OLA ਇਲੈਕਟ੍ਰਿਕ ਦੇ ਫਾਊਂਡਰ ਭਵਿਸ਼ ਅਗਰਵਾਲ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ

Tuesday, Feb 17, 2026 - 04:10 PM (IST)

OLA ਇਲੈਕਟ੍ਰਿਕ ਦੇ ਫਾਊਂਡਰ ਭਵਿਸ਼ ਅਗਰਵਾਲ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ

ਬਿਜ਼ਨੈੱਸ ਡੈਸਕ : ਓਲਾ ਇਲੈਕਟ੍ਰਿਕ (Ola Electric) ਦੇ ਸੰਸਥਾਪਕ ਅਤੇ ਸੀਈਓ ਭਵਿਸ਼ ਅਗਰਵਾਲ (Bhavish Aggarwal) ਇੱਕ ਵੱਡੀ ਕਾਨੂੰਨੀ ਮੁਸੀਬਤ ਵਿੱਚ ਫਸਦੇ ਨਜ਼ਰ ਆ ਰਹੇ ਹਨ। ਦੱਖਣੀ ਗੋਆ ਸਥਿਤ ਜ਼ਿਲ੍ਹਾ ਖਪਤਕਾਰ ਵਿਵਾਦ ਨਿਵਾਰਣ ਕਮਿਸ਼ਨ ਨੇ ਅਗਰਵਾਲ ਦੇ ਖ਼ਿਲਾਫ਼ ਜ਼ਮਾਨਤੀ ਵਾਰੰਟ (Bailable Warrant) ਜਾਰੀ ਕੀਤਾ ਹੈ। ਇਹ ਕਾਰਵਾਈ ਇੱਕ ਖਪਤਕਾਰ ਦੀ ਸ਼ਿਕਾਇਤ 'ਤੇ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਕੀਤੀ ਗਈ ਹੈ।

ਇਹ ਵੀ ਪੜ੍ਹੋ :     100 ਰੁਪਏ ਦਾ ਨੋਟ ਰਾਤੋਂ-ਰਾਤ ਬਣਾ ਸਕਦੈ ਕਰੋੜਪਤੀ; ਜਾਣੋ ਇਸ ਦਾ ਖ਼ਾਸ ਇਤਿਹਾਸਕ ਮਹੱਤਵ

ਕੀ ਹੈ ਪੂਰਾ ਮਾਮਲਾ?

ਇਹ ਮਾਮਲਾ ਗੋਆ ਦੇ ਰਹਿਣ ਵਾਲੇ ਪ੍ਰੀਤੇਸ਼ ਚੰਦਰਕਾਂਤ ਘੜੀ ਦੀ ਸ਼ਿਕਾਇਤ ਨਾਲ ਜੁੜਿਆ ਹੋਇਆ ਹੈ। ਸ਼ਿਕਾਇਤਕਰਤਾ ਨੇ ਅਗਸਤ 2023 ਵਿੱਚ 1.47 ਲੱਖ ਰੁਪਏ ਦੀ ਕੀਮਤ ਵਾਲਾ Ola S1 Pro Second Gen ਇਲੈਕਟ੍ਰਿਕ ਸਕੂਟਰ ਖਰੀਦਿਆ ਸੀ। ਖਰੀਦਣ ਦੇ ਕੁਝ ਸਮੇਂ ਬਾਅਦ ਹੀ ਸਕੂਟਰ ਦੀ ਮੋਟਰ ਵਿੱਚੋਂ ਅਜੀਬ ਆਵਾਜ਼ਾਂ ਆਉਣ ਲੱਗੀਆਂ ਅਤੇ ਟੱਚਸਕ੍ਰੀਨ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ। ਜਦੋਂ ਖਪਤਕਾਰ ਨੇ ਸਕੂਟਰ ਗੋਆ ਦੇ ਵਾਸਕੋ ਸਥਿਤ ਓਲਾ ਡੀਲਰ ਕੋਲ ਮੁਰੰਮਤ ਲਈ ਜਮ੍ਹਾ ਕਰਵਾਇਆ, ਤਾਂ ਕਾਫੀ ਸਮਾਂ ਬੀਤਣ ਦੇ ਬਾਵਜੂਦ ਕੰਪਨੀ ਨੇ ਸਕੂਟਰ ਦਾ ਕੋਈ ਪਤਾ ਨਹੀਂ ਦਿੱਤਾ ਅਤੇ ਨਾ ਹੀ ਕੋਈ ਸੰਤੋਸ਼ਜਨਕ ਜਵਾਬ ਮਿਲਿਆ।

ਇਹ ਵੀ ਪੜ੍ਹੋ :    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ ਜਾਂ ਅਜੇ ਹੋਰ ਡਿੱਗਣਗੇ ਭਾਅ?

ਅਦਾਲਤ ਨੇ ਸਖ਼ਤ ਰੁਖ਼ ਕਿਉਂ ਅਪਣਾਇਆ?

20 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਕਮਿਸ਼ਨ ਨੇ ਨੋਟ ਕੀਤਾ ਕਿ ਵਾਹਨ ਦੀ ਮੌਜੂਦਾ ਸਥਿਤੀ ਬਾਰੇ ਕੁਝ ਸਪੱਸ਼ਟ ਨਹੀਂ ਹੈ। ਅਦਾਲਤ ਨੇ ਓਲਾ ਇਲੈਕਟ੍ਰਿਕ ਦੇ ਸੀਈਓ ਨੂੰ ਨਿੱਜੀ ਤੌਰ 'ਤੇ ਪੇਸ਼ ਹੋ ਕੇ ਇਹ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਸਨ ਕਿ ਗਾਹਕ ਦਾ ਵਾਹਨ ਕਿੱਥੇ ਹੈ ਅਤੇ ਉਸ ਨੂੰ ਵਾਪਸ ਕਿਉਂ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ :    ਸਚਿਨ ਤੇਂਦੁਲਕਰ ਦੇ ਘਰ ਗੂੰਜਣਗੀਆਂ ਸ਼ਹਿਨਾਈਆਂ, ਪੁੱਤਰ ਬਣੇਗਾ ਲਾੜਾ, ਜਾਣੋ ਕਿੰਨੀ ਹੈ ਅਰਜੁਨ ਦੀ ਨੈੱਟਵਰਥ

ਜਦੋਂ ਭਵਿਸ਼ ਅਗਰਵਾਲ 4 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਨਹੀਂ ਹੋਏ, ਤਾਂ ਕਮਿਸ਼ਨ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ 1,47,499 ਰੁਪਏ ਦਾ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ।

ਬੈਂਗਲੁਰੂ ਪੁਲਿਸ ਨੂੰ ਹਦਾਇਤ

ਅਦਾਲਤ ਨੇ ਬੈਂਗਲੁਰੂ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਲੋੜ ਪਵੇ ਤਾਂ ਭਵਿਸ਼ ਅਗਰਵਾਲ ਨੂੰ ਹਿਰਾਸਤ ਵਿੱਚ ਲੈ ਕੇ 23 ਫਰਵਰੀ ਨੂੰ ਸਵੇਰੇ 10:30 ਵਜੇ ਕਮਿਸ਼ਨ ਦੇ ਸਾਹਮਣੇ ਪੇਸ਼ ਕੀਤਾ ਜਾਵੇ। ਕਿਉਂਕਿ ਇਹ ਵਾਰੰਟ ਜ਼ਮਾਨਤੀ ਹੈ, ਇਸ ਲਈ 1.47 ਲੱਖ ਰੁਪਏ ਦੇ ਨਿੱਜੀ ਮੁਚਲਕੇ ਅਤੇ ਇੰਨੀ ਹੀ ਰਾਸ਼ੀ ਦੇ ਇੱਕ ਜ਼ਮਾਨਤਦਾਰ 'ਤੇ ਰਿਹਾਈ ਸੰਭਵ ਹੈ।

ਇਹ ਵੀ ਪੜ੍ਹੋ :     ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ; ਜਾਣੋ ਕਿੰਨੇ ਹੋਏ ਭਾਅ

ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 23 ਫਰਵਰੀ ਨੂੰ ਹੋਵੇਗੀ, ਜਿੱਥੇ ਅਗਲੀ ਕਾਨੂੰਨੀ ਕਾਰਵਾਈ ਬਾਰੇ ਫੈਸਲਾ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News