ਕ੍ਰੈਡ ਨੇ 5,000 ਰੁਪਏ ਤੱਕ ਦੇ UPI ਭੁਗਤਾਨ ਲਈ ਬਾਇਓਮੈਟ੍ਰਿਕ ਪ੍ਰਮਾਣੀਕਰਨ ਕੀਤਾ ਸ਼ੁਰੂ

Thursday, Mar 26, 2026 - 12:20 PM (IST)

ਕ੍ਰੈਡ ਨੇ 5,000 ਰੁਪਏ ਤੱਕ ਦੇ UPI ਭੁਗਤਾਨ ਲਈ ਬਾਇਓਮੈਟ੍ਰਿਕ ਪ੍ਰਮਾਣੀਕਰਨ ਕੀਤਾ ਸ਼ੁਰੂ

ਬਿਜ਼ਨੈੱਸ ਡੈਸਕ - ਕ੍ਰੈਡ ਨੇ 5,000 ਰੁਪਏ ਤੱਕ ਦੇ ਯੂ. ਪੀ. ਆਈ. ਲੈਣ-ਦੇਣ ਲਈ ਬਾਇਓਮੈਟ੍ਰਿਕ ਪ੍ਰਮਾਣੀਕਰਨ ਦੀ ਸਹੂਲਤ ਸ਼ੁਰੂ ਕੀਤੀ ਹੈ। ਹੁਣ ਯੂਜ਼ਰਜ਼ ਚਿਹਰੇ ਜਾਂ ਫਿੰਗਰਪ੍ਰਿੰਟ ਜ਼ਰੀਏ ਭੁਗਤਾਨ ਨੂੰ ਅਧਿਕਾਰਤ ਕਰ ਸਕਣਗੇ। ਇਹ ਸਹੂਲਤ ਭਾਰਤੀ ਰਾਸ਼ਟਰੀ ਭੁਗਤਾਨ ਨਿਗਮ (ਐੱਨ. ਪੀ. ਸੀ. ਆਈ.) ਦੇ ਸਹਿਯੋਗ ਨਾਲ ਵਿਕਸਤ ਕੀਤੀ ਗਈ ਹੈ ਅਤੇ ਆਈ. ਓ. ਐੱਸ. ਤੇ ਐਂਡ੍ਰਾਇਡ ਦੋਵਾਂ ਪਲੇਟਫਾਰਮਾਂ ’ਤੇ ਉਪਲੱਬਧ ਹੈ।

ਇਹ ਵੀ ਪੜ੍ਹੋ :   LPG ਸਿਲੰਡਰ ਬੁੱਕ ਕਰਨ ਦੇ ਨਿਯਮਾਂ 'ਚ ਫਿਰ ਹੋ ਗਿਆ ਵੱਡਾ ਬਦਲਾਅ, 24 ਘੰਟੇ ਸੇਵਾ ਹੋਈ ਬੰਦ
ਇਹ ਵੀ ਪੜ੍ਹੋ :   ਭਾਰਤ 'ਚ ਮਹਿੰਗਾ ਹੋ ਗਿਆ ਪੈਟਰੋਲ, ਵੱਧ ਗਏ ਰੇਟ
ਇਹ ਵੀ ਪੜ੍ਹੋ :   IOCL, BPCL ਤੇ HPCL ਨੇ ਲਿਆ ਅਹਿਮ ਫੈਸਲਾ, ਪੈਟਰੋਲ ਪੰਪਾਂ ਨੂੰ ਜਾਰੀ ਹੋ ਗਏ ਨਵੇਂ ਆਦੇਸ਼

ਕੰਪਨੀ ਅਨੁਸਾਰ ਇਹ ਪ੍ਰਣਾਲੀ ਕ੍ਰੈਡਿਟ ਕਾਰਡ ਬਿੱਲ ਭੁਗਤਾਨ, ਯੂਟੀਲਿਟੀ ਬਿੱਲ, ਵਪਾਰਕ ਲੈਣ-ਦੇਣ ਅਤੇ ਵਿਅਕਤੀ-ਤੋਂ-ਵਿਅਕਤੀ (ਪੀ. ਟੀ. ਪੀ.) ਟਰਾਂਸਫਰ ਸਮੇਤ ਸਾਰੇ ਯੂ. ਪੀ. ਆਈ. ਭੁਗਤਾਨਾਂ ’ਤੇ ਲਾਗੂ ਹੋਵੇਗੀ। ਬਾਇਓਮੈਟ੍ਰਿਕ ਪ੍ਰਮਾਣੀਕਰਨ ‘ਪਿਨ’ ਆਧਾਰਿਤ ਧੋਖਾਦੇਹੀ ਦੇ ਜੋਖਮ ਨੂੰ ਘੱਟ ਕਰੇਗਾ ਅਤੇ ਗਲਤ ਪਿਨ ਦਰਜ ਹੋਣ ਦੀ ਸਮੱਸਿਆ ਤੋਂ ਵੀ ਬਚਾਏਗਾ। ਇਹ ਸਹੂਲਤ ਰੈਗੂਲੇਟਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਕੂਲ ਸੁਰੱਖਿਅਤ ਅਤੇ ਭਰੋਸੇਮੰਦ ਭੁਗਤਾਨ ਤਜਰਬਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ :  22 ਰੁਪਏ ਮਹਿੰਗਾ ਹੋ ਗਿਆ Diesel, ਨਵੀਂਆਂ ਦਰਾਂ ਅੱਜ ਤੋਂ ਲਾਗੂ
ਇਹ ਵੀ ਪੜ੍ਹੋ :  ਹੁਣ 25 ਦਿਨਾਂ ਬਾਅਦ ਬੁਕਿੰਗ ਵਾਲਾ ਨਿਯਮ ਵੀ ਬਦਲਿਆ, ਜਾਣੋ ਕਿਸ ਨੂੰ ਕਿੰਨੇ ਦਿਨਾਂ ਬਾਅਦ ਮਿਲੇਗਾ ਸਿਲੰਡਰ
ਇਹ ਵੀ ਪੜ੍ਹੋ
ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News