕੁਇੰਟਲ 'ਤੇ ਕੀਤਾ ਜਾ ਰਿਹਾ ਹੈ। ਇਹ ਪਿਛਲੇ ਕੁਝ ਸਾਲਾਂ ਤੋਂ ਕਪਾਹ ਲਈ ਵੇਖੇ ਗਏ ਰੁਝਾਨ ਨੂੰ ਕਾਇਮ ਰੱਖਦੇ ਹੋਏ, ਘੱਟੋ-ਘੱਟ ਸਮਰਥਨ ਮੁੱਲ ਨਾਲੋਂ ਲਗਭਗ 300-500 ਰੁਪਏ ਦੀ ਸ਼ੁਰੂਆਤੀ ਕੀਮਤ ਹੈ।

ਇਹ ਵੀ ਪੜ੍ਹੋ-ਸਰਕਾਰੀ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਪ੍ਰਾਜੈਕਟ ਦਾ ਐਲਾਨ

ਇਥੇ ਦੱਸਣਯੋਗ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਕਪਾਹ ਦੀਆਂ ਕੀਮਤਾਂ ਜ਼ਿਆਦਾਤਰ ਘੱਟੋ-ਘੱਟ ਸਮਰਥਨ ਮੁੱਲ ਤੋਂ ਉੱਪਰ ਰਹੀਆਂ ਹਨ ਅਤੇ ਥੋੜ੍ਹੇ ਸਮੇਂ ਲਈ, ਭਾਵੇਂ ਕਿ ਇਹ 10,000 ਰੁਪਏ ਪ੍ਰਤੀ ਕੁਇੰਟਲ ਦੀ ਅਚਾਨਕ ਕੀਮਤ 'ਤੇ ਪਹੁੰਚ ਗਈ ਸੀ। ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਅਨੁਸਾਰ ਵੀਰਵਾਰ ਤੱਕ ਵੱਖ-ਵੱਖ ਮੰਡੀਆਂ ਵਿੱਚ ਕਰੀਬ 26,852 ਕੁਇੰਟਲ ਫ਼ਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ 2,137 ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਵਿਕ ਚੁੱਕੀ ਹੈ।

ਇਸ ਦੌਰਾਨ ਕਿਸਾਨਾਂ ਵੱਲੋਂ ਅਬੋਹਰ, ਫਾਜ਼ਿਲਕਾ, ਬਠਿੰਡਾ, ਸਰਦੂਲਗੜ੍ਹ, ਮਾਨਸਾ ਅਤੇ ਮਲੋਟ ਦੀਆਂ ਵੱਖ-ਵੱਖ ਮੰਡੀਆਂ ਵਿੱਚ ਨਰਮਾ ਲੈ ਕੇ ਆਉਣਾ ਜਾਰੀ ਹੈ। ਅਬੋਹਰ ਮੰਡੀ ਦੇ ਕਮਿਸ਼ਨ ਏਜੰਟਾਂ ਕਰਤਾਰ ਚੰਦ ਅਤੇ ਕੁਲਵੰਤ ਰਾਏ ਨੇ ਦੱਸਿਆ ਕਿ ਕਈ ਕਿਸਾਨ ਬੁੱਧਵਾਰ ਅਤੇ ਵੀਰਵਾਰ ਨੂੰ ਮੰਡੀ ਵਿੱਚ ਕਪਾਹ ਲੈ ਕੇ ਆਏ, ਜਿਸ ਦਾ ਭਾਅ 7200-7400 ਰੁਪਏ ਪ੍ਰਤੀ ਕੁਇੰਟਲ ਰਿਹਾ। ਕਿਸਾਨਾਂ ਨੂੰ ਉਮੀਦ ਹੈ ਕਿ ਅਗਲੀ ਚੁਗਾਈ ਵਿੱਚ ਵੀ ਉਨ੍ਹਾਂ ਦੀ ਉਪਜ ਦਾ ਉਚਿਤ ਸੌਦਾ ਹੋਵੇਗਾ। ਮੰਡੀਆਂ ਵਿੱਚ ਰੋਜ਼ਾਨਾ ਔਸਤਨ 2,000 ਕੁਇੰਟਲ ਫ਼ਸਲ ਆ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਗਿਣਤੀ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ। ਮਾਨਸਾ ਦੇ ਕਮਿਸ਼ਨ ਏਜੰਟ ਪ੍ਰੇਮ ਕੁਮਾਰ ਨੇ ਦੱਸਿਆ ਕਿ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਮੰਡੀਆਂ ਵਿੱਚ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਦਾ 7000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਪਾਰ ਹੋ ਰਿਹਾ ਹੈ।
ਇਹ ਵੀ ਪੜ੍ਹੋ- 56 ਦਿਨਾਂ ’ਚ 582 ਯੂਨਿਟਾਂ, ਖ਼ਪਤਕਾਰ ’ਤੇ ਲਾਗੂ ਨਹੀਂ ਹੋਈ ਮੁਫ਼ਤ ਬਿਜਲੀ ਦੀ ਯੋਜਨਾ, ਜਾਣੋ ਕੀ ਰਿਹਾ ਕਾਰਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News