ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 6.30 ਅਰਬ ਡਾਲਰ ਵਧ ਕੇ 584.75 ਅਰਬ ਡਾਲਰ ’ਤੇ ਆਇਆ

Saturday, Apr 15, 2023 - 09:57 AM (IST)

ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 6.30 ਅਰਬ ਡਾਲਰ ਵਧ ਕੇ 584.75 ਅਰਬ ਡਾਲਰ ’ਤੇ ਆਇਆ

ਮੁੰਬਈ–ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 7 ਅਪ੍ਰੈਲ ਨੂੰ ਸਮਾਪਤ ਹਫਤੇ ’ਚ 6.306 ਅਰਬ ਡਾਲਰ ਵਧ ਕੇ 584.755 ਅਰਬ ਡਾਲਰ ’ਤੇ ਪਹੁੰਚ ਗਿਆ। ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਵਾਧੇ ਦੇ ਨਾਲ ਪਿਛਲੇ ਦੋ ਹਫਤਿਆਂ ਤੋਂ ਜਾਰੀ ਗਿਰਾਵਟ ’ਤੇ ਰੋਕ ਲੱਗੀ ਹੈ। ਇਸ ਤੋਂ ਪਿਛਲੇ ਹਫਤੇ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 32.9 ਕਰੋੜ ਡਾਲਰ ਘਟ ਕੇ 578.42 ਅਰਬ ਡਾਲਰ ਰਿਹਾ ਸੀ।

ਇਹ ਵੀ ਪੜ੍ਹੋ- ਯਾਤਰੀ ਵਾਹਨਾਂ ਦੀ ਵਿਕਰੀ ਮਾਰਚ ’ਚ 4.7 ਫੀਸਦੀ ਵਧ ਕੇ 2,92,030 ਇਕਾਈ ’ਤੇ
ਜ਼ਿਕਰਯੋਗ ਹੈ ਕਿ ਅਕਤੂਬਰ 2021 ’ਚ ਦੇਸ਼ ਦਾ ਕੁੱਲ ਵਿਦੇਸ਼ੀ ਮੁਦਰਾ ਭੰਡਾਰ 645 ਅਰਬ ਡਾਲਰ ਦੇ ਉੱਚ ਪੱਧਰ ’ਤੇ ਪਹੁੰਚ ਗਿਆ ਸੀ। ਗਲੋਬਲ ਘਟਨਾਕ੍ਰਮਾਂ ਦਰਮਿਆਨ ਕੇਂਦਰੀ ਬੈਂਕ ਦੇ ਰੁਪਏ ਦੀ ਵਟਾਂਦਰਾ ਦਰ ’ਚ ਤੇਜ਼ ਗਿਰਾਵਟ ਨੂੰ ਰੋਕਣ ਲਈ ਮੁਦਰਾ ਭੰਡਾਰ ਦੀ ਵਰਤੋਂ ਕਰਨ ਕਾਰਣ ਬਾਅਦ ’ਚ ਇਸ ’ਚ ਗਿਰਾਵਟ ਆਈ ਸੀ। ਰਿਜ਼ਰਵ ਬੈਂਕ ਦੇ ਹਫਤਾਵਾਰੀ ਅੰਕੜਿਆਂ ਮੁਤਾਬਕ 7 ਅਪ੍ਰੈਲ ਨੂੰ ਸਮਾਪਤ ਹਫਤੇ ’ਚ ਮੁਦਰਾ ਭੰਡਾਰ ਦਾ ਅਹਿਮ ਹਿੱਸਾ ਵਿਦੇਸ਼ੀ ਮੁਦਰਾ ਜਾਇਦਾਦਾਂ 4.74 ਅਰਬ ਡਾਲਰ ਵਧ ਕੇ 514.431 ਅਰਬ ਡਾਲਰ ਹੋ ਗਈਆਂ।

ਇਹ ਵੀ ਪੜ੍ਹੋ- ਪਾਕਿਸਤਾਨ 'ਚ ਮਹਿੰਗਾਈ ਨੇ ਤੋੜਿਆ ਰਿਕਾਰਡ, 450 ਰੁਪਏ ਦਰਜਨ ਹੋਏ ਕੇਲੇ, ਗੰਢਿਆਂ ਨੇ ਵੀ ਕਢਾਏ ਹੰਝੂ

ਡਾਲਰ ’ਚ ਦਰਸਾਈਆਂ ਜਾਣ ਵਾਲੀਆਂ ਵਿਦੇਸ਼ੀ ਮੁਦਰਾ ਜਾਇਦਾਦਾਂ ’ਚ ਯੂਰੋ, ਪੌਂਡ ਅਤੇ ਯੇਨ ਵਰਗੀਆਂ ਗੈਰ-ਅਮਰੀਕੀ ਕਰੰਸੀਆਂ ’ਚ ਆਈ ਘੱਟ-ਵੱਧ ਦੇ ਪ੍ਰਭਾਵਾਂ ਨੂੰ ਵੀ ਸ਼ਾਮਲ ਕੀਤਾ ਜਾਂਦਾ ਹੈ। ਰਿਜ਼ਰਵ ਬੈਂਕ ਨੇ ਕਿਹਾ ਕਿ ਸੋਨੇ ਦੇ ਭੰਡਾਰ ਦਾ ਮੁੱਲ ਸਮੀਖਿਆ ਅਧੀਨ ਹਫਤੇ ’ਚ 1.496 ਅਰਬ ਡਾਲਰ ਵਧ ਕੇ 46.696 ਅਰਬ ਡਾਲਰ ਹੋ ਗਿਆ। ਅੰਕੜਿਆਂ ਮੁਤਾਬਕ ਸਪੈਸ਼ਲ ਡਰਾਇੰਗ ਅਧਿਕਾਰ (ਐੱਲ. ਡੀ. ਆਰ.) 5.8 ਕਰੋੜ ਡਾਲਰ ਵਧ ਕੇ 18.45 ਅਰਬ ਡਾਲਰ ਹੋ ਗਿਆ। ਸਮੀਖਿਆ ਅਧੀਨ ਹਫਤੇ ’ਚ ਕੌਮਾਂਤਰੀ ਮੁਦਰਾ ਫੰਡ (ਆਈ. ਐੱਮ. ਐੱਫ.) ’ਚ ਰੱਖਿਆ ਦੇਸ਼ ਦਾ ਮੁਦਰਾ ਭੰਡਾਰ 1.3 ਕਰੋੜ ਡਾਲਰ ਵਧ ਕੇ 5.178 ਅਰਬ ਡਾਲਰ ਰਿਹਾ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


author

Aarti dhillon

Content Editor

Related News