RBI Monetary Policy: ਕਰਜ਼ਦਾਰਾਂ ਨੂੰ ਨਹੀਂ ਲੱਗਾ ਝਟਕਾ, ਗਵਰਨਰ ਦਾਸ ਦੇ ਸੰਬੋਧਨ ਦੀਆਂ ਜਾਣੋ 12 ਵੱਡੀਆਂ ਗੱਲਾਂ

Thursday, Aug 10, 2023 - 02:21 PM (IST)

RBI Monetary Policy: ਕਰਜ਼ਦਾਰਾਂ ਨੂੰ ਨਹੀਂ ਲੱਗਾ ਝਟਕਾ, ਗਵਰਨਰ ਦਾਸ ਦੇ ਸੰਬੋਧਨ ਦੀਆਂ ਜਾਣੋ 12 ਵੱਡੀਆਂ ਗੱਲਾਂ

ਬਿਜ਼ਨੈੱਸ ਡੈਸਕ - ਮਹਿੰਗਾਈ ਦਰ ਨੂੰ ਕੰਟਰੋਲ ਕਰਨ ਦੇ ਟੀਚੇ 'ਤੇ ਨਜ਼ਰ ਰੱਖਦੇ ਹੋਏ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਅੱਜ ਵਿਕਾਸ ਪੂਰਨ ਅਨੁਮਾਨ ਨੂੰ ਬਰਕਰਾਰ ਰੱਖਣ ਅਤੇ ਮਹਿੰਗਾਈ ਦੇ ਅਨੁਮਾਨ ਨੂੰ ਵਧਾਉਂਦੇ ਹੋਏ ਨੀਤੀਗਤ ਦਰਾਂ 'ਚ ਕੋਈ ਬਦਲਾਅ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਆਮ ਲੋਕਾਂ ਦੇ ਘਰਾਂ, ਕਾਰ ਅਤੇ ਹੋਰ ਪ੍ਰਕਾਰ ਦੇ ਕਰਜ਼ਿਆਂ ਦੀਆਂ ਕਿਸ਼ਤਾਂ ਵਿੱਚ ਕੋਈ ਵਾਧਾ ਨਹੀਂ ਹੋਵੇਗਾ। ਕਮੇਟੀ ਨੇ ਰੈਪੋ ਦਰ ਨੂੰ 6.5 ਫ਼ੀਸਦੀ 'ਤੇ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ ਹੈ।  

ਇਹ ਵੀ ਪੜ੍ਹੋ : ਟਮਾਟਰ ਤੋਂ ਬਾਅਦ ਦਾਲ, ਚੌਲ, ਆਟੇ ਦੀਆਂ ਕੀਮਤਾਂ 'ਚ ਹੋਇਆ ਵਾਧਾ, ਇਕ ਸਾਲ 'ਚ 30 ਫ਼ੀਸਦੀ ਹੋਏ ਮਹਿੰਗੇ

RBI ਦੀ ਮੁਦਰਾ ਨੀਤੀ ਕਮੇਟੀ ਦੀ ਤਿੰਨ ਦਿਨਾਂ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਦੀਆਂ ਮੁੱਖ ਗੱਲਾਂ ਇਸ ਪ੍ਰਕਾਰ ਹਨ:

1. ਰੇਪੋ ਦਰ 6.50 ਫ਼ੀਸਦੀ 'ਤੇ ਬਰਕਰਾਰ 
2. Standard ਡਿਪਾਜ਼ਿਟ ਫੈਸਿਲਿਟੀ ਰੇਟ (SDRF) 6.25 ਫ਼ੀਸਦੀ 'ਤੇ ਸਥਿਰ 
3. ਮਾਰਜਿਨਲ ਸਟੈਂਡਿੰਗ ਫੈਸਿਲਿਟੀ ਰੇਟ (MSRF) 6.75 ਫ਼ੀਸਦੀ 'ਤੇ ਕੋਈ ਬਦਲਾਅ ਨਹੀਂ 
4. ਬੈਂਕ ਦਰ 6.75 ਫ਼ੀਸਦੀ 'ਤੇ ਸਥਿਰ
5. ਚਾਲੂ ਵਿੱਤੀ ਸਾਲ ਵਿੱਚ ਆਰਥਿਕ ਵਿਕਾਸ ਦਰ 6.5 ਫ਼ੀਸਦੀ ਰਹਿਣ ਦਾ ਅਨੁਮਾਨ
6. ਪਹਿਲੀ ਤਿਮਾਹੀ ਵਿੱਚ ਜੀਡੀਪੀ ਵਾਧਾ ਦਰ 8.1 ਫ਼ੀਸਦੀ ਰਹਿਣ ਦਾ ਅਨੁਮਾਨ, ਦੂਜੀ ਤਿਮਾਹੀ ਵਿੱਚ 6.5 ਫ਼ੀਸਦੀ, ਤੀਜੀ ਤਿਮਾਹੀ ਵਿੱਚ 6.0 ਫ਼ੀਸਦੀ ਅਤੇ ਚੌਥੀ ਤਿਮਾਹੀ ਵਿੱਚ 5.7 ਫ਼ੀਸਦੀ ਰਹਿਣ ਦੀ ਸੰਭਾਵਨਾ।

ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ 'ਤੇ ਪੰਜਾਬੀਆਂ ਦਾ ਪਿਆ ਪੰਗਾ, ਏਅਰਲਾਈਨ ਸਟਾਫ਼ ਨਾਲ ਜੰਮ ਕੇ ਹੋਇਆ ਹੰਗਾਮਾ (ਵੀਡੀਓ)

7. ਵਿੱਤੀ ਸਾਲ 2024-25 ਦੀ ਪਹਿਲੀ ਤਿਮਾਹੀ ਵਿੱਚ ਜੀਡੀਪੀ ਵਿਕਾਸ ਦਰ 6.6 ਫ਼ੀਸਦੀ ਰਹਿਣ ਦਾ ਅਨੁਮਾਨ 
8. ਚਾਲੂ ਵਿੱਤੀ ਸਾਲ 'ਚ ਪ੍ਰਚੂਨ ਮਹਿੰਗਾਈ ਦਰ 5.4 ਫ਼ੀਸਦੀ ਰਹਿਣ ਦਾ ਅਨੁਮਾਨ ਹੈ
9. ਦੂਜੀ ਤਿਮਾਹੀ 'ਚ ਪ੍ਰਚੂਨ ਮਹਿੰਗਾਈ ਦਰ 6.2 ਫ਼ੀਸਦੀ ਰਹੀ
10. ਤੀਜੀ ਤਿਮਾਹੀ 'ਚ ਪ੍ਰਚੂਨ ਮਹਿੰਗਾਈ ਦਰ 5.7 ਫ਼ੀਸਦੀ ਰਹੀ
11. ਚੌਥੀ ਤਿਮਾਹੀ 'ਚ ਪ੍ਰਚੂਨ ਮਹਿੰਗਾਈ ਦਰ 5.2 ਫ਼ੀਸਦੀ ਰਹਿ ਸਕਦੀ ਹੈ
12. ਅਗਲੇ ਵਿੱਤੀ ਸਾਲ ਦੀ ਪਹਿਲੀ ਤਿਮਾਹੀ 'ਚ ਪ੍ਰਚੂਨ ਮਹਿੰਗਾਈ ਦਰ 5.2 ਫ਼ੀਸਦੀ ਰਹਿਣ ਦਾ ਅਨੁਮਾਨ 
13. ਮੌਦਰਿਕ ਨੀਤੀ ਕਮੇਟੀ ਦੀ ਅਗਲੀ ਮੀਟਿੰਗ 4 ਤੋਂ 6 ਅਕਤੂਬਰ ਨੂੰ

ਉਨ੍ਹਾਂ ਨੇ ਕਿਹਾ ਕਿ ਰਿਜ਼ਰਵ ਬੈਂਕ ਦਾ ਪੂਰਾ ਧਿਆਨ ਮਹਿੰਗਾਈ ਨੂੰ 4 ਫ਼ੀਸਦੀ ਦੇ ਟੀਚੇ ਦੇ ਦਾਇਰੇ 'ਚ ਲਿਆਉਣ 'ਤੇ ਹੈ। ਉਨ੍ਹਾਂ ਕਿਹਾ ਕਿ ਟਮਾਟਰ ਦੇ ਭਾਅ ਵਧਣ ਦੇ ਨਾਲ-ਨਾਲ ਅਨਾਜ ਅਤੇ ਦਾਲਾਂ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ 'ਚ ਤੇਜ਼ੀ ਆਈ ਹੈ ਪਰ ਹੁਣ ਸਬਜ਼ੀਆਂ ਦੀਆਂ ਕੀਮਤਾਂ 'ਚ ਕਮੀ ਆਉਣ ਦੀ ਪੂਰੀ ਉਮੀਦ ਹੈ।

ਇਹ ਵੀ ਪੜ੍ਹੋ : ਟਮਾਟਰ ਨੇ ਵਿਗਾੜਿਆ ਮੂੰਹ ਦਾ ਸੁਆਦ, ਜੁਲਾਈ 'ਚ 34 ਫ਼ੀਸਦੀ ਮਹਿੰਗੀ ਹੋਈ ਵੈੱਜ ਥਾਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News